ਪਟਿਆਲਾ (ਖੁਰਾਨਾ) : ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੇ ਵਿੱਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਸੁਪਰੀਮ ਕੋਰਟ ਤੋਂ ਬੀਤੇ ਦਿਨੀ ਵੱਡੀ ਰਾਹਤ ਮਿਲੀ ਸੀ। ਪਰ ਕੱਲ ਸਾਧੂ ਸਿੰਘ ਧਰਮਸੋਤ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ। ਕਿਉਂਕਿ ਨਾਭਾ ਜੇਲ੍ਹ ਵਿੱਚ ਜ਼ਮਾਨਤ ਦੇ ਕਾਗਜ਼ਾਤ ਨਹੀਂ ਪਹੁੰਚੇ ਸਨ। ਜਿਸ ਕਰਕੇ ਅੱਜ ਨਾਭਾ ਜੇਲ ਵਿੱਚ ਸਾਧੂ ਸਿੰਘ ਧਰਮਸੋਤ ਦੇ ਕਾਗਜ਼ਾਤ ਪਹੁੰਚਣ 'ਤੇ ਉਨ੍ਹਾਂ ਨੂੰ ਜੇਲ੍ਹ ਵਿੱਚੋਂ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।
ਸਾਧੂ ਸਿੰਘ ਧਰਮਸੋਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ 14 ਮਹੀਨਿਆਂ ਤੋਂ ਵੱਧ ਸਮਾਂ ਨਜ਼ਰਬੰਦ ਰਹੇ। ਜਿਵੇਂ ਹੀ ਧਰਮਸੋਤ ਜੇਲ੍ਹ ਦੇ ਗੇਟ ਤੋਂ ਬਾਹਰ ਆਏ ਪਾਰਟੀ ਵਰਕਰਾਂ ਵੱਲੋਂ ਹਾਰ ਪਾ ਕੇ ਸਵਾਗਤ ਕੀਤਾ ਗਿਆ। ਧਰਮਸੋਤ ਨੇ ਕਿਹਾ ਕਿ ਜੋ ਮੈਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲੀ ਹੈ ਮੈਂ ਕੋਰਟ ਦਾ ਧੰਨਵਾਦ ਕਰਦਾ ਹਾਂ। ਮੈਨੂੰ ਨਿਆਪਾਲਿਕਾ 'ਤੇ ਵਿਸ਼ਵਾਸ ਹੈ। ਇਸ ਮੌਕੇ ਤੇ ਕਾਂਗਰਸੀ ਆਗੂ ਚਰਨਜੀਤ ਬਾਤਿਸ਼ ਅਤੇ ਬਲਵਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਅੱਜ ਸਾਧੂ ਸਿੰਘ ਧਰਮਸੋਤ ਦੀ ਬੇਲ ਹੋਈ ਹੈ। ਅਸੀਂ ਬਹੁਤ ਖੁਸ਼ ਹਾਂ। ਅਸੀਂ ਉਨ੍ਹਾਂ ਦਾ ਜੇਲ੍ਹ ਤੋਂ ਬਾਹਰ ਆਉਣ 'ਤੇ ਸਵਾਗਤ ਕਰਦੇ ਹਾਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
7000 ਰੁਪਏ ਦੀ ਰਿਸ਼ਵਤ ਲੈਂਦਾ ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਗ੍ਰਿਫ਼ਤਾਰ
NEXT STORY