ਜ਼ੀਰਕਪੁਰ (ਧੀਮਾਨ)- ਜ਼ੀਰਕਪੁਰ ਫਲਾਈਓਵਰ ’ਤੇ ਬਾਅਦ ਦੁਪਹਿਰ ਕਰੀਬ 4 ਵਜੇ ਉੱਤਰੀ ਕਮਾਨ ਦੇ ਸਾਬਕਾ ਮੁਖੀ ਲੈਫਟੀਨੈਂਟ ਜਨਰਲ ਡੀ. ਐੱਸ. ਹੁੱਡਾ ਦੀ ਕਾਰ ਨੂੰ ਪੰਜਾਬ ਪੁਲਸ ਦੀ ਵੀ. ਆਈ. ਪੀ. ਐਸਕੋਰਟ ਜੀਪ ਨੇ ਤਿੱਖਾ ਕੱਟ ਮਾਰਦਿਆਂ ਟੱਕਰ ਮਾਰ ਦਿੱਤੀ। ਘਟਨਾ ਵੇਲੇ ਹੁੱਡਾ ਆਪਣੀ ਪਤਨੀ ਨਾਲ ਅੰਬਾਲਾ ਰੋਡ ਵੱਲ ਜਾ ਰਹੇ ਸਨ। ਹੁੱਡਾ ਨੇ ‘ਐਕਸ’ ’ਤੇ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਾਰ ਨੂੰ ਇਹ ਟੱਕਰ ਜਾਣ-ਬੁੱਝ ਕੇ ਮਾਰੀ ਗਈ ਲੱਗਦੀ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਪੁਲਸ ਦੀ ਗ਼ੈਰ–ਜ਼ਿੰਮੇਵਾਰਾਨਾ ਸੋਚ ਕਰਾਰ ਦਿੰਦਿਆਂ ਕਿਹਾ ਕਿ ਕਾਨੂੰਨ ਦੀ ਰੱਖਿਆ ਕਰਨ ਵਾਲਿਆਂ ਵੱਲੋਂ ਅਜਿਹੀਆਂ ਹਰਕਤਾਂ ਪੂਰੇ ਵਿਭਾਗ ਦੀ ਸਾਖ਼ ’ਤੇ ਦਾਗ ਲਾਉਂਦੀਆਂ ਹਨ। ਉਨ੍ਹਾਂ ਨੇ 'ਐਕਸ' ਰਾਹੀਂ ਹੀ ਇਹ ਮਾਮਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀ. ਜੀ. ਪੀ. ਗੌਰਵ ਯਾਦਵ ਦੇ ਧਿਆਨ ਵਿਚ ਲਿਆਂਦਾ।
ਇਹ ਖ਼ਬਰ ਵੀ ਪੜ੍ਹੋ - ਸਾਵਧਾਨ! ਹੁਣ ਕੀਤੀ ਇਹ 'ਗ਼ਲਤੀ' ਤਾਂ ਕੱਟਿਆ ਜਾਵੇਗਾ 25 ਹਜ਼ਾਰ ਰੁਪਏ ਦਾ ਚਾਲਾਨ, FIR ਵੀ ਹੋਵੇਗੀ ਦਰਜ
ਉਨ੍ਹਾਂ ਦੀ ਪੋਸਟ ’ਤੇ ਪ੍ਰਤੀਕਿਰਿਆ ਦਿੰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਉਨ੍ਹਾਂ ਨੂੰ ਖੇਦ ਹੈ ਕਿ ਉਨ੍ਹਾਂ ਨਾਲ ਅਜਿਹੀ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਜੇ ਅਜਿਹਾ ਵਰਤਾਓ ਸੱਚਮੁੱਚ ਸਾਹਮਣੇ ਆਉਂਦਾ ਹੈ ਤਾਂ ਇਸ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਮਾਮਲੇ 'ਤੇ ਨਿੱਜੀ ਤੌਰ 'ਤੇ ਸਪੈਸ਼ਲ ਡੀ.ਜੀ.ਪੀ. ਟ੍ਰੈਫਿਕ ਏ.ਐੱਸ ਰਾਏ ਨਾਲ ਚਰਚਾ ਕੀਤੀ ਹੈ ਅਤੇ ਸ਼ਾਮਲ ਵਾਹਨਾਂ ਅਤੇ ਕਰਮਚਾਰੀਆਂ ਦੀ ਪਛਾਣ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਭਰੋਸਾ ਦੁਆਇਆ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਢੁਕਵੀਂ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਫਾਂਸੀ ਦੀ ਸਜ਼ਾ ਕੱਟ ਰਿਹਾ ਕੈਦੀ ਫ਼ਰਾਰ, ਪੁਲਸ ਦੇ ਛੁੱਟੇ ਪਸੀਨੇ, ਸਾਰੇ ਪਾਸੇ ਕਰ 'ਤੀ ਨਾਕਾਬੰਦੀ
NEXT STORY