ਸ੍ਰੀ ਚਮਕੌਰ ਸਾਹਿਬ (ਕੌਸ਼ਲ)- ਹਲਕਾ ਸ੍ਰੀ ਚਮਕੌਰ ਸਾਹਿਬ ਤੋਂ 5 ਵਾਰ ਵਿਧਾਇਕ ਰਹਿਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਸਤਵੰਤ ਕੌਰ ਸੰਧੂ ਦਾ ਸ਼ੁੱਕਰਵਾਰ ਰਾਤ 10:30 ਵਜੇ ਦੇ ਕਰੀਬ ਫੋਰਟਿਸ ਹਸਪਤਾਲ ਮੋਹਾਲੀ ਵਿਚ ਦਿਹਾਂਤ ਹੋ ਗਿਆ। ਸੰਤਵਤ ਕੌਰ ਇਸ ਹਲਕੇ ਵਿਚੋਂ 2 ਵਾਰ ਪੰਜਾਬ ਸਰਕਾਰ ਵਿਚ ਮੰਤਰੀ ਵੀ ਰਹੇ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ
ਇਹ ਜਾਣਕਾਰੀ ਅਮਨਦੀਪ ਸਿੰਘ ਮਾਂਗਟ ਸਾਬਕਾ ਪ੍ਰਧਾਨ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਨੇ ਦਿੱਤੀ। ਉਨ੍ਹਾਂ ਨੂੰ 21 ਜਨਵਰੀ ਨੂੰ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਫੋਰਿਟਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। 80 ਸਾਲਾ ਸੰਧੂ ਮੋਹਾਲੀ ਦੇ ਫੇਜ਼-5 ਸਥਿਤ ਕੋਠੀ ਵਿਚ ਰਹਿੰਦੇ ਸਨ। ਉਨ੍ਹਾਂ ਨੇ ਪਤੀ ਅਜਾਇਬ ਸਿੰਘ ਸੰਧੂ ਦੀ ਮੌਤ ਤੋਂ ਬਾਅਦ 1975 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਉਤੇ ਚੋਣ ਲੜੀ ਸੀ।
ਇਹ ਵੀ ਪੜ੍ਹੋ : ਮੋਦੀ ਸਰਕਾਰ ਖੇਤੀ ਕਾਨੂੰਨਾਂ ’ਤੇ ਜਲਦ ਫੈਸਲਾ ਲੈਂਦੀ ਹੈ ਤਾਂ ਰਾਕੇਸ਼ ਟਿਕੈਤ ਨਹੀਂ, ਸਗੋਂ ਯੂ. ਪੀ. ਕਾਰਨ ਹੋਵੇਗਾ : ਜਾਖੜ
ਐਜੂਕੇਸ਼ਨ ਚੇਰੀਟੇਬਲ ਟਰੱਸਟ ਧਬਲਾਨ ਦੀ ਵਿੱਤ ਸਕੱਤਰ ਨੇ ਦਲਿਤ ਵਿਦਿਆਰਥੀਆਂ ਦੇ ਹੜੱਪੇ ਲੱਖਾਂ ਰੁਪਏ
NEXT STORY