ਬਠਿੰਡਾ : ਅਕਾਲੀ ਸਰਕਾਰ ਸਮੇਂ ਬੇਅਦਬੀ ਮਾਮਲਿਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਲਗਾਏ ਗਏ ਪੜਤਾਲੀਆ ਕਮਿਸ਼ਨ ਸਾਬਕਾ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਵਲੋਂ ਲਗਾਏ ਗਏ ਦੋਸ਼ਾਂ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਿਆਸਤ ਤੋਂ ਪ੍ਰੇਰਤ ਦੱਸਿਆ ਹੈ। ਬਠਿੰਡਾ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਜਿਸ ਸਮੇਂ ਜ਼ੋਰਾ ਸਿੰਘ ਜਾਂਚ ਕਰ ਰਹੇ ਸਨ, ਉਸ ਸਮੇਂ ਉਹ ਕਿਉਂ ਨਹੀਂ ਬੋਲੇ, ਜਦਕਿ ਹੁਣ ਜਦੋਂ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਐੱਮ. ਪੀ. ਦੀ ਟਿਕਟ ਦੇਣ ਜਾ ਰਹੀ ਹੈ ਤਾਂ ਉਨ੍ਹਾਂ ਨੇ ਖੁਲਾਸੇ ਕਰਨੇ ਸ਼ੁਰੂ ਕਰ ਦਿੱਤੇ। ਸੁਖਬੀਰ ਨੇ ਕਿਹਾ ਕਿ ਜੇਕਰ ਕੁਝ ਗਲਤ ਸੀ ਤਾਂ ਜ਼ੋਰਾ ਸਿੰਘ ਨੂੰ ਉਸ ਸਮੇਂ ਬੋਲਣਾ ਚਾਹੀਦਾ ਸੀ।
ਇਸ ਦੇ ਨਾਲ ਹੀ ਸੁਖਬੀਰ ਨੇ ਜਨਰਲ ਕੈਟਾਗਰੀ ਨੂੰ 10 ਫੀਸਦੀ ਰਾਖਵਾਂਕਰਨ ਦੇਣ ਮੋਦੀ ਸਰਕਾਰ ਦਾ ਧੰਨਵਾਦ ਕੀਤਾ ਹੈ। ਨਾਲ ਹੀ ਸੁਖਬੀਰ ਨੇ ਮੋਦੀ ਪਾਸੋਂ ਕਿਸਾਨਾਂ ਅਤੇ ਵਪਾਰੀਆਂ ਨੂੰ ਸਹੂਲਤਾਂ ਦੇਣ ਦੀ ਮੰਗ ਕੀਤੀ ਹੈ।
ਸੁਖਜਿੰਦਰ ਸਿੰਘ ਰੰਧਾਵਾ ਦੇ ਨਿਸ਼ਾਨੇ 'ਤੇ ਮੋਦੀ ਸਰਕਾਰ (ਵੀਡੀਓ)
NEXT STORY