ਪਟਨਾ ਸਾਹਿਬ : ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਸੁਖਬੀਰ ਬਾਦਲ ਦੇ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਨਸੀਹਤ ਦਿੱਤੀ ਹੈ। ਸਾਬਕਾ ਜੱਥੇਦਾਰ ਰਣਜੀਤ ਸਿੰਘ ਨੇ ਕਿਹਾ ਕਿ ਜਿਹੜੇ ਬੁਲਾਰੇ ਗਿਆਨੀ ਹਰਪ੍ਰੀਤ ਸਿੰਘ ਦੇ ਪੱਖ 'ਚ ਬੋਲਣ ਲਈ ਆਏ ਸਨ, ਉਹ ਵਾਰ-ਵਾਰ ਕਹਿ ਰਹੇ ਸਨ ਕਿ ਉਸ ਦਿਨ ਸੁਖਬੀਰ ਬਾਦਲ ਨੂੰ ਗੋਲੀ ਵੱਜ ਹੀ ਜਾਣੀ ਚਾਹੀਦੀ ਸੀ। ਸਾਬਕਾ ਜੱਥੇਦਾਰ ਨੇ ਕਿਹਾ ਕਿ ਸਾਡੀ ਅਰਦਾਸ ਦੀ ਸਮਾਪਤੀ ਹੀ ਸਰਬੱਤ ਦੇ ਭਲੇ ਦੇ ਸਿਧਾਂਤ ਨਾਲ ਹੁੰਦੀ ਹੈ ਅਤੇ ਗਿਆਨੀ ਹਰਪ੍ਰੀਤ ਸਿੰਘ ਦੱਸਣ ਕਿ ਕੀ ਇਹ ਸਿਧਾਂਤ ਹੁਣ ਬਦਲੇ ਜਾ ਰਹੇ ਹਨ ਜਾਂ ਫਿਰ ਉਹ ਆਪਣੇ ਸਮਰਥਕਾਂ ਰਾਹੀਂ ਲੋਕਾਂ ਨੂੰ ਸੁਖਬੀਰ ਬਾਦਲ ਨੂੰ ਨੁਕਸਾਨ ਪਹੁੰਚਾਉਣ ਲਈ ਉਕਸਾ ਰਹੇ ਹਨ।
ਇਹ ਵੀ ਪੜ੍ਹੋ : ਮੋਹਾਲੀ ਬਿਲਡਿੰਗ ਹਾਦਸੇ ਨਾਲ ਜੁੜੀ ਵੱਡੀ ਖ਼ਬਰ, ਪੁਲਸ ਨੇ ਚੁੱਕ ਲਏ ਮਾਲਕ ਤੇ ਠੇਕੇਦਾਰ (ਵੀਡੀਓ)
ਉਨ੍ਹਾਂ ਕਿਹਾ ਕਿ ਰੱਬ ਨਾ ਕਰੇ ਕਿ ਜੇਕਰ ਅਜਿਹਾ ਕੁੱਝ ਹੁੰਦਾ ਹੈ ਤਾਂ ਫਿਰ ਗਿਆਨੀ ਹਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਸਮਰਥਕ ਜ਼ਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਤਰ੍ਹਾਂ ਉਕਸਾਉਣਾ ਕਿਸੇ ਵੀ ਸਿਧਾਂਤ ਦੇ ਮੁਤਾਬਕ ਉੱਚਿਤ ਨਹੀਂ ਹੈ। ਸਾਬਕਾ ਜੱਥੇਦਾਰ ਨੇ ਕਿਹਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਵੀ ਇਲਜ਼ਾਮ ਲਾ ਰਹੇ ਹਨ ਕਿ ਜਿਹੜੀ ਵੀਡੀਓ ਵਾਇਰਲ ਹੋਈ ਹੈ, ਉਸ ਦੀ ਪੈੱਨ ਡਰਾਈਵ ਜੱਥੇਦਾਰ ਕੋਲ ਸੀ।
ਇਹ ਵੀ ਪੜ੍ਹੋ : ਭਲਕੇ ਕਿਤੇ ਫਸ ਨਾ ਜਾਇਓ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ Advisory
ਸਾਬਕਾ ਜੱਥੇਦਾਰ ਨੇ ਕਿਹਾ ਕਿ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਜਿਹੇ ਦੋਸ਼ ਲਾਉਣਾ ਸਹੀ ਨਹੀਂ ਹੈ ਕਿਉਂਕਿ ਹੋ ਸਕਦਾ ਹੈ ਕਿ ਤੁਹਾਡੀ ਵੀਡੀਓ ਤੁਹਾਡੇ ਕਿਸੇ ਚਹੇਤੇ ਨੇ ਹੀ ਲੀਕ ਕੀਤੀ ਹੋਵੇ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ 'ਤੇ ਜਾਂਚ ਬਿਠਾ ਦਿੱਤੀ ਗਈ ਹੈ ਅਤੇ ਬਿਹਤਰੀ ਇਸੇ 'ਚ ਹੈ ਕਿ ਉਹ ਜਾਂਚ 'ਚ ਸਹਿਯੋਗ ਕਰਨ। ਜੇਕਰ ਉਹ ਸੱਚੇ ਹਨ ਤਾਂ ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ ਅਤੇ ਜੇਕਰ ਦੋਸ਼ੀ ਹਨ ਤਾਂ ਉਹ ਵੀ ਸਾਹਮਣੇ ਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਹਾਲੀ ਬਿਲਡਿੰਗ ਹਾਦਸੇ ਨਾਲ ਜੁੜੀ ਵੱਡੀ ਖ਼ਬਰ, ਪੁਲਸ ਨੇ ਚੁੱਕ ਲਏ ਮਾਲਕ ਤੇ ਠੇਕੇਦਾਰ (ਵੀਡੀਓ)
NEXT STORY