ਸੰਗਰੂਰ (ਵੈੱਬ ਡੈਸਕ, ਸਿੰਗਲਾ) : ਸੰਗਰੂਰ ਵਿਜੀਲੈਂਸ ਬਿਊਰੋ ਵੱਲੋਂ ਧੂਰੀ ਤੋਂ ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਤਲਬ ਕੀਤਾ ਗਿਆ ਤੇ ਅੱਜ ਉਨ੍ਹਾਂ ਨੂੰ ਪੁੱਛਗਿੱਛ ਲਈ ਵਿਜੀਲੈਂਸ ਦਫ਼ਤਰ ਬੁਲਾਇਆ ਗਿਆ ਸੀ। ਕਿਹਾ ਜਾ ਰਿਹਾ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਹੋਣ ਦੇ ਮਾਮਲੇ 'ਚ ਉਨ੍ਹਾਂ ਨੂੰ ਤਲਬ ਕੀਤੀ ਗਿਆ ਹੈ। ਵਿਜੀਲੈਂਸ ਦੇ ਸੂਤਰਾਂ ਮੁਤਾਬਕ ਵਿਜੀਲੈਂਸ ਨੇ ਇਕ ਮਹੀਨੇ ਪਹਿਲਾਂ ਹੀ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਵਿਜੀਲੈਂਸ ਵੱਲੋਂ ਤਲਬ ਕੀਤੇ ਜਾਣ 'ਤੇ ਦਲਵੀਰ ਗੋਲਡੀ ਅੱਜ ਵਿਜੀਲੈਂਸ ਦਫ਼ਤਰ ਸੰਗਰੂਰ ਵਿਖੇ ਪਹੁੰਚੇ ਪਰ ਉਸ ਮੌਕੇ ਡੀ. ਐੱਸ. ਪੀ. ਉੱਥੇ ਮੌਜੂਦ ਨਾ ਹੋਣ ਦੇ ਚੱਲਦਿਆਂ ਉਨ੍ਹਾਂ ਕੋਲੋਂ ਕੋਈ ਪੁੱਛਗਿੱਛ ਨਹੀਂ ਕੀਤਾ ਗਈ।
ਇਹ ਵੀ ਪੜ੍ਹੋ- ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ, ਮਲੋਟ 'ਚ ਵਿਅਕਤੀ ਨੇ ਮਰਨ ਤੋਂ ਪਹਿਲਾਂ ਵੀਡੀਓ ਬਣਾ ਕੀਤੀ ਖ਼ੁਦਕੁਸ਼ੀ
ਇਸ ਮੌਕੇ ਗੱਲ ਕਰਦਿਆਂ ਸਾਬਕਾ ਵਿਧਾਇਕ ਨੇ ਕਿਹਾ ਕਿ ਬੀਤੇ ਦਿਨ ਮੈਨੂੰ ਨੋਟਿਸ ਮਿਲਿਆ ਕਿ ਕਿਸੇ ਸ਼ਿਕਾਇਤ ਦੇ ਸਿਲਸਿਲੇ 'ਚ ਮੈਨੂੰ ਕੱਲ੍ਹ ਯਾਨੀ ਅੱਜ ਮੈਨੂੰ ਵਿਜੀਲੈਂਸ ਦਫ਼ਤਰ ਪੁੱਛਗਿੱਛ ਲਈ ਆਉਣਾ ਪਵੇਗਾ। ਅੱਜ ਮੈਂ ਇੱਥੇ ਪਹੁੰਚਿਆ ਹਾਂ ਪਰ ਇੱਥੇ ਡੀ. ਐੱਸ. ਪੀ. ਮੌਜੂਦ ਨਹੀਂ ਹਨ, ਜਿਸ ਦੇ ਕਾਰਨ ਮੈਂ ਵਾਪਸ ਜਾ ਰਿਹਾ ਹਾਂ ਅਤੇ ਵਿਜੀਲੈਂਸ ਅਧਿਕਾਰੀਆਂ ਵੱਲੋਂ ਕਿਹਾ ਗਿਆ ਕਿ ਕੁੱਝ ਦਿਨ ਬਾਅਦ ਮੁੜ ਤੋਂ ਜਾਂਚ ਲਈ ਬੁਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੈਂ ਅਧਿਕਾਰੀਆਂ ਨੂੰ ਪੁੱਛਣ ਦੀ ਕੋਸ਼ਿਸ਼ ਕੀਤੀ ਕੇ ਸ਼ਿਕਾਇਤ ਕਿਸ ਸੰਬੰਧ 'ਚ ਹੈ ਤਾਂ ਉਨ੍ਹਾਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ। ਦਲਵੀਰ ਗੋਲਡੀ ਨੇ ਕਿਹਾ ਕਿ ਮੈਂ ਖੁੱਲ੍ਹੀ ਕਿਤਾਬ ਹਾਂ ਤੇ ਹਰ ਜਾਂਚ ਦਾ ਸਾਹਮਣਾ ਕਰਨ ਨੂੰ ਤਿਆਰ ਹਾਂ। ਉਨ੍ਹਾਂ ਆਖਿਆ ਕਿ ਜਦੋਂ ਵਿਰੋਧੀ ਧਿਰ 'ਚ ਹੋਵੋਂ ਤੇ ਮੁੱਖ ਮੰਤਰੀ ਦੇ ਖ਼ਿਲਾਫ਼ ਚੋਣ ਲੜੀ ਹੋਵੇ ਤਾਂ ਅਜਿਹਾ ਕੁਝ ਤਾਂ ਝੱਲਣਾ ਹੀ ਪਵੇਗਾ। ਉਨ੍ਹਾਂ ਦੱਸਿਆ ਕਿ ਅੱਜ ਬੇਸ਼ੱਕ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਵੀ ਉਨ੍ਹਾਂ ਨਾਲ ਵਿਜੀਲੈਂਸ ਦਫ਼ਤਰ ਆਉਣ ਲਈ ਕਹਿ ਰਹੇ ਸਨ ਪਰ ਉਨ੍ਹਾਂ ਕਿਸੇ ਵੀ ਪਾਰਟੀ ਆਗੂ ਜਾਂ ਵਰਕਰ ਨੂੰ ਨਹੀਂ ਬੁਲਾਇਆ ਸਗੋਂ ਹੀ ਇੱਕਲੇ ਆਏ ਹਨ।
ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ : ਮੁਸ਼ਕਿਲਾਂ 'ਚ ਘਿਰੇ ਸੁਖਬੀਰ ਬਾਦਲ, ਅਦਾਲਤ ਨੇ ਰੱਦ ਕੀਤੀ ਅਗਾਊਂ ਜ਼ਮਾਨਤ ਅਰਜ਼ੀ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਨਿਹੰਗ ਪ੍ਰਦੀਪ ਸਿੰਘ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ 'ਚ ਕੀਤੀਆਂ ਗਈਆਂ ਜਲ ਪ੍ਰਵਾਹ
NEXT STORY