ਪਠਾਨਕੋਟ (ਵੈੱਬ ਡੈਸਕ, ਸ਼ਾਰਦਾ) : ਨਾਜਾਇਜ਼ ਮਾਈਨਿੰਗ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਭੋਆ ਤੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਅਦਾਲਤ 'ਚ ਆਪਣੀ ਜ਼ਮਾਨਤ ਅਰਜ਼ੀ ਲਾਈ ਸੀ ਅਤੇ ਅਦਾਲਤ ਨੇ ਸਰਕਾਰ ਨੂੰ ਰਿਕਾਰਡ ਪੇਸ਼ ਕਰਨ ਲਈ ਕਿਹਾ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : PSEB ਨੇ ਡੰਮੀ ਦਾਖ਼ਲਿਆਂ 'ਤੇ ਲਿਆ ਗੰਭੀਰ ਨੋਟਿਸ, ਨਵੇਂ ਹੁਕਮ ਕੀਤੇ ਜਾਰੀ
ਦੱਸਣਯੋਗ ਹੈ ਕਿ ਜੋਗਿੰਦਰ ਪਾਲ 'ਤੇ 8 ਜੂਨ ਨੂੰ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਐੱਫ. ਆਈ. ਆਰ. ਦਰਜ ਕੀਤੀ ਗਈ ਸੀ ਅਤੇ 17 ਜੂਨ ਨੂੰ ਤਾਰਾਗੜ੍ਹ ਪੁਲਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਅਦਾਲਤ ਨੇ ਉਨ੍ਹਾਂ ਨੂੰ 2 ਦਿਨ ਦੇ ਰਿਮਾਂਡ 'ਤੇ ਭੇਜਿਆ ਸੀ ਪਰ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਪੀ. ਜੀ. ਆਈ. ਦਾਖ਼ਲ ਕਰਵਾਉਣਾ ਪਿਆ।
ਇਹ ਵੀ ਪੜ੍ਹੋ : ਗੰਨ ਪੁਆਇੰਟ 'ਤੇ NRI ਕੋਲੋਂ ਥਾਰ ਲੁੱਟਣ ਵੇਲੇ ਗਈ ਲੁਟੇਰੇ ਦੀ ਜਾਨ, ਪੁੱਠੀ ਪੈ ਗਈ ਕਹਾਣੀ
ਬੀਤੇ ਦਿਨ ਉਨ੍ਹਾਂ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਸੀ ਅਤੇ ਅੱਜ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਕਰ ਦਿੱਤੀ ਗਈ। ਇਸ ਮਾਮਲੇ 'ਚ 5 ਲੋਕ ਨਾਮਜ਼ਦ ਸਨ। ਬਾਕੀ 4 ਲੋਕਾਂ ਦੀ ਅਗਾਊਂ ਜ਼ਮਾਨਤ ਹੋ ਚੁੱਕੀ ਹੈ। ਜੋਗਿੰਦਰ ਪਾਲ ਦੀ ਕਾਨੂੰਨੀ ਟੀਮ ਉਪਚਾਰਿਕਤਾ ਪੂਰੀ ਕਰਕੇ ਉਨ੍ਹਾਂ ਦੀ ਰਿਹਾਈ ਦੇ ਆਰਡਰ ਕਦੇ ਵੀ ਲੈ ਸਕਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਟਾਂਡਾ ਦਾ ਨੌਜਵਾਨ ਡਾਕਟਰ ਲਵਪ੍ਰੀਤ ਪਾਬਲਾ ਬਣਿਆ ਆਈ. ਐੱਮ. ਏ.ਪੰਜਾਬ ਕਮੇਟੀ ਦਾ ਮੈਂਬਰ
NEXT STORY