ਚੰਡੀਗੜ੍ਹ : ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਕਰ ਲਈ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਦਾ ਸੁਆਗਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸਾਲ 2024 'ਚ ਬਲਦੇਵ ਸਿੰਘ ਮਾਨ ਅਕਾਲੀ ਦਲ ਤੋਂ ਨਾਰਾਜ਼ ਹੋ ਕੇ ਬਾਗੀ ਧੜੇ 'ਚ ਸ਼ਾਮਲ ਹੋ ਗਏ ਸਨ ਪਰ ਹੁਣ ਮੁੜ ਉਨ੍ਹਾਂ ਦੀ ਘਰ ਵਾਪਸੀ ਹੋ ਗਈ ਹੈ।
ਬਲਦੇਵ ਸਿੰਘ ਮਾਨ ਦਿੜ੍ਹਬਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਉਹ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੇ ਨਜ਼ਦੀਕੀ ਰਹੇ ਹਨ। ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ 'ਚ ਵੀ ਉਹ ਮੰਤਰੀ ਰਹਿ ਚੁੱਕੇ ਹਨ।
ਵੱਡੀ ਖ਼ਬਰ: ਪੰਜਾਬ 'ਚ ਰੱਖੜੀ ਤੋਂ 13 ਅਗਸਤ ਤਕ ਮਿਲੇਗੀ ਮੁਫ਼ਤ ਬੱਸ ਸਫਰ ਦੀ ਸਹੂਲਤ
NEXT STORY