ਜ਼ੀਰਕਪੁਰ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ੀਰਕਪੁਰ ਤੋਂ ਐੱਮ. ਸੀ. ਅਤੇ ਸਾਬਕਾ ਸਰਪੰਚ ਰਹੇ ਜਸਪਾਲ ਸਿੰਘ ਆਪਣੇ ਸਮਰਥਕਾਂ ਸਮੇਤ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ। ਜ਼ੀਰਕਪੁਰ ਵਿਖੇ ਜਸਪਾਲ ਸਿੰਘ ਦੀ ਰਿਹਾਇਸ਼ ਵਿਖੇ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਸਾਦੇ ਸਮਾਗਮ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਸਪਾਲ ਸਿੰਘ ਨੂੰ ਸਿਰੋਪਾਓ ਦੇ ਕੇ ਪਾਰਟੀ 'ਚ ਸ਼ਾਮਲ ਕਰਵਾਇਆ।
ਉਨ੍ਹਾਂ ਨੇ ਜਸਪਾਲ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਵਾਈਸ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ, ਜੋ ਪੰਜਾਬੀਆਂ ਦੀ ਖ਼ਾਤਰ ਲੜਦੀ ਹੈ। ਉਨ੍ਹਾਂ ਕਿਹਾ ਕਿ ਹੁਣ ਸਾਰੀਆਂ ਸਿਆਸੀ ਪਾਰਟੀਆਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਰਹੀਆਂ ਹਨ ਪਰ ਇਹ ਸਭ ਪੰਜਾਬੀਆਂ ਨਾਲ ਖਿਲਵਾੜ ਹੈ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ 'ਤੇ ਵਾਰ ਕਰਦਿਆਂ ਕਿਹਾ ਕਿ ਚੋਣਾਂ ਤੱਕ ਆਮ ਆਦਮੀ ਪਾਰਟੀ ਸਿਰਫ ਡੰਮੀ ਸੀ. ਐੱਮ. ਚਿਹਰਾ ਲਿਆਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਖ਼ੁਦ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ।
ਪਿਛਲੇ 1 ਮਹੀਨੇ ਤੋਂ ਪਾਣੀ ਦੀ ਬੂੰਦ-ਬੂੰਦ ਲਈ ਤਰਸ ਰਹੇ ਨੇ ਅੰਮ੍ਰਿਤਸਰ ਕੇਂਦਰੀ ਹਲਕੇ ਲੋਕ
NEXT STORY