ਬਟਾਲਾ/ਫਤਿਹਗੜ੍ਹ ਚੂੜੀਆਂ (ਬੇਰੀ, ਬਿਕਰਮਜੀਤ)-ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ, ਜਿਨ੍ਹਾਂ ਦਾ ਬੀਤੇ ਕੱਲ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਪਿੰਡ ਦਾਦੂਜੋਧ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਹੋਇਆ। ਉਨ੍ਹਾਂ ਦੀ ਚਿੱਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਰਵੀਕਰਨ ਸਿੰਘ ਕਾਹਲੋਂ ਅਤੇ ਸ਼ਿਵਕਰਨ ਸਿੰਘ ਕਾਹਲੋਂ ਨੇ ਦਿੱਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨਿਰਮਲ ਸਿੰਘ ਕਾਹਲੋਂ ਦੀ ਮ੍ਰਿਤਕ ਦੇਹ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮੇਂ ਪੰਜਾਬ ਪੁਲਸ ਦੀ ਟੁਕੜੀ ਵਲੋਂ ਨਿਰਮਲ ਸਿੰਘ ਕਾਹਲੋਂ ਦੇ ਸਨਮਾਨ ’ਚ ਗਾਰਡ ਆਫ ਆਨਰ ਵੀ ਦਿੱਤਾ ਗਿਆ।
ਅੱਜ ਦੀ ਇਸ ਦੁੱਖ ਦੀ ਘੜੀ ’ਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਗੁਰਦਾਸਪੁਰ ਤੋਂ ਅਕਾਲੀ ਦਲ ਦੇ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ, ਸੀਨੀਅਰ ਅਕਾਲੀ ਨੇਤਾ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਡ. ਹਰਜਿੰਦਰ ਸਿੰਘ ਧਾਮੀ, ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ, ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਮਨਪ੍ਰੀਤ ਸਿੰਘ ਇਯਾਲੀ, ਬਰਜਿੰਦਰ ਸਿੰਘ, ਮੱਖਣ ਬਰਾੜ, ਸੁੱਚਾ ਸਿੰਘ ਲੰਗਾਹ, ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੀਨੀਅਰ ਅਕਾਲੀ ਆਗੂ ਗੁਰਇਕਬਾਲ ਸਿੰਘ ਮਾਹਲ, ਤਲਬੀਰ ਸਿੰਘ ਗਿੱਲ, ਅਮਰਪਾਲ ਸਿੰਘ ਬੋਨੀ, ਸਾਬਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ, ਐੱਸ. ਐੱਸ. ਪੀ. ਬਟਾਲਾ ਰਾਜਪਾਲ ਸਿੰਘ ਸੰਧੂ, ਅਮਰੀਕ ਸਿੰਘ ਸ਼ਾਹਪੁਰ, ਗੁਰਜਿੰਦਰ ਸਿੰਘ ਮੱਲ੍ਹੀ, ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣ, ਮਾ. ਤਰਸੇਮ ਸਿੰਘ, ‘ਆਪ’ ਆਗੂ ਬਲਬੀਰ ਸਿੰਘ ਪੰਨੂੰ, ‘ਆਪ’ ਆਗੂ ਐਡ. ਜਗਰੂਪ ਸੇਖਵਾਂ, ਜ਼ਿਲਾ ਪ੍ਰਧਾਨ ਐੱਸ. ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਲਖਵਿੰਦਰ ਸਿੰਘ ਘੁੰਮਣ ਆਦਿ ਹਾਜ਼ਰ ਸਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਰਾਜ ਵਿਆਪੀ ਮੁਹਿੰਮ ਵਿੱਢਣ ਦਾ ਕੀਤਾ ਐਲਾਨ
NEXT STORY