ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ 80 ਸਾਲ ਦੇ ਸਨ। ਜਥੇਦਾਰ ਨੰਦਗੜ੍ਹ ਮਾਰਚ 2003 ਤੋਂ ਜਨਵਰੀ 2015 ਤੱਕ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਰਹੇ। ਮਿਲੀ ਜਾਣਕਾਰੀ ਮੁਤਾਬਕ ਉਹ ਆਪਣੇ ਪੁੱਤਰ ਕੋਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਰਹਿ ਰਹੇ ਸਨ। ਜਥੇਦਾਰ ਨੰਦਗੜ੍ਹ ਲੰਮੇ ਸਮੇਂ ਤੋਂ ਬਿਮਾਰ ਸਨ। ਜਥੇਦਾਰ ਦੀ ਦੇਖਭਾਲ ਉਨ੍ਹਾਂ ਦੇ ਪੁੱਤਰ ਸ਼ਿਵਰਾਜ ਸਿੰਘ ਜੇਲ੍ਹ ਸੁਪਰਡੈਂਟ ਵੱਲੋਂ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਰਾਜੋਆਣਾ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ ’ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਸਾਬਕਾ ਜਥੇਦਾਰ ਨੇ ਆਖਰੀ ਸਾਹ ਨਿੱਜੀ ਹਸਪਤਾਲ ਵਿਖ਼ੇ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਫਾਰਮ ਹਾਊਸ ਜੇਲ੍ਹ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਮਾਘੀ ਮੇਲੇ ਮੌਕੇ ਨਾਲ ਆ ਸਕਦੇ ਹਨ ਸੁਖਦੇਵ ਸਿੰਘ ਢੀਂਡਸਾ ਤੇ ਸੁਖਬੀਰ ਸਿੰਘ ਬਾਦਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Spa ਸੈਂਟਰ ਤੋਂ ਵਾਪਸ ਪਰਤ ਰਹੀ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਮੱਥੇ 'ਤੇ ਮਾਰਿਆ Iphone
NEXT STORY