ਫਰੀਦਕੋਟ (ਜਗਤਾਰ)— ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ 'ਚ ਬੀਤੇ ਦਿਨੀਂ ਸਿੱਟ ਵੱਲੋਂ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਰਿਮਾਂਡ ਖਤਮ ਹੋਣ 'ਤੇ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਵੱਲੋਂ ਚਰਨਜੀਤ ਸ਼ਰਮਾ ਨੂੰ 3 ਦਿਨਾਂ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ। ਇਥੇ ਦੱਸਣਯੋਗ ਹੈ ਕਿ ਪੁਲਸ ਵੱਲੋਂ ਅਦਾਲਤ ਨੂੰ 5 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਬਹਿਸ ਤੋਂ ਬਾਅਦ ਅਦਾਲਤ ਨੇ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ। ਹੁਣ 7 ਫਰਵਰੀ ਨੂੰ ਫਿਰ ਤੋਂ ਚਰਨਜੀਤ ਸ਼ਰਮਾ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਚਰਨਜੀਤ ਸ਼ਰਮਾ ਨੂੰ ਪਹਿਲਾਂ 8 ਦਿਨਾਂ ਦਾ ਪੁਲਸ ਰਿਮਾਂਡ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਨੇ ਚਰਨਜੀਤ ਸ਼ਰਮਾ ਨੂੰ ਫਰੀਦਕੋਟ ਅਦਾਲਤ 'ਚ ਪੇਸ਼ ਕਰਨ ਲਈ ਅੰਮ੍ਰਿਤਸਰ ਤੋਂ ਫਰੀਦਕੋਟ ਸਦਰ ਥਾਣਾ ਲਿਆਂਦਾ। ਫਰੀਦਕੋਟ ਅਦਾਲਤ ਦੇ ਬਾਹਰ ਵੱਡੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ।
ਡੀ. ਸੀ. ਦਫਤਰ ਮੋਹਾਲੀ ਨੂੰ ਭਰਨਾ ਪਵੇਗਾ 5 ਹਜ਼ਾਰ ਜ਼ੁਰਮਾਨਾ
NEXT STORY