ਲੁਧਿਆਣਾ (ਅਨਿਲ, ਸ਼ਿਵਮ) - ਵਿਧਾਨ ਸਭਾ ਹਲਕਾ ਗਿੱਲ ਦੇ ਅਧੀਨ ਆਉਂਦੇ ਕਸਬਾ ਲਾਡੋਵਾਲ ਵਿਚ ਅੱਜ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਇਕ ਵਿਸ਼ੇਸ਼ ਬੈਠਕ ਕੀਤੀ ਗਈ ਜਿਸ ਦੀ ਅਗਵਾਈ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਜ.ਸੈਕਟਰ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਵੱਲੋਂ ਕੀਤੀ ਗਈ।
ਇਸ ਮੀਟਿੰਗ ਵਿਚ ਹਲਕਾ ਗਿੱਲ ਦੇ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਨਾਲ ਨਾਲ ਪਿੰਡ ਦੇ ਸਰਪੰਚ, ਪੰਚ ਅਤੇ ਸਾਬਕਾ ਸਰਪੰਚ ਸ਼ਾਮਲ ਹੋਏ। ਇਸ ਮੌਕੇ ਸਾਬਕਾ ਵਿਧਾਇਕ ਵੈਦ ਅਤੇ ਪ੍ਰਧਾਨ ਹੰਬੜਾਂ ਨੇ ਕਿਹਾ ਕਿ 28 ਫਰਵਰੀ ਨੂੰ ਬਰਨਾਲਾ ਵਿਚ ਕਾਂਗਰਸ ਪਾਰਟੀ ਦੀ ਮਹਾਰੈਲੀ ਹੋ ਰਹੀ ਹੈ ਜਿਸ ਵਿਚ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਪੁੱਜ ਰਹੇ ਹਨ।
ਉਨ੍ਹਾਂ ਕਿਹਾ ਕਿ ਬਰਨਾਲਾ ਰੈਲੀ ਵਿਚ ਕਾਂਗਰਸ ਪਾਰਟੀ ਦੇ ਹਰ ਵਰਕਰ ਨੂੰ ਵਧ ਚੜ੍ਹ ਕੇ ਪੁੱਜਣਾ ਹੈ ਜਿਸ ਕਾਰਨ ਅੱਜ ਇਸ ਇਲਾਕੇ ਦੇ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਬਰਨਾਲਾ ਰੈਲੀ ਸਬੰਧੀ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਰਨਾਲਾ ਰੈਲੀ ਵਿਚ ਰਾਹੁਲ ਗਾਂਧੀ ਦੇ ਨਾਲ ਨਾਲ ਪੰਜਾਬ ਕਾਂਗਰਸ ਕਮੇਟੀ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪੰਜਾਬ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰੇਗੀ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਿਸ ਤਰ੍ਹਾਂ ਨਰੇਗਾ ਵਿਚ ਕੰਮ ਕਰਨ ਵਾਲੇ ਪਿੰਡ ਦੇ ਲੋਕਾਂ ਦਾ ਰੋਜ਼ਗਾਰ ਖੋਹਿਆ ਹੈ, ਉਸ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਦੀ ਬਰਨਾਲਾ ਰੈਲੀ ਕੀਤੀ ਜਾ ਰਹੀ ਹੈ। ਕਾਂਗਰਸ ਪਾਰਟੀ ਨੂੰ ਇਸ ਰੈਲੀ ਨੂੰ ਸਫਲ ਬਣਾਉਣ ਲਈ ਰਾਤ ਦਿਨ ਮਿਹਨਤ ਕੀਤੀ ਜਾ ਰਹੀ ਹੈ ਜਿਸ ਕਾਰਨ 28 ਫਰਵਰੀ ਦਾ ਦਿਨ ਪੰਜਾਬ ਦੇ ਇਤਿਹਾਸ ਵਿਚ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ।
ਇਸ ਮੀਟਿੰਗ ਦੌਰਾਨ ਬਲਜਿੰਦਰ ਸਿੰਘ ਮਲਕਪੁਰ, ਸੁਰਜੀਤ ਸਿੰਘ ਮੰਗਾ ਤਲਵੰਡੀ, ਅਮਰੀਕ ਸਿੰਘ ਗਿੱਲ, ਬੀਬੀ ਜੀਤ ਕੌਰ ਪੰਚਾਇਤ ਮੈਂਬਰ, ਕਸ਼ਮੀਰਾ ਸਿੰਘ, ਬਾਦਸ਼ਾਹ ਸਿੰਘ, ਸੱਜਣ ਸਿੰਘ ਉਪਕਾਰ ਸਿੰਘ, ਰਿਕੀ ਤਲਵੰਡੀ ਆਦਿ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ।
ਹੁਣ ਭਾਵੇਂ ਘਰਾਂ 'ਚ ਸੋਨੇ ਦੀਆਂ ਇੱਟਾਂ ਲਵਾ ਦੇਵੇ 'ਆਪ' ਸਰਕਾਰ, ਜਨਤਾ ਨਹੀਂ ਆਵੇਗੀ ਬਹਿਕਾਵੇ 'ਚ: ਸੁਖਬੀਰ ਬਾਦਲ
NEXT STORY