ਜਲੰਧਰ (ਮਹੇਸ਼)–ਬਹੁਜਨ ਸਮਾਜ ਪਾਰਟੀ (ਬਸਪਾ) ਦੇ ਪੰਜਾਬ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਚਾਈ ਦੀ ਆਵਾਜ਼ ‘ਪੰਜਾਬ ਕੇਸਰੀ ਗਰੁੱਪ’ ਦੇ ਦਫ਼ਤਰਾਂ ਅਤੇ ਹੋਰ ਥਾਵਾਂ ’ਤੇ ਕੀਤੀ ਗਈ ਰੇਡ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੀ ਆਵਾਜ਼ ਨੂੰ ਦਬਾਉਣਾ ਲੋਕਤੰਤਰ ਦਾ ਕਤਲ ਹੈ। ਉਨ੍ਹਾਂ ਇਸ ਕਾਰਵਾਈ ਨੂੰ 'ਆਪ' ਸਰਕਾਰ ਦੀ ਬੌਖਲਾਹਟ ਅਤੇ ਮੀਡੀਆ ਦੀ ਆਜ਼ਾਦੀ ’ਤੇ ਹਮਲਾ ਕਰਾਰ ਦਿੱਤਾ।
ਇਹ ਵੀ ਪੜ੍ਹੋ: ਪਾਵਨ ਸਰੂਪਾਂ ਬਾਰੇ CM ਮਾਨ ਦੇ ਖੁਲਾਸੇ ਦੀ ਡੇਰਾ ਪ੍ਰਬੰਧਕਾਂ ਨੇ ਕੱਢੀ ਫੂਕ, ਕੀ ਝੂਠ ਬੋਲ ਰਹੇ ਨੇ ਮਾਨ ?
ਡਾ. ਕਰੀਮਪੁਰੀ ਨੇ ਕਿਹਾ ਕਿ 'ਪੰਜਾਬ ਕੇਸਰੀ ਸਮੂਹ' ਨੇ ਹਮੇਸ਼ਾ ਦਲਿਤਾਂ, ਗ਼ਰੀਬਾਂ ਤੇ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ ਅਤੇ ਉਨ੍ਹਾਂ ਦੇ ਹੱਕ ਉਨ੍ਹਾਂ ਨੂੰ ਦਿਵਾਉਣ ਲਈ ਉਨ੍ਹਾਂ ਦੇ ਮਾਮਲੇ ਪ੍ਰਮੁੱਖਤਾ ਨਾਲ ਆਪਣੀਆਂ ਅਖਬਾਰਾਂ ਵਿਚ ਪ੍ਰਕਾਸ਼ਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਮਾਣਯੋਗ ਗਵਰਨਰ ਪੰਜਾਬ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੀਡੀਆ ਦੀ ਆਵਾਜ਼ ਨੂੰ ਦਬਾਉਣ ਵਾਲੀ 'ਆਪ' ਸਰਕਾਰ ਖ਼ਿਲਾਫ਼ ਸਖ਼ਤ ਕਾਰਵਾਈ ਜ਼ਰੂਰ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਦੋਂ ਮ੍ਰਿਤਕ ਵਿਅਕਤੀ ਨੂੰ ਜ਼ਿੰਦਾ ਵਿਖਾ ਕੇ ਕਰਵਾਈ ਰਜਿਸਟਰੀ, 17 ਮਰਲੇ ਦੇ ਪਲਾਟ ਨੂੰ ਹੜੱਪਣ ਦਾ ਹੋਇਆ ਸਨਸਨੀਖੇਜ਼ ਖੁਲਾਸਾ
NEXT STORY