ਲੁਧਿਆਣਾ (ਮਹਿਰਾ) : ਕਥਿਤ ਟਰਾਂਸਪੋਰਟ ਟੈਂਡਰ ਘੁਟਾਲੇ 'ਚ ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਵਲੋਂ ਸੀਜੇਐਮ ਸੁਮਿਤ ਮੱਕੜ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਅਦਾਲਤ ਵੱਲੋਂ ਆਸ਼ੂ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਮੰਡ ਖੇਤਰ ਡੁੱਬਿਆ, ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਤਬਾਹ
ਜ਼ਿਲ੍ਹਾ ਅਟਾਰਨੀ ਪੁਨੀਤ ਜੱਗੀ ਨੇ ਦੱਸਿਆ ਕਿ ਹੁਣ ਵਿਜੀਲੈਂਸ ਵੱਲੋਂ ਆਸ਼ੂ ਨੂੰ ਮੁੜ 27 ਅਗਸਤ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉੱਥੇ, ਅੱਜ ਅਦਾਲਤ 'ਚ ਵਿਜੀਲੈਂਸ ਦੇ ਵਕੀਲ ਨੇ ਜ਼ੋਰਦਾਰ ਬਹਿਸ ਕਰਦਿਆਂ ਕਿਹਾ ਕਿ ਉਕਤ ਘਪਲੇ 'ਚ ਸਾਬਕਾ ਮੰਤਰੀ ਤੋਂ ਪੁਲਸ ਹਿਰਾਸਤ 'ਚ ਪੁੱਛਗਿੱਛ ਕਰਨੀ ਜ਼ਰੂਰੀ ਹੈ। ਇਸ ਦੇ ਨਾਲ ਹੀ ਆਸ਼ੂ ਦੇ ਵਕੀਲਾਂ ਨੇ ਕਿਹਾ ਕਿ ਆਸ਼ੂ ਨੂੰ ਸਿਆਸੀ ਬਦਲਾਖੋਰੀ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦਕਿ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ।
ਸਿਆਸੀ ਭ੍ਰਿਸ਼ਟਾਚਾਰ ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ : ਬੀਰ ਦਵਿੰਦਰ ਸਿੰਘ
NEXT STORY