ਮੋਹਾਲੀ (ਜਸਬੀਰ ਜੱਸੀ) : ਈ. ਡੀ. ਵੱਲੋਂ ਮਨੀ ਲਾਂਡਰਿੰਗ ਤਹਿਤ ਦਰਜ ਮਾਮਲੇ ’ਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, ਉਨ੍ਹਾਂ ਦੀ ਪਤਨੀ ਸ਼ੀਲਾ ਦੇਵੀ ਅਤੇ ਪੁੱਤਰ ਗੁਰਪ੍ਰੀਤ ਸਿੰਘ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ’ਚ ਪੇਸ਼ ਹੋਏ। ਅਦਾਲਤ ’ਚ ਇਕ ਗਵਾਹ ਵੱਲੋਂ ਆਪਣੇ ਬਿਆਨ ਦਰਜ ਕਰਵਾਏ ਗਏ ਅਤੇ ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 16 ਦਸੰਬਰ ਦੀ ਤਾਰੀਖ਼ ਤੈਅ ਕੀਤੀ ਗਈ ਹੈ। ਧਰਮਸੋਤ ਦੇ ਦੂਜੇ ਪੁੱਤਰ ਹਰਪ੍ਰੀਤ ਸਿੰਘ ਨੂੰ ਅਦਾਲਤ ਵੱਲੋਂ ਪਹਿਲਾਂ ਹੀ ਭਗੌੜਾ ਐਲਾਨਿਆ ਜਾ ਚੁੱਕਾ ਹੈ।
ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਦਰਜ ਕੀਤੀ ਗਈ ਐੱਫ. ਆਈ. ਆਰ. ’ਚ ਦੋਸ਼ ਲਾਇਆ ਗਿਆ ਹੈ ਕਿ ਧਰਮਸੋਤ ਵੱਲੋਂ ਕੀਤੀ ਆਮਦਨ 'ਤੇ ਕੀਤੇ ਗਏ ਖ਼ਰਚ ਦਾ ਚਾਰਟ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੀ ਜਾਂਚ ਮਿਆਦ ਦੇ ਸਬੰਧ ’ਚ ਜਾਇਦਾਦਾਂ ਦਾ ਪਤਾ ਲਾਉਣ ਲਈ ਤਿਆਰ ਕੀਤਾ ਗਿਆ ਹੈ ਅਤੇ ਇਸ ਅਨੁਸਾਰ ਇਹ ਪਾਇਆ ਗਿਆ ਕਿ ਸਾਧੂ ਸਿੰਘ ਧਰਮਸੋਤ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਇਸ ਦੌਰਾਨ 2,37,12,596.48 ਰੁਪਏ ਦੀ ਆਮਦਨ ਕੀਤੀ।
ਉਪਰੋਕਤ ਇਸ ਚੈੱਕ ਪੀਰੀਅਡ ਦੌਰਾਨ 8,76,30,888.87 ਰੁਪਏ ਦਾ ਖ਼ਰਚਾ ਕੀਤਾ ਗਿਆ ਸੀ। ਇਸ ਤਰ੍ਹਾਂ ਧਰਮਸੋਤ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ 6,39,18,292.39 ਰੁਪਏ ਖ਼ਰਚ ਕੀਤੇ ਹਨ ਅਤੇ ਇਸ ਤਰ੍ਹਾਂ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 ਦੀ ਧਾਰਾ 13 (1) (2) ਦੇ ਨਾਲ 13(2) ਤਹਿਤ ਕਥਿਤ ਅਪਰਾਧ ਕੀਤੇ ਹਨ। ਜਾਂਚ ਦੌਰਾਨ ਇਹ ਵੀ ਰਿਕਾਰਡ ’ਤੇ ਆਇਆ ਹੈ ਕਿ ਪਟੀਸ਼ਨਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਨਾਂ ’ਤੇ ਜਾਇਦਾਦਾਂ ਇਕੱਠੀਆਂ ਕੀਤੀਆਂ ਹਨ, ਜੋ ਕਥਿਤ ਤੌਰ ’ਤੇ ਉਨ੍ਹਾਂ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਦੇ ਅਨੁਪਾਤ ਤੋਂ ਘੱਟ ਹਨ।
ਜਲੰਧਰ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
NEXT STORY