ਜਲੰਧਰ (ਸੋਨੂੰ, ਜਤਿੰਦਰ)- ਲੁਧਿਆਣਾ ਤੋਂ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਐੱਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਨੇ ਜਲੰਧਰ ਦਫ਼ਤਰ ਵਿਚ ਪੁੱਛਗਿੱਛ ਤੋਂ ਬਾਅਦ ਬੀਤੇ ਦਿਨੀਂ ਗ੍ਰਿਫ਼ਤਾਰ ਕਰ ਲਿਆ ਸੀ। ਭਾਰਤ ਭੂਸ਼ਣ ਆਸ਼ੂ ਨੂੰ ਅੱਜ 5 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਮੁੜ 5 ਦਿਨਾਂ ਦੇ ਰਿਮਾਂਡ ਲਈ ਭੇਜ ਦਿੱਤਾ ਗਿਆ। ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕੋਰਟ ਵਿਚ ਪੇਸ਼ੀ ਦੌਰਾਨ ਆਸ਼ੂ ਦੀ ਸਪੋਰਟ ਵਿਚ ਕਾਂਗਰਸੀ ਵਿਧਾਇਕ ਪਰਗਟ ਸਿੰਘ ਸਮੇਤ ਕਾਂਗਰਸ ਦੀ ਲੋਕਲ ਲੀਡਰਸ਼ਿਪ ਵੀ ਮੌਜੂਦ ਰਹੀ।
ਈ. ਡੀ. ਦੇ ਵਕੀਲ ਅਜੇ ਪਠਾਨਿਆਂ ਅਤੇ ਹੋਰਨਾ ਮੌਜੂਦ ਵਕੀਲਾਂ ਵੱਲੋਂ ਅਦਾਲਤ ਵਿੱਚ ਭਾਰਤ ਭੂਸ਼ਣ ਆਸ਼ੂ ਵੱਲੋਂ ਕੀਤੇ ਗਏ ਕਰੋੜਾਂ ਰੁਪਏ ਦੇ ਘਪਲੇ ਨੂੰ ਲੈ ਕੇ ਦਸਤਾਵੇਜ ਪੇਸ਼ ਕੀਤੇ ਗਏ। ਅਦਾਲਤ ਨੇ ਈ. ਡੀ. ਦੇ ਵਕੀਲ ਅਤੇ ਬਚਾਅ ਪੱਖ ਦੇ ਵਕੀਲ ਉਮੇਸ਼ ਢਿੰਗਰਾ ਅਤੇ ਹੋਰਨਾ ਵਕੀਲਾਂ ਦੀ ਬਹਿਸ ਸੁਣਨ ਤੋਂ ਬਾਅਦ ਅਦਾਲਤ ਤੋਂ ਈ. ਡੀ. ਵਿਭਾਗ ਦੇ ਅਧਿਕਾਰੀਆਂ ਅਤੇ ਵਕੀਲ ਵੱਲੋਂ 7 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ। ਜਿਸ 'ਤੇ ਮਾਨਯੋਗ ਅਦਾਲਤ ਨੇ 5 ਦਿਨਾਂ ਦਾ ਪੁਲਸ ਰਿਮਾਂਡ ਦੇ ਕੇ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਈ. ਡੀ. ਦੀ ਗ੍ਰਿਫ਼ਤ ਵਿੱਚ ਭੇਜਣ ਦਾ ਹੁਕਮ ਸੁਣਾਇਆ ਗਿਆ ਹੈ ਤਾਂਕਿ ਘਪਲੇ ਦੇ ਤੱਥਾਂ ਦਾ ਡੂੰਘਾਈ ਨਾਲ ਪਤਾ ਚਲ ਸਕੇ। ਹੁਣ ਸਾਬਕਾ ਮੰਤਰੀ ਆਸ਼ੂ ਨੂੰ 12 ਅਗਸਤ 2024 ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਈ. ਡੀ. ਦੇ ਵੱਡੇ ਅਧਿਕਾਰੀ ਅਤੇ ਕਾਂਗਰਸ ਦੇ ਆਗੂ ਮੌਜੂਦ ਰਹੇ। ਈ. ਡੀ .ਵੱਲੋਂ ਮੌਜੂਦ ਵਕੀਲਾਂ ਵੱਲੋਂ ਅਦਾਲਤ ਵਿਚ ਭਾਰਤ ਭੂਸ਼ਣ ਆਸ਼ੂ ਵੱਲੋਂ ਕੀਤੇ ਗਏ ਕਰੋੜਾਂ ਰੁਪਏ ਦੇ ਘੁਟਾਲੇ ਨੂੰ ਲੈ ਕੇ ਦਸਤਾਵੇਜ ਵੀ ਪੇਸ਼ ਕੀਤੇ ਗਏ ਸਨ।
ਇਹ ਵੀ ਪੜ੍ਹੋ- 5500 ਸਾਲ ਤੋਂ ਵੀ ਵੱਧ ਪੁਰਾਣਾ ਹੈ ਸ਼੍ਰੀ ਮੁਕਤੇਸ਼ਵਰ ਮਹਾਦੇਵ ਧਾਮ, ਜਾਣੋ ਕੀ ਹੈ ਖ਼ਾਸ ਮਹੱਤਤਾ
ਦੱਸਣਯੋਗ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਬੀਤੇ ਵੀਰਵਾਰ ਸਵੇਰੇ ਈ. ਡੀ. ਦਫ਼ਤਰ ਪਹੁੰਚੇ ਸਨ, ਜਿੱਥੇ ਲਗਾਤਾਰ ਪੁੱਛਗਿੱਛ ਮਗਰੋਂ ਦੇਰ ਸ਼ਾਮ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਸੂਤਰਾਂ ਮੁਤਾਬਕ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਆਸ਼ੂ ਜਦੋਂ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਸਨ ਤਾਂ ਉਨ੍ਹਾਂ ’ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ’ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈ. ਡੀ. ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਸਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ। ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈ. ਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।
ਇਹ ਵੀ ਪੜ੍ਹੋ- ਭਿਆਨਕ ਹਾਦਸੇ 'ਚ ਉੱਡੇ ਕਾਰ ਦੇ ਪਰਖੱਚੇ, ਜਨਮ ਦਿਨ ਤੋਂ ਦੋ ਦਿਨ ਪਹਿਲਾਂ ਜਹਾਨੋਂ ਤੁਰ ਗਿਆ ਮਾਪਿਆਂ ਦਾ ਇਕਲੌਤਾ ਪੁੱਤ
ਸੂਤਰਾਂ ਦੀ ਮੰਨੀਏ ਤਾਂ ਈ. ਡੀ. ਨੂੰ ਕੁਝ ਵਿਦੇਸ਼ੀ ਟਰਾਂਜੈਕਸ਼ਨ ਸਬੰਧੀ ਸਬੂਤ ਮਿਲੇ ਹਨ, ਜਿਨ੍ਹਾਂ ਬਾਰੇ ਅਧਿਕਾਰੀ ਸਾਬਕਾ ਮੰਤਰੀ ਆਸ਼ੂ ਕੋਲੋਂ ਪੁੱਛਗਿੱਛ ਕਰਨੀ ਚਾਹੁੰਦੇ ਸਨ, ਇਸ ਲਈ ਉਨ੍ਹਾਂ ਨੂੰ 1 ਅਗਸਤ ਨੂੰ ਈ. ਡੀ. ਦੇ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜਿਆ ਸੀ। ਦੂਜੇ ਪਾਸੇ ਈ. ਡੀ. ਸਾਹਮਣੇ ਪੇਸ਼ ਹੋਣ ’ਤੇ ਜ਼ਿਲ੍ਹਾ ਕਾਂਗਰਸ ਆਗੂ ਅਤੇ ਕਈ ਹੋਰ ਸੀਨੀਅਰ ਆਗੂਆਂ ਨੇ ਈ. ਡੀ. ਦੀ ਇਸ ਕਾਰਵਾਈ ਨੂੰ ਸਿਆਸੀ ਕਹਿੰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਸੀ, ਜਿਸ ਨੂੰ ਲੈ ਕੇ ਜਲੰਧਰ ਸਥਿਤ ਈ. ਡੀ. ਦਫ਼ਤਰ ਦੇ ਬਾਹਰ ਪੁਲਸ ਅਤੇ ਕੇਂਦਰੀ ਸੁਰੱਖਿਆ ਫੋਰਸਾਂ ਦੀਆਂ ਕਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਤਾਂ ਕਿ ਆਸ਼ੂ ਨੂੰ ਲਿਜਾਣ ਸਮੇਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਭੀੜ ਇਕੱਠੀ ਨਾ ਹੋ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਵੱਡਾ ਹਾਦਸਾ, ਭਿਆਨਕ ਟੱਕਰ ਤੋਂ ਬਾਅਦ ਸਕੂਲ ਬੱਸ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਮੋਰਿੰਡਾ ਪੁਲਸ ਵੱਲੋਂ ਆਪਰੇਸ਼ਨ ਕਾਸੋ ਤਹਿਤ ਸ਼ਹਿਰ ਅਤੇ ਪਿੰਡਾਂ ਵਿਚ ਚੈਕਿੰਗ
NEXT STORY