ਲੁਧਿਆਣਾ/ਪਟਿਆਲਾ (ਵੈੱਬ ਡੈਸਕ, ਰਿੰਕੂ)- ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਭਾ ਦੀ ਜੇਲ੍ਹ ਵਿੱਚੋਂ ਰਿਹਾਅ ਹੋ ਗਏ ਹਨ। ਜੇਲ੍ਹ ਵਿਚੋਂ ਰਿਹਾਅ ਹੋਣ ਮਗਰੋਂ ਉਨ੍ਹਾਂ ਨੇ ਮਾਣਯੋਗ ਅਦਾਲਤ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਮੈਂ ਘਰ ਜਾ ਰਿਹਾ ਹਾਂ ਅਤੇ ਆਪਣੇ ਪਰਿਵਾਰ ਨੂੰ ਮਿਲਣ ਮਗਰੋਂ ਕਈ ਵੱਡੇ ਖ਼ੁਲਾਸੇ ਕਰਨਗੇ। ਜ਼ਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ 4 ਮਹੀਨਿਆਂ ਤੋਂ ਨਾਭਾ ਜੇਲ੍ਹ ਵਿਚ ਟੈਂਡਰ ਘਪਲੇ ਮਾਮਲੇ ਅਧੀਨ ਬੰਦ ਸਨ ਜਿਨ੍ਹਾਂ ਨੂੰ ਪਿਛਲੇ ਦਿਨੀਂ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਸੀ। ਹਾਈਕੋਰਟ ਤੋਂ ਬਰੀ ਹੋਣ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਵਿਖੇ ਆਪਣੇ ਘਰ ਪਹੁੰਚੇ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ ਆਈ ਸਾਹਮਣੇ
ਜ਼ਿਕਰਯੋਗ ਹੈ ਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਵੇਲੇ ਖੁਰਾਕ ਸਪਲਾਈ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ 'ਤੇ ਟੈਂਡਰ ’ਚ ਘਪਲਾ ਕਰਨ ਦੇ ਵੱਡੇ ਦੋਸ਼ ਲੱਗੇ ਸਨ। ਵਿਜੀਲੈਂਸ ਵੱਲੋਂ ਵੀ ਪਹਿਲਾਂ ਉਨ੍ਹਾਂ’ਤੇ ਕੇਸ ਚਲਾਇਆ ਗਿਆ ਸੀ। ਇਸ ਤੋਂ ਪਹਿਲਾਂ ਸਾਲ 2022 'ਚ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਅਨਾਜ ਟਰਾਂਸਪੋਰਟ ਟੈਂਡਰ ਘਪਲੇ 'ਚ ਕੁਝ ਚੁਣੇ ਹੋਏ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਸੀ। ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕੀਤੀ ਗਈ ਸੀ।
ਇਥੇ ਇਹ ਵੀ ਦੱਸਣਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਦੀ ਪਤਨੀ ਮਮਤਾ ਆਸ਼ੂ ਭਾਵੇਂ ਨਿਗਮ ਕੌਂਸਲਰ ਦੀ ਚੋਣ ਹਾਰ ਗਏ ਹਨ ਪਰ ਅੱਜ ਆਸ਼ੂ ਦੇ ਜੇਲ੍ਹ ਵਿਚੋਂ ਵਾਪਸ ਘਰ ਆਉਣ 'ਤੇ ਪਰਿਵਾਰ ਵਿਚ ਖ਼ੁਸ਼ੀ ਦਾ ਮਾਹੌਲ ਹੈ। ਘਰ ਪਹੁੰਚਣ 'ਤੇ ਆਸ਼ੂ 'ਤੇ ਫੁੱਲਾਂ ਦੀ ਵਰਖਾ ਕਰਕੇ ਸੁਆਗਤ ਕੀਤਾ ਗਿਆ।
ਇਹ ਵੀ ਪੜ੍ਹੋ- ਮੋਹਾਲੀ ਬਿਲਡਿੰਗ ਹਾਦਸੇ ਦੀ ਰੂਹ ਕੰਬਾਊ ਲਾਈਵ ਵੀਡੀਓ ਆਈ ਸਾਹਮਣੇ, 6 ਸਕਿੰਟਾਂ 'ਚ ਹੋਈ ਢਹਿ-ਢੇਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗਿਆਨੀ ਹਰਪ੍ਰੀਤ ਸਿੰਘ ਦੇ ਹੱਕ 'ਚ ਸੰਗਤ ਦਾ ਇਕੱਠ, ਅਕਾਲੀ ਦਲ ਨੇ ਚੁੱਕੇ ਸਵਾਲ
NEXT STORY