ਲੁਧਿਆਣਾ (ਵਿੱਕੀ) : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੈ ਕੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਬਜਟ 'ਚ ਔਰਤਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਲੈ ਕੇ ਕਈ ਅਹਿਮ ਸਵਾਲ ਖੜ੍ਹੇ ਹੋ ਗਏ ਹਨ। ਹੁਣ 1000 ਰੁਪਏ ਦੀ ਗੱਲ ਕਰਨ ਦੀ ਬਜਾਏ ਸਰਕਾਰ ਨੂੰ ਪਿਛਲੇ 4 ਸਾਲਾਂ ਦਾ ਹਿਸਾਬ ਦਿੰਦੇ ਹੋਏ ਔਰਤਾਂ ਨੂੰ ਸਭ ਤੋਂ ਪਹਿਲਾਂ ਬਿਨਾਂ ਕਿਸੇ ਸ਼ਰਤ ਦੇ 48,000 ਰੁਪਏ ਦੇਣੇ ਚਾਹੀਦੇ ਹਨ। ਆਸ਼ੂ ਨੇ ਸੋਸ਼ਲ ਮੀਡੀਆ ਰਾਹੀਂ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਨਾਲ ਹਰ ਮਹੀਨੇ 1000 ਰੁਪਏ ਦੇਣ ਦਾ ਵੱਡਾ ਵਾਅਦਾ ਕੀਤਾ ਗਿਆ ਸੀ ਪਰ ਅੱਜ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਇਹ ਰਾਸ਼ੀ ਔਰਤਾਂ ਦੇ ਖ਼ਾਤਿਆਂ 'ਚ ਕਦੋਂ ਤੱਕ ਪਹੁੰਚਾਈ ਜਾਵੇਗੀ।
ਇਹ ਵੀ ਪੜ੍ਹੋ : ਛੱਤਬੀੜ ਚਿੜੀਆਘਰ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼...
ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਜਦੋਂ 'ਕੇਜਰੀਵਾਲ ਐਂਡ ਭਗਵੰਤ ਮਾਨ' ਪਾਰਟੀ ਚੋਣਾਂ ਸਮੇਂ ਝੂਠੇ ਵਾਅਦੇ ਕਰਕੇ ਔਰਤਾਂ ਤੋਂ ਇਸ ਯੋਜਨਾ ਦੇ ਫਾਰਮ ਭਰਵਾ ਰਹੀ ਸੀ ਤਾਂ ਉਸ ਸਮੇਂ ਉਹ ਸ਼ਰਤਾਂ ਕਿਉਂ ਨਹੀਂ ਦੱਸੀਆਂ ਗਈਆਂ, ਜੋ ਹੁਣ 4 ਸਾਲਾਂ ਬਾਅਦ ਦੱਸੀਆਂ ਜਾ ਰਹੀਆਂ ਹਨ। ਆਸ਼ੂ ਨੇ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਆਪਣਾ ਵਾਅਦਾ ਨਿਭਾਉਣਾ ਚਾਹੁੰਦੀ ਹੈ ਤਾਂ ਸਿਰਫ਼ 1000 ਰੁਪਏ ਦੀ ਗੱਲ ਕਰਨ ਦੀ ਬਜਾਏ ਪਿਛਲੇ ਚਾਰ ਸਾਲਾਂ ਦਾ ਬਕਾਇਆ ਜੋੜ ਕੇ ਔਰਤਾਂ ਨੂੰ 48,000 ਰੁਪਏ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬਜਟ 'ਚ ਔਰਤਾਂ ਨੂੰ ਆਰਥਿਕ ਸਹਾਇਤਾ ਦੇਣ ਦੀ ਯੋਜਨਾ ਨੂੰ ਲੈ ਕੇ ਨਾ ਤਾਂ ਕੋਈ ਸਪੱਸ਼ਟ ਸਮਾਂ ਸੀਮਾ ਦੱਸੀ ਗਈ ਹੈ ਅਤੇ ਨਾ ਹੀ ਇਸ ਦੀ ਪ੍ਰਕਿਰਿਆ ਬਾਰੇ ਕੋਈ ਸਾਫ਼ ਜਾਣਕਾਰੀ ਦਿੱਤੀ ਗਈ ਹੈ, ਜਿਸ ਕਾਰਨ ਔਰਤਾਂ ਵਿੱਚ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਹੈ।
ਇਹ ਵੀ ਪੜ੍ਹੋ : ਧੀ ਨੂੰ ਹਿਰਾਸਤ 'ਚ ਲਏ ਜਾਣ ਮਗਰੋਂ LIVE ਆ ਗਏ ਰਾਜਾ ਵੜਿੰਗ, ਦਿੱਤੀ ਵੱਡੀ ਚਿਤਾਵਨੀ (ਵੀਡੀਓ)
ਕਾਂਗਰਸੀ ਆਗੂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਨਤਾ ਦੇ ਭਲੇ ਨਾਲੋਂ ਜ਼ਿਆਦਾ ਆਪਣੇ ਪ੍ਰਚਾਰ-ਪ੍ਰਸਾਰ 'ਤੇ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਜ਼ੋਰ ਇਸ਼ਤਿਹਾਰਾਂ 'ਤੇ ਜ਼ਿਆਦਾ ਦਿਖਾਈ ਦਿੰਦਾ ਹੈ, ਜਦੋਂ ਕਿ ਔਰਤਾਂ ਅਤੇ ਆਮ ਲੋਕਾਂ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ 'ਤੇ ਕੋਈ ਠੋਸ ਕਦਮ ਨਜ਼ਰ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਸੱਤਾ 'ਚ ਚਾਰ ਸਾਲ ਬਿਤਾਉਣ ਤੋਂ ਬਾਅਦ ਵੀ ਸੂਬੇ 'ਚ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੰਬੇ ਸਮੇਂ ਦੀਆਂ ਯੋਜਨਾਵਾਂ ਨੂੰ ਲੈ ਕੇ ਸਰਕਾਰ ਦਾ ਕੋਈ ਸਪੱਸ਼ਟ ਵਿਜ਼ਨ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਸਰਕਾਰ ਤੋਂ ਜੋ ਉਮੀਦਾਂ ਲਾਈਆਂ ਸਨ, ਬਜਟ ਉਨ੍ਹਾਂ ਨੂੰ ਪੂਰਾ ਕਰਨ 'ਚ ਨਾਕਾਮ ਨਜ਼ਰ ਆ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੱਤਬੀੜ ਚਿੜੀਆਘਰ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼...
NEXT STORY