ਜਲੰਧਰ (ਗੁਲਸ਼ਨ)-ਪੰਜਾਬ ਟ੍ਰੇਡ ਸੈੱਲ ਵੱਲੋਂ ਸ਼ਹਿਰ ਦੇ ਅਤਿ ਰੁਝੇਵੇਂ ਵਾਲੇ ਸ਼੍ਰੀ ਰਾਮ ਚੌਕ ਤੋਂ ਭਗਵਾਨ ਵਾਲਮੀਕਿ ਚੌਕ ਵੱਲ ਜਾਂਦੀ ਸੜਕ ਨੂੰ ਰੋਕ ਕੇ ਕੀਤੀ ਗਈ ਮੀਟਿੰਗ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ 4 ਸਾਲ ਵਪਾਰੀਆਂ ਦੀ ਯਾਦ ਨਹੀਂ ਆਈ, ਹੁਣ ਮੁੱਖ ਸੜਕ ਰੋਕ ਕੇ ਮੀਟਿੰਗ ਕਰ ਰਹੇ ਹਨ।
ਇਹ ਵੀ ਪੜ੍ਹੋ: ਸਿਵਲ ਹਸਪਤਾਲ ਨੇੜੇ 'ਆਪ' ਦੇ ਪ੍ਰੋਗਰਾਮ ਕਾਰਨ ਲੱਗੇ ਜਾਮ ’ਤੇ ਹਿਊਮਨ ਰਾਈਟਸ ਕੌਂਸਲ ਨੇ ਭੇਜੀ ਸ਼ਿਕਾਇਤ
ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਇੰਸਪੈਕਟਰੀ ਰਾਜ ਤੋਂ ਛੁਟਕਾਰਾ ਦਿਵਾਉਣ ਦੀਆਂ ਗੱਲਾਂ ਕਰਨ ਵਾਲੇ ਉਦੋਂ ਕਿੱਥੇ ਸਨ, ਜਦੋਂ ਛੋਟੇ-ਛੋਟੇ ਵਪਾਰੀਆਂ ਦੀਆਂ ਦੁਕਾਨਾਂ ’ਤੇ ਵੀ ਸਟੇਟ ਜੀ. ਐੱਸ. ਟੀ. ਵੱਲੋਂ ਰੇਡਾਂ ਕੀਤੀਆਂ ਜਾਂਦੀਆਂ ਰਹੀਆਂ। ਸਰਕਾਰ ਨੇ 4 ਸਾਲਾਂ ਵਿਚ ਵਪਾਰੀਆਂ ਨੂੰ ਕਿਸੇ ਕਿਸਮ ਦੀ ਕੋਈ ਰਾਹਤ ਨਹੀਂ ਦਿੱਤੀ। ਹੁਣ ਚੋਣਾਂ ਨੇੜੇ ਆਉਣ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਵਪਾਰੀਆਂ ਦੀ ਯਾਦ ਆ ਗਈ ਹੈ। ਕਾਲੀਆ ਨੇ ਕਿਹਾ ਕਿ ਮੀਟਿੰਗ ਲਈ ਕਿਸੇ ਹੋਰ ਸਥਾਨ ਦੀ ਚੋਣ ਵੀ ਕੀਤੀ ਜਾ ਸਕਦੀ ਸੀ ਪਰ ਮੁੱਖ ਸੜਕ ਨੂੰ ਰੋਕ ਕੇ ਹਜ਼ਾਰਾਂ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਗਿਆ, ਜੋ ਕਿ ਸਰਾਸਰ ਗਲਤ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ ਭਵਿੱਖਬਾਣੀ, ਸਾਵਧਾਨ ਰਹਿਣ ਇਹ ਜ਼ਿਲ੍ਹੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE
NEXT STORY