ਚੰਡੀਗੜ੍ਹ (ਅੰਕੁਰ): ਆਮ ਆਦਮੀ ਪਾਰਟੀ ਨੇ ਬਠਿੰਡਾ ’ਚ ਸ਼੍ਰੋਮਣੀ ਅਕਾਲੀ ਦਲ ’ਚ ਭਾਜਪਾ ਨੂੰ ਵੱਡਾ ਝਟਕਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਸ਼੍ਰੋਮਣੀ ਅਕਾਲੀ ਦਲ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ! ਬੱਸ ਦੇ ਉੱਡ ਗਏ ਪਰਖੱਚੇ, 2 ਸ਼ਰਧਾਲੂਆਂ ਦੀ ਮੌਤ
ਦਰਸ਼ਨ ਸਿੰਘ ਕੋਟਫੱਤਾ ਸੇਵਾਮੁਕਤ ਸਰਕਾਰੀ ਮੁਲਾਜ਼ਮ ਹਨ। ਉਹ 2012 ’ਚ ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਦੇ ਵਿਧਾਇਕ ਰਹੇ ਚੁੱਕੇ ਹਨ। ਉਨ੍ਹਾਂ ਨੇ 2022 ’ਚ ਭੁੱਚੋ ਮੰਡੀ ਹਲਕੇ ਤੋਂ ਪੰਜਾਬ ਵਿਧਾਨ ਸਭਾ ਚੋਣ ਵੀ ਲੜੀ ਸੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਖ਼ਤਮ ਹੋ ਚੁੱਕੀ ਹੈ। ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਤੋਂ ਵਿਸ਼ਵਾਸ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ ਕਿਉਂਕਿ ਹੁਣ ਬਾਦਲ ਦਲ ਭ੍ਰਿਸ਼ਟ ਅਤੇ ਸਵਾਰਥੀ ਲੋਕਾਂ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨਫ਼ਰਤ ਤੇ ਧਰੁਵੀਕਰਨ ਦੀ ਰਾਜਨੀਤੀ ਕਰਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਦਰਬਾਰ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ! ਬੱਸ ਦੇ ਉੱਡ ਗਏ ਪਰਖੱਚੇ, 2 ਸ਼ਰਧਾਲੂਆਂ ਦੀ ਮੌਤ
NEXT STORY