ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ (ਤਰਸੇਮ ਢੁੱਡੀ, ਸੇਤਿਆ) - ਹਲਕਾ ਬੱਲੂਆਨਾ ਤੋਂ ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ 'ਚ ਪਿੰਡ ਬਾਦਲ ਵਿਖੇ ਸਾਬਕਾ ਐੱਮ. ਐੱਲ. ਏ. ਗੁਰਤੇਜ ਸਿੰਘ ਘੜਿਆਣਾ ਦੇ ਸਿਰੋਪਾਓ ਪਾ ਕੇ ਸ਼੍ਰੋਮਣੀ ਅਕਾਲੀ ਦਲ 'ਚ ਮੁੜ ਤੋਂ ਸ਼ਾਮਲ ਹੋਣ 'ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਗੁਰਤੇਜ ਦੀ ਘਰ ਵਾਪਸੀ ਹੋਣ ਕਾਰਨ ਪਾਰਟੀ ਹੋਰ ਮਜ਼ਬੂਤ ਹੋ ਗਈ ਹੈ। ਇਸ ਮੌਕੇ ਸ.ਪ੍ਰਕਾਸ਼ ਸਿੰਘ ਭੱਟੀ ਹਲਕਾ ਇੰਚਾਰਜ ਬੱਲੂਆਣਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਜ਼ਿਕਰਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਟਿਕਟ ਨਾ ਮਿਲਨ 'ਤੇ ਉਹ ਕਾਂਗਰਸ ਚ ਸ਼ਾਮਲ ਹੋ ਗਏ ਸਨ। ਇਸ ਮੌਕੇ ਹਲਕਾ ਬੱਲੂਆਣਾ ਤੋਂ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਘੁੜਿਆਨਾ ਸਮੇਤ ਸਮੁੱਚੇ ਵਰਕਰਾਂ ਨੂੰ ਪਾਰਟੀ ਅੰਦਰ ਪੂਰਾ ਮਾਣ ਸਨਮਾਣ ਦੇਣ ਦਾ ਵਿਸ਼ਵਾਸ ਦਿੱਤਾ। ਪਾਰਲੀਮੈਂਟ ਹਲਕਾ ਫਿਰੋਜ਼ਪੁਰ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਵਜੋਂ ਉਤਾਰਨ ਤੋਂ ਪਹਿਲਾਂ ਅਕਾਲੀ ਦਲ ਅਸੈਂਬਲੀ ਹਲਕਿਆਂ 'ਚ ਆਪਣੀ ਸਥਿਤੀ ਮਜਬੂਤ ਕਰਨ ਲਈ ਸਿਆਸੀ ਕਸਰਤ ਕਰ ਰਿਹਾ ਹੈ।
ਸ਼ਰਧਾ ਦੇ ਰੰਗ 'ਚ ਰੰਗਿਆ ਸ੍ਰੀ ਆਨੰਦਪੁਰ ਸਾਹਿਬ ਦਾ ਹੋਲਾ-ਮਹੱਲਾ (ਵੀਡੀਓ)
NEXT STORY