ਬੁਢਲਾਡਾ (ਮਨਜੀਤ) : ਬੁਢਲਾਡਾ ਹਲਕੇ ਦੇ ਜੰਮਪਲ ਮਾਨਸਾ ਹਲਕੇ ਦੇ ਸਾਬਕਾ ਵਿਧਾਇਕ ਪ੍ਰੇਮ ਮਿੱਤਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਓਮ ਪ੍ਰਕਾਸ਼ ਮਿੱਤਲ ਬੁਢਲਾਡਾ ਅਚਾਨਕ ਅਕਾਲ ਚਲਾਣਾ ਕਰ ਗਏ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਵਿਧਾਇਕ ਬਿਕਰਮਜੀਤ ਸਿੰਘ ਮਜੀਠੀਆ, ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਮਿੱਤਲ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਓਮ ਪ੍ਰਕਾਸ਼ ਮਿੱਤਲ ਦੇ ਅਕਾਲ ਚਲਾਣੇ ਨਾਲ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਮਿੱਤਲ ਦੀ ਘਾਟ ਵੀ ਰੜਕਦੀ ਰਹੇਗੀ। ਉਕਤ ਆਗੂਆਂ ਨੇ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ।
20 ਪੇਟੀਆਂ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫਤਾਰ
NEXT STORY