ਰੋਪੜ (ਸੱਜਣ ਸੈਣੀ)-ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦੀ ਨਿਖੇਧੀ ਕੀਤੀ ਹੈ। ਮਿੱਤਲ ਨੇ ਕਿਹਾ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੋਹਨ ਭਾਗਵਤ ਸਬੰਧੀ ਦਿੱਤਾ ਗਿਆ ਬਿਆਨ ਨਿੰਦਣਯੋਗ ਹੈ ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਆਪਣਾ ਡੀ. ਐੱਨ. ਏ. ਚੈੱਕ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਹਨ ਭਾਗਵਤ ਦੇ ਬਿਆਨ ਨੂੰ ਤੋੜ ਮਰੋੜ ਕੇ ਸਮਝਣ ਅਤੇ ਉਸ ਦੇ ਸਬੰਧ ਵਿੱਚ ਅਜਿਹੀ ਬਿਆਨਬਾਜ਼ੀ ਕਰਨਾ ਬੇਹੱਦ ਮੰਦਭਾਗਾ ਹੈ। ਅਕਾਲ ਤਖ਼ਤ ਦੇ ਜਥੇਦਾਰ ਇਕ ਵੱਡੇ ਅਹੁਦੇ 'ਤੇ ਹਨ ਅਤੇ ਅਜਿਹੇ ਬਚਕਾਨੇ ਬਿਆਨ ਉਨ੍ਹਾਂ ਨੂੰ ਨਹੀਂ ਦੇਣੇ ਚਾਹੀਦੇ ਹਨ।
ਇਹ ਵੀ ਪੜ੍ਹੋ: ਬੰਗਾ ਵਿਖੇ ਲੁਟੇਰਿਆਂ ਦਾ ਖ਼ੌਫ਼, ਕਰਮਚਾਰੀਆਂ 'ਤੇ ਹਮਲਾ ਕਰਕੇ ਲੁਟਿਆ ਪੈਟਰੋਲ ਪੰਪ
ਉਥੇ ਹੀ ਮਦਨ ਮੋਹਨ ਮਿੱਤਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਣ ਅਤੇ ਉਨ੍ਹਾਂ ਦੇ ਬੱਚਿਆਂ ਦੀ ਪੋਸਟ ਗਰੈਜੂਏਸ਼ਨ ਤੱਕ ਦੀ ਸਿੱਖਿਆ ਮੁਫ਼ਤ ਕਰਨ ਦੇ ਵਾਅਦੇ 'ਤੇ ਬੋਲਦਿਆਂ ਕਿਹਾ ਕਿ ਚੋਣਾਂ ਦੌਰਾਨ ਅਕਸਰ ਅਜਿਹੇ ਵਾਅਦੇ ਕੀਤੇ ਜਾਂਦੇ ਹਨ ਪਰ ਅਜਿਹੇ ਵਾਅਦੇ ਪੂਰੇ ਨਹੀਂ ਹੋ ਪਾਉਂਦੇ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੱਥ ਵਿੱਚ ਗੁਟਕਾ ਸਾਹਿਬ ਫੜ ਕੇ ਕੀਤੇ ਗਏ ਵਾਅਦਿਆਂ ਦੀ ਗੱਲ ਕਰਦਿਆਂ ਕਿਹਾ ਕਿ ਕੈਪਟਨ ਵੱਲੋਂ ਚੋਣਾਂ ਸਮੇਂ ਅਨੇਕਾਂ ਵਾਅਦੇ ਕੀਤੇ ਗਏ ਸਨ ਪਰ ਉਹ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ ਅਤੇ ਸਭ ਤੋਂ ਵੱਡਾ ਚੋਣ ਮੁੱਦਾ ਵੀ ਇਹੀ ਹੈ ਕਿ ਕੈਪਟਨ ਨੇ ਵਾਅਦੇ ਬਹੁਤ ਵੱਡੇ ਕੀਤੇ ਸਨ ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ।
ਇਹ ਵੀ ਪੜ੍ਹੋ: ਮੱਧ ਪ੍ਰਦੇਸ਼ ’ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਦਾ ਪਰਦਾਫਾਸ਼, ਮੁੱਖ ਸਪਲਾਇਰ ਗ੍ਰਿਫ਼ਤਾਰ
ਅਨਿਲ ਜੋਸ਼ੀ ਨੂੰ ਪਾਰਟੀ 'ਚੋਂ ਕੱਢਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਸੀ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਨਿਲ ਜੋਸ਼ੀ ਨੂੰ ਛੇ ਸਾਲ ਦੇ ਲਈ ਪਾਰਟੀ ਵਿੱਚੋਂ ਕੱਢੇ ਜਾਣ 'ਤੇ ਬੋਲਦਿਆਂ ਮਿੱਤਲ ਨੇ ਕਿਹਾ ਕਿ ਦੁੱਖ ਹੈ ਕਿ ਉਹ ਪਾਰਟੀ ਵਿੱਚੋਂ ਕੱਢੇ ਗਏ ਪਰ ਪਾਰਟੀ ਦੇ ਕੋਲ ਹੋਰ ਕੋਈ ਚਾਰਾ ਨਹੀਂ ਸੀ ਕਿਉਂਕਿ ਉਹ ਲਗਾਤਾਰ ਪਾਰਟੀ ਦੇ ਵਿਰੋਧੀ ਬਿਆਨਬਾਜ਼ੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੁਝ ਸਮਾਂ ਚੁੱਪ ਰਹਿਣ ਤੋਂ ਬਾਅਦ ਉਹ ਪਾਰਟੀ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਸਨ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕੱਢਿਆ ਗਿਆ।
ਇਹ ਵੀ ਪੜ੍ਹੋ: ਗੋਬਿੰਦ ਸਾਗਰ ਝੀਲ 'ਚ ਨੌਜਵਾਨ ਦੀ ਤੈਰਦੀ ਲਾਸ਼ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼, ਪਿਆ ਚੀਕ-ਚਿਹਾੜਾ
ਬਿਜਲੀ ਸੰਕਟ ਨੂੰ ਲੈ ਕੇ ਕੈਪਟਨ 'ਤੇ ਕੀਤੇ ਵਾਰ
ਪੰਜਾਬ ਵਿਚ ਚੱਲ ਰਹੀ ਬਿਜਲੀ ਦੀ ਸਮੱਸਿਆ ਦੇ ਸਬੰਧ ਵਿੱਚ ਬੋਲਦਿਆਂ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਅਕਾਲੀ ਭਾਜਪਾ ਦੀ ਸਰਕਾਰ ਸੀ ਤਾਂ ਸੂਬੇ ਨੂੰ ਬਿਜਲੀ ਸਰਪਲੱਸ ਬਣਾਇਆ ਗਿਆ ਪਰ ਅਫ਼ਸੋਸ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਬਿਜਲੀ ਲਈ ਲੋੜੀਂਦੇ ਪ੍ਰਬੰਧ ਨਹੀਂ ਕੀਤੇ ਗਏ ਨਾ ਹੀ ਬਿਜਲੀ ਬਾਹਰੋਂ ਖ਼ਰੀਦੀ ਗਈ ਅਤੇ ਨਾ ਹੀ ਥਰਮਲ ਪਲਾਂਟ ਚਲਾਏ ਗਏ, ਜਿਸ ਕਰਕੇ ਅਜਿਹੀ ਸਮੱਸਿਆ ਪੰਜਾਬ ਦੇ ਵਿੱਚ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਪਣੇ ਆਪ ਨੂੰ ਬਹੁਤ ਸਿਆਣੇ ਸਮਝਦੇ ਹਨ ਪਰ ਬਿਜਲੀ ਦੇ ਜੋ ਹਾਲਾਤ ਪੰਜਾਬ ਵਿੱਚ ਹੋਏ ਹਨ, ਉਹ ਸਾਰਿਆਂ ਦੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਖ਼ੁਦ ਨੂੰ ਬਹੁਤ ਸਿਆਣਾ ਸਮਝਦੇ ਹਨ ਪਰ ਬਿਜਲੀ ਸਬੰਧੀ ਕੋਈ ਵੀ ਅਗਾਉਂ ਪ੍ਰਬੰਧ ਕਿਸੇ ਵੱਲੋਂ ਨਹੀਂ ਕੀਤੇ ਗਏ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਗੁਆਂਢੀਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ’ਤੇ ਔਰਤ ਨੇ ਖਾਧੀ ਜ਼ਹਿਰੀਲੀ ਦਵਾਈ, ਮੌਤ
NEXT STORY