ਫ਼ਰੀਦਕੋਟ (ਰਾਜਨ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਮੁੜ ਵਿਜੀਲੈਂਸ ਵਿਭਾਗ ਵੱਲੋਂ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਤਲਬ ਕਰਕੇ ਪੁੱਛਗਿੱਛ ਕੀਤੀ ਗਈ। ਇਸ ਤੋਂ ਪਹਿਲਾਂ ਬੀਤੀ 30 ਜਨਵਰੀ ਨੂੰ ਇਸੇ ਹੀ ਮਾਮਲੇ ’ਚ ਸਾਬਕਾ ਵਿਧਾਇਕ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਵੱਲੋਂ ਤਲਬ ਕੀਤਾ ਗਿਆ ਸੀ। ਇਸ ਦੌਰਾਨ ਢਿੱਲੋਂ ਨੇ ਆਪਣੇ ਐਡਵੋਕੇਟ ਸਮੇਤ ਵਿਭਾਗੀ ਸਵਾਲਾਂ ਦੀ ਜਵਾਬਦੇਹੀ ਕਰੀਬ ਇਕ ਘੰਟੇ ’ਚ ਮੁਕੰਮਲ ਕੀਤੀ ਸੀ। ਇਸਦੀ ਪੁਸ਼ਟੀ ਕਰਦਿਆਂ ਜਸਵਿੰਦਰ ਸਿੰਘ ਪੀ. ਪੀ. ਐੱਸ. ਉੱਪ ਕਪਤਾਨ ਪੁਲਸ ਵਿਜ਼ੀਲੈਂਸ ਬਿਊਰੋ ਪੰਜਾਬ ਯੂਨਿਟ ਫ਼ਰੀਦਕੋਟ ਨੇ ਕਿਹਾ ਕਿ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਖਿਲਾਫ਼ ਜੋ ਵਿਜੀਲੈਂਸ ਜਾਂਚ ਚੱਲ ਰਹੀ ਹੈ, ਉਸ ਸਬੰਧੀ ਅੱਜ ਮੁੜ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ 500 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਰਬੜ ਡੈਮ, ਪਾਕਿਸਤਾਨ ਨੂੰ ਜਾਣ ਵਾਲਾ ਪਾਣੀ ਹੋਵੇਗਾ ਬੰਦ
ਇਸ ਪ੍ਰਕਿਰਿਆ ਨੂੰ ਲੰਮੇ ਸਮੇਂ ’ਚ ਮੁਕੰਮਲ ਕਰਨ ਉਪਰੰਤ ਵਿਜੀਲੈਂਸ ਵਿਭਾਗ ਦੇ ਦਫ਼ਤਰ ’ਚੋਂ ਬਾਹਰ ਆ ਕੇ ਸਾਬਕਾ ਵਿਧਾਇਕ ਢਿੱਲੋਂ ਨੇ ਕਿਹਾ ਕਿ ਵਿਭਾਗ ਵੱਲੋਂ ਉਨ੍ਹਾਂ ਦੇ ਜੋ ਕਾਰੋਬਾਰ ਚੱਲ ਰਹੇ ਹਨ, ਉਨ੍ਹਾਂ ਸਬੰਧੀ ਕਾਗਜ਼ਾਤ ਪਹਿਲਾਂ ਲਏ ਗਏ ਸਨ ਅਤੇ ਉਨ੍ਹਾਂ ਦੀਆਂ ਇਨਕਮ ਟੈਕਸ ਰਿਟਰਨਜ਼ ਅਤੇ ਮਿਊਚੁਅਲ ਫ਼ੰਡਜ਼ ਸਬੰਧੀ ਪੁੱਛ-ਪੜਤਾਲ ਹੋਈ ਹੈ।ਇਕ ਹੋਰ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਖੇ ਜੋ ਉਨ੍ਹਾਂ ਦੀ ਕੋਠੀ ਬਣ ਰਹੀ ਹੈ, ਉਹ ਉਨ੍ਹਾਂ ਦੇ ਨਾਮ ’ਤੇ ਹੈ ਅਤੇ ਬੈਂਕ ਦੇ ਕਰਜ਼ੇ ’ਤੇ ਬਣ ਰਹੀ ਹੈ, ਜਿਸਦੀ ਸਾਰੀ ਡਿਟੇਲ ਵਿਭਾਗ ਨੂੰ ਮੁਹੱਈਆ ਕਰ ਦਿੱਤੀ ਗਈ ਹੈ। ਇਸ ਕੋਠੀ ਸਬੰਧੀ 2022 ਦੇ ਚੋਣ ਐਫੀਡੇਵਿਟ ’ਚ ਵੀ ਉਨ੍ਹਾਂ ਵੱਲੋਂ ਜ਼ਿਕਰ ਕੀਤਾ ਗਿਆ ਸੀ ਅਤੇ ਇਸ’ਤੇ ਬੈਂਕ ਦੇ ਕਰਜ਼ੇ ਬਾਰੇ ਵੀ ਦੱਸਿਆ ਗਿਆ ਸੀ।
ਇਹ ਵੀ ਪੜ੍ਹੋ- ਪੁਲਸ ਮੁਲਾਜ਼ਮ ਦੀ ਸ਼ਰਮਨਾਕ ਕਰਤੂਤ, ਮੋਟਰਸਾਈਕਲ 'ਚੋਂ ਪੈਟਰੋਲ ਕੱਢਦੇ ਹੋਏ ਦੀ ਵੀਡੀਓ ਵਾਇਰਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪੰਜਾਬ ’ਚ 307219 ਦਿਵਿਆਂਗਜਨਾਂ ਨੂੰ ਯੂ. ਡੀ. ਆਈ. ਡੀ. ਕਾਰਡ ਜਾਰੀ : ਡਾ. ਬਲਜੀਤ ਕੌਰ
NEXT STORY