ਚੰਡੀਗੜ੍ਹ: ਅੱਜ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਇਕ ਹੋਰ ਝਟਕਾ ਦਿੰਦਿਆਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਨਾਲ ਆਮ ਆਦਮੀ ਪਾਰਟੀ ਨੂੰ ਫਿਰੋਜ਼ਪੁਰ ਹਲਕੇ 'ਚ ਕਾਫ਼ੀ ਫ਼ਾਇਦਾ ਮਿਲਣ ਦੀ ਉਮੀਦ ਹੈ।
ਇਹ ਖ਼ਬਰ ਵੀ ਪੜ੍ਹੋ - PM ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਰਹੇਗੀ ਪੁਖ਼ਤਾ, AI ਦੀ ਵੀ ਲਈ ਜਾਵੇਗੀ ਮਦਦ
ਦੱਸ ਦਈਏ ਕਿ ਸੁਖਪਾਲ ਸਿੰਘ ਨੰਨੂ ਫ਼ਿਰੋਜ਼ਪੁਰ ਤੋਂ 2 ਵਾਰ ਵਿਧਾਇਕ ਰਹਿ ਚੁੱਕੇ ਹਨ। ਬਾਦਲ ਸਰਕਾਰ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਮਾਲ ਵਿਭਾਗ ਦਾ ਪਾਰਲੀਮਾਨੀ ਸਕੱਤਰ ਵੀ ਬਣਾਇਆ ਗਿਆ ਸੀ। ਇਸ ਤੋਂ ਇਲਾਵਾ ਉਹ ਭਾਜਪਾ ਕਿਸਾਨ ਮੋਰਚਾ ਸੈੱਲ ਦੇ ਸੂਬਾ ਪ੍ਰਧਾਨ ਵੀ ਰਹਿ ਚੁੱਕੇ ਹਨ। ਸੁਖਪਾਲ ਸਿੰਘ ਨੰਨੂ ਦੇ ਪਿਤਾ ਮਰਹੂਮ ਗਿਰਧਾਰਾ ਸਿੰਘ ਇਸ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ।
ਇਹ ਖ਼ਬਰ ਵੀ ਪੜ੍ਹੋ - Breaking News: ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਨੇ ਫੜਿਆ ਭਾਜਪਾ ਦਾ ਪੱਲਾ
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਉਨ੍ਹਾਂ ਨੇ ਭਾਜਪਾ ਵਿਚ ਹੋਣ ਦੇ ਬਾਵਜੂਦ ਸਰਕਾਰ ਖ਼ਿਲਾਫ਼ ਅਵਾਜ਼ ਚੁੱਕੀ ਸੀ। ਉਨ੍ਹਾਂ ਨੇ ਭਾਜਪਾ ਹਾਈਕਮਾਨ ਨੂੰ ਲਿਖੇ ਪੱਤਰ ਵਿੱਚ ਸੁਖਪਾਲ ਸਿੰਘ ਨੰਨੂ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਕਾਨੂੰਨ ਰੱਦ ਨਾ ਹੋਣ ਅਤੇ ਕਿਸਾਨਾਂ ਦੀਆਂ ਮੌਤਾਂ ਦੇ ਰੋਸ ਵਜੋਂ ਉਨ੍ਹਾਂ ਨੇ ਭਾਜਪਾ ਛੱਡਣ ਦਾ ਐਲਾਨ ਕਰ ਦਿੱਤਾ ਸੀ ਤੇ ਕੋਠੀ ਉੱਪਰ ਲੱਗਾ ਭਾਜਪਾ ਦਾ ਝੰਡਾ ਲਾਹ ਦਿੱਤਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ 'ਚ ਗਰਮੀ ਦੇ ਕਹਿਰ ਦੌਰਾਨ ਪੈਟਰੋਲ ਪੰਪਾਂ 'ਤੇ ਖ਼ਾਸ ਪ੍ਰਬੰਧ, ਤੁਸੀਂ ਵੀ ਕਰੋਗੇ ਤਾਰੀਫ਼
NEXT STORY