ਚੰਡੀਗੜ੍ਹ/ਕੈਨੇਡਾ : ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਕੈਨੇਡਾ ਦੇ ਟੋਰਾਂਟੋ ਏਅਰਪੋਰਟ 'ਤੇ ਰੋਕੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਦੋਆ ਕੋਲੋਂ ਏਅਰਪੋਰਟ 'ਤੇ ਕਰੀਬ 7 ਘੰਟੇ ਪੁੱਛਗਿੱਛ ਕੀਤੀ ਗਈ। ਇਹ ਵੀ ਪਤਾ ਲੱਗਾ ਹੈ ਕਿ ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਾਵਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਹੋ ਜਾਓ Alert, ਕੜਾਕੇ ਦੀ ਠੰਡ ਅਜੇ ਹੋਰ ਕਾਂਬਾ ਛੇੜੇਗੀ, ਜਾਰੀ ਹੋਈ ਨਵੀਂ Update
ਰੂਪਨਗਰ ਦੇ ਐੱਸ. ਐੱਸ. ਪੀ. ਵਲੋਂ ਚਿੱਠੀ ਭੇਜਣ ਤੋਂ ਬਾਅਦ ਉਨ੍ਹਾਂ ਨੂੰ ਕੈਨੇਡਾ 'ਚ ਐਂਟਰੀ ਦੀ ਇਜਾਜ਼ਤ ਦਿੱਤੀ ਗਈ। ਸੂਤਰਾਂ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਕੈਨੇਡਾ ਇਮੀਗ੍ਰੇਸ਼ਨ ਵਿਭਾਗ ਨੂੰ ਸ਼ਿਕਾਇਤ ਮਿਲੀ ਸੀ ਕਿ ਸੰਦੋਆ 'ਤੇ ਐੱਫ. ਆਈ. ਆਰ. ਦਰਜ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀ ਦੇਣ ਧਿਆਨ, ਭਲਕੇ 13 ਟੋਲ ਪਲਾਜ਼ੇ ਹੋਣਗੇ Free, ਪੜ੍ਹੋ ਕੀ ਹੈ ਪੂਰੀ ਖ਼ਬਰ
ਇਸ ਕਾਰਨ ਉਨ੍ਹਾਂ ਨੂੰ ਏਅਰਪੋਰਟ 'ਤੇ ਹੀ ਰੋਕ ਲਿਆ ਗਿਆ। ਇਸ ਤੋਂ ਬਾਅਦ ਰੂਪਨਗਰ ਦੇ ਐੱਸ. ਐੱਸ. ਪੀ. ਵਲੋਂ ਕਲੀਨ ਚਿੱਟ ਮਿਲਣ ਮਗਰੋਂ ਸੰਦੋਆ ਨੂੰ ਜਾਣ ਦਿੱਤਾ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਾਂਡਾ ’ਚ ਨਗਰ ਕੀਰਤਨ ਦੌਰਾਨ ਕਤਲ ਕੀਤੇ ਨੌਜਵਾਨ ਦੇ ਮਾਮਲੇ ’ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ
NEXT STORY