ਚੰਡੀਗੜ੍ਹ (ਨਵਿੰਦਰ ਸਿੰਘ) : ਭਾਜਪਾ ਦੀ ਸੀਨੀਅਰ ਆਗੂ ਅਤੇ ਚੰਡੀਗੜ੍ਹ ਦੀ ਸਾਬਕਾ ਸੰਸਦ ਮੈਂਬਰ ਕਿਰਨ ਖੇਰ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਕਿਰਨ ਖੇਰ ਨੇ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਰਾਜ ਭਵਨ 'ਚ ਮੁਲਾਕਾਤ ਕੀਤੀ ਹੈ। ਚੰਡੀਗੜ੍ਹ ਦੇ ਨਵੇਂ ਪ੍ਰਸ਼ਾਸਕ ਨਾਲ ਕੀਤੀ ਮੁਲਾਕਾਤ ਦੀ ਫੋਟੋ ਕਿਰਨ ਖੇਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਵੀ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਹੋਰ ਕੋਈ ਵੀ ਜਾਣਕਾਰੀ ਐਕਸ 'ਤੇ ਸਾਂਝੀ ਨਹੀਂ ਕੀਤੀ ਗਈ।
ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਬੀਤੇ ਦਿਨ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਯੂ. ਟੀ. ਸਕੱਤਰੇਤ 'ਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਮੀਟਿੰਗ 'ਚ ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆ ਨੂੰ ਲੋਕ ਸੇਵਾ ਵਿਚ ਹਰ ਸਮੇਂ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਸਨ।
ਜ਼ਿਕਰਯੋਗ ਹੈ ਕਿ ਕਿਰਨ ਖੇਰ 10 ਸਾਲ ਲਗਾਤਾਰ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਰਹੇ ਹਨ। ਸਾਲ 2024 ਦੀਆਂ ਚੋਣਾਂ 'ਚ ਭਾਜਪਾ ਨੇ ਚੰਡੀਗੜ੍ਹ ਤੋਂ ਸੰਜੇ ਟੰਡਨ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਦੂਜੇ ਪਾਸੇ ਕਿਰਨ ਖੇਰ ਚੰਡੀਗੜ੍ਹ ਵਿੱਚ ਮੈਟਰੋ ਪ੍ਰਾਜੈਕਟ ਨੂੰ ਲੈ ਕੇ ਵੀ ਕਾਫੀ ਚਰਚਾ ਵਿੱਚ ਰਹੇ ਸਨ ਕਿਉਂਕਿ ਮੈਟਰੋ ਪ੍ਰਾਜੈਕਟ ਨੂੰ ਲੈ ਕੇ ਕਿਰਨ ਖੇਰ ਵੱਲੋਂ ਅਕਸਰ ਹੀ ਅਖ਼ਬਾਰਾਂ ਵਿੱਚ ਇਹ ਬਿਆਨਬਾਜ਼ੀ ਕੀਤੀ ਜਾਂਦੀ ਸੀ ਕਿ ਉਹ ਸੁੰਦਰ ਸ਼ਹਿਰ ਚੰਡੀਗੜ੍ਹ ਨੂੰ ਕਿਸੇ ਵੀ ਕੀਮਤ 'ਤੇ ਤਬਾਹ ਨਹੀਂ ਹੋਣ ਦੇਣਗੇ।
ਵਕੀਲਾਂ ਨੇ ਪੰਜਾਬ ਪੁਲਸ ਖ਼ਿਲਾਫ਼ ਕੀਤੀ ਹੜਤਾਲ, ਅਦਾਲਤ ਦੇ ਬਾਹਰ ਬਹਿ ਕੇ ਪ੍ਰਗਟਾਇਆ ਰੋਸ
NEXT STORY