ਚੰਡੀਗੜ੍ਹ/ਰੋਪੜ (ਵੈੱਬ ਡੈਸਕ)- ਰਿਸ਼ਵਤ ਕੇਸ ਵਿੱਚ ਫੜੇ ਗਏ ਪੰਜਾਬ ਦੇ ਰੋਪੜ ਰੇਂਜ ਦੇ ਸਾਬਕਾ DIG ਹਰਚਰਨ ਸਿੰਘ ਭੁੱਲਰ ਦਾ ਵੱਡਾ ਵਿਦੇਸ਼ੀ ਕਨੈਕਸ਼ਨ ਸਾਹਮਣੇ ਆਇਆ ਹੈ। ਚਰਚਾ ਹੈ ਕਿ ਭੁੱਲਰ ਆਪਣੀ ਡਿਊਟੀ ਦੌਰਾਨ ਹੀ ਕਰੀਬ 10 ਵਾਰ ਦੁਬਈ ਦੀ ਯਾਤਰਾ 'ਤੇ ਗਏ ਸਨ। ਕੇਂਦਰੀ ਜਾਂਚ ਬਿਊਰੋ (CBI) ਨੇ ਇਸ ਸਬੰਧੀ ਉਨ੍ਹਾਂ ਦਾ ਪਾਸਪੋਰਟ ਆਪਣੇ ਕਬਜ਼ੇ 'ਚ ਲਿਆ ਹੋਇਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸਸਪੈਂਡ SHO ਭੂਸ਼ਣ ਦਾ ਪਰਿਵਾਰ ਆਇਆ ਸਾਹਮਣੇ, ਕਰ ਦਿੱਤੇ ਵੱਡੇ ਖ਼ੁਲਾਸੇ
ਵਿਦੇਸ਼ਾਂ ਵਿਚ 5 ਜਾਇਦਾਦਾਂ, ਲੁਧਿਆਣਾ ਵਿੱਚ 20 ਦੁਕਾਨਾਂ
ਸੀ. ਬੀ. ਆਈ. ਦੇ ਅਧਿਕਾਰਤ ਸੂਤਰਾਂ ਅਨੁਸਾਰ ਭੁੱਲਰ ਦੇ ਦੁਬਈ ਵਿੱਚ ਦੋ ਅਤੇ ਕੈਨੇਡਾ ਵਿੱਚ ਤਿੰਨ ਫਲੈਟ ਹੋਣ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੀ. ਬੀ. ਆਈ. ਨੇ ਲੁਧਿਆਣਾ 'ਚ ਲਗਭਗ 55 ਏਕੜ ਜ਼ਮੀਨ ਅਤੇ ਮਾਛੀਵਾੜਾ ਖੇਤਰ ਵਿੱਚ 20 ਦੁਕਾਨਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਹੈ। ਸੀ. ਬੀ. ਆਈ. ਨੂੰ ਸ਼ੱਕ ਹੈ ਕਿ ਭੁੱਲਰ ਨੇ ਆਪਣੇ ਕਾਰਜਕਾਲ ਦੌਰਾਨ ਵਿਦੇਸ਼ਾਂ ਵਿੱਚ ਜਾਇਦਾਦਾਂ ਹਾਸਲ ਕੀਤੀਆਂ ਸਨ।

ਇਹ ਵੀ ਪੜ੍ਹੋ: ਇਹ ਹੈ ਪੰਜਾਬ ਦਾ 100 ਸਾਲ ਤੋਂ ਵੀ ਪੁਰਾਣਾ 'ਡੱਬੀ ਬਾਜ਼ਾਰ', ਕਦੇ ਵਿਦੇਸ਼ਾਂ ਤੋਂ ਵੀ ਸਾਮਾਨ ਖ਼ਰੀਦਣ ਆਉਂਦੇ ਸਨ ਲੋਕ
ਸੀ. ਬੀ. ਆਈ. ਸੂਤਰਾਂ ਦਾ ਕਹਿਣਾ ਹੈ ਕਿ ਏਜੰਸੀ ਹੁਣ ਇਨ੍ਹਾਂ ਸਾਰੀਆਂ ਜਾਇਦਾਦਾਂ ਦੇ ਸਰੋਤ ਦੀ ਜਾਂਚ ਕਰ ਰਹੀ ਹੈ ਅਤੇ ਕੀ ਇਹ ਕਿਸੇ ਹੋਰ ਦੇ ਨਾਮ 'ਤੇ ਖ਼ਰੀਦੀਆਂ ਗਈਆਂ ਸਨ। ਆਉਣ ਵਾਲੇ ਦਿਨਾਂ ਵਿੱਚ ਭੁੱਲਰ ਦੀਆਂ ਜਾਇਦਾਦਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ CBI ਨੇ 24 ਅਕਤੂਬਰ ਨੂੰ ਲੁਧਿਆਣਾ ਦੇ ਮਾਛੀਵਾੜਾ ਸਥਿਤ ਭੁੱਲਰ ਦੇ ਫਾਰਮ ਹਾਊਸ 'ਤੇ ਛਾਪਾ ਮਾਰਿਆ ਸੀ।
ਕ੍ਰਿਸ਼ਨੂ ਨੂੰ ਸੀ. ਬੀ. ਆਈ. ਬਣਾ ਸਕਦੀ ਹੈ ਸਰਕਾਰੀ ਗਵਾਹ
ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਨਾਲ ਰਿਸ਼ਵਤਖੋਰੀ ਦਾ ਸੌਦਾ ਕਰਨ ਵਾਲੇ ਕ੍ਰਿਸ਼ਨੂ ਨੂੰ ਸੀ. ਬੀ. ਆਈ. ਵੱਲੋਂ ਸਰਕਾਰੀ ਗਵਾਹ ਬਣਾਇਆ ਜਾ ਸਕਦਾ ਹੈ। ਸੀ. ਬੀ. ਆਈ. ਕ੍ਰਿਸ਼ਨੂ ਨੂੰ ਅਜਿਹਾ ਕਰਨ ਲਈ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜੇਕਰ ਉਹ ਸਰਕਾਰੀ ਗਵਾਹ ਬਣ ਜਾਂਦਾ ਹੈ ਤਾਂ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਹੋਰ ਵੀ ਵਧ ਸਕਦੀਆਂ ਹਨ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਕ ਹੋਰ SHO 'ਤੇ ਡਿੱਗ ਸਕਦੀ ਹੈ ਗਾਜ! ਵਾਇਰਲ ਵੀਡੀਓ ਨੇ ਮਚਾਇਆ ਤਹਿਲਕਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਠੰਡ ਸ਼ੁਰੂ ਹੋਣ ਤੋਂ ਪਹਿਲਾਂ ਡਿੱਗਣ ਲੱਗਾ ਪਾਰਾ, ਠੰਡੀਆਂ ਹੋ ਗਈਆਂ ਰਾਤਾਂ
NEXT STORY