ਲੁਧਿਆਣਾ : ਲੋਕ ਸਭਾ 'ਚ ਬੀਤੇ ਦਿਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗਲਵੱਕੜੀ ਪਾਉਣ ਦੀ ਖਬਰ ਕਾਫੀ ਚਰਚਾ 'ਚ ਹੈ। ਇਸ ਬਾਰੇ ਬੋਲਦਿਆਂ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਜੇਕਰ ਰਾਹੁਲ ਗਾਂਧੀ ਜੀ ਨੇ ਮੋਦੀ ਸਾਹਿਬ ਨੂੰ ਜੱਫੀ ਪਾ ਹੀ ਲਈ ਤਾਂ ਫਿਰ ਕੀ ਹੋ ਗਿਆ।
ਅਸਲ 'ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰਾਹੁਲ ਗਾਂਧੀ ਦੀ ਜੱਫੀ ਨੂੰ ਮੁੰਨਾ ਭਾਈ ਦੀ ਹਰਕਤ ਦੱਸਿਆ ਸੀ, ਜਿਸ ਦਾ ਜਵਾਬ ਦਿੰਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਨਰਿੰਦਰ ਮੋਦੀ ਵਿਦੇਸ਼ੀ ਦੌਰਿਆਂ 'ਤੇ ਜਾ ਕੇ ਲੋਕਾਂ ਨੂੰ ਜੱਫੀਆਂ ਪਾਉਂਦੇ ਹਨ ਤਾਂ ਜੇਕਰ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਜੱਫੀ ਪਾ ਲਈ ਤਾਂ ਲੋਕਾਂ ਨੂੰ ਇੰਨਾ ਇਤਰਾਜ਼ ਕਿਉਂ ਹੋ ਰਿਹਾ ਹੈ। ਇਸ ਮੌਕੇ ਮਨੀਸ਼ ਤਿਵਾੜੀ ਨੇ ਨਸ਼ਿਆਂ ਦੇ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਨਸ਼ਿਆਂ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਨੇ ਕਿਹਾ ਤਾਂ ਉਹ ਲੋਕ ਸਭਾ ਚੋਣਾਂ ਜ਼ਰੂਰ ਲੜਨਗੇ।
ਸਰਕਾਰ ਦੀ ਸਖਤੀ ਦੇ ਬਾਵਜੂਦ ਨਹੀਂ ਰੁੱਕ ਰਹੀ ਨਾਜਾਇਜ਼ ਮਾਈਨਿੰਗ (ਵੀਡੀਓ)
NEXT STORY