ਜਲੰਧਰ (ਜ.ਬ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੂੰ ਹਾਲ ਹੀ ਵਿਚ ਗੋਡਿਆਂ ਦੀ ਸਮੱਸਿਆ ਹੋਣ ਕਾਰਨ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਦੋ ਦਿਨ ਪਹਿਲਾਂ ਗੋਡੇ ਦਾ ਆਪ੍ਰੇਸ਼ਨ ਹੋਇਆ ਸੀ। ਉਹ ਇਸ ਸਮੇਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਅਧੀਨ ਹਨ। ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਵਿਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਈ ਹੋਰ ਪਾਰਟੀ ਆਗੂ ਤ੍ਰਿਪਤ ਰਾਜਿੰਦਰ ਬਾਜਵਾ ਦਾ ਹਾਲ-ਚਾਲ ਪੁੱਛਣ ਲਈ ਹਸਪਤਾਲ ਗਏ। ਉਨ੍ਹਾਂ ਦੇ ਕਈ ਨਜ਼ਦੀਕੀ ਸਾਥੀ ਅਤੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ 'ਚ 4, 5 ਤੇ 6 ਅਕਤੂਬਰ ਲਈ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ
NEXT STORY