ਜਲੰਧਰ (ਸੋਨੂੰ)- ਪੰਜਾਬ ਕੈਬਨਿਟ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਮੋਹਿੰਦਰ ਸਿੰਘ ਕੇ. ਪੀ. ਦੀ ਪਤਨੀ ਦਾ ਦਿਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੋਹਿੰਦਰ ਕੇ. ਪੀ. ਦੀ ਪਤਨੀ ਸੁਮਨ ਕੇ. ਪੀ. ਲੰਬੇ ਸਮੇਂ ਤੋਂ ਕੈਂਸਰ ਦੀ ਬੀਮਾਰੀ ਨਾਲ ਪੀੜਤ ਸਨ। ਸੁਮਨ ਕੇ. ਪੀ. ਦਾ ਇਲਾਜ ਚੰਡੀਗੜ੍ਹ ਸਥਿਤ ਪੀ. ਜੀ. ਆਈ. ਵਿਚ ਚੱਲ ਰਿਹਾ ਸੀ।
ਇਹ ਵੀ ਪੜ੍ਹੋ- ਮਾਂ ਵੱਲੋਂ ਖਾਲਿਸਤਾਨ ਨੂੰ ਲੈ ਕੇ ਦਿੱਤੇ ਗਏ ਬਿਆਨ ਮਗਰੋਂ ਅੰਮ੍ਰਿਤਪਾਲ ਨੇ ਦਿੱਤੀ ਸਫ਼ਾਈ, ਪੋਸਟ ਸ਼ੇਅਰ ਕਰਕੇ ਆਖੀਆਂ ਵੱਡੀਆਂ ਗੱਲਾਂ
ਮਿਲੀ ਜਾਣਕਾਰੀ ਮੁਤਾਬਕ ਦੋ ਦਿਨ ਪਹਿਲਾਂ ਹੀ ਪੀ. ਜੀ. ਆਈ. ਤੋਂ ਉਨ੍ਹਾਂ ਨੂੰ ਜਵਾਬ ਦੇ ਦਿੱਤਾ ਗਿਆ ਸੀ ਅਤੇ ਉਹ ਇਸ ਸਮੇਂ ਘਰ ਵਿਚ ਹੀ ਸਨ, ਜਿੱਥੇ ਉਨ੍ਹਾਂ ਨੇ ਅੱਜ ਆਖ਼ਰੀ ਸਾਹ ਲਏ। ਸੁਮਨ ਕੇ. ਪੀ. ਨੇ 2012 ਵਿਚ ਹਲਕਾ ਵੈਸਟ ਵਿਚ ਕਾਂਗਰਸ ਦੀ ਟਿਕਟ ਤੋਂ ਵਿਧਾਇਕ ਅਹੁਦੇ ਦੀ ਚੋਣ ਲੜੀ ਸੀ, ਜਿਸ ਵਿਚ ਭਾਜਪਾ ਦੇ ਚੁੰਨੀ ਲਾਲ ਭਗਤ ਨੇ ਜਿੱਤ ਹਾਸਲ ਕੀਤੀ ਸੀ।
ਇਹ ਵੀ ਪੜ੍ਹੋ- ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤਦਿਆਂ ਪਰਿਵਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 12 ਸਾਲਾ ਬੱਚੇ ਦੀ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੇਂਦਰੀ ਜੇਲ੍ਹ ’ਚੋਂ 2 ਮੋਬਾਇਲ ਫੋਨ ਤੇ 1 ਐਡਾਪਟਰ ਬਰਾਮਦ, ਮਾਮਲਾ ਦਰਜ
NEXT STORY