ਮੌੜ ਮੰਡੀ,(ਪ੍ਰਵੀਨ)— ਪਿੰਡ ਜੋਧਪੁਰ ਪਾਖਰ ਵਿਖੇ ਕਰਜ਼ੇ ਅਤੇ ਬੀਮਾਰੀ ਤੋਂ ਪ੍ਰੇਸ਼ਾਨ ਇਕ ਖੇਤ ਮਜ਼ਦੂਰ ਵੱਲੋਂ ਸੋਮਵਾਰ ਨੂੰ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਬਲਵੀਰ ਸਿੰਘ ਨੇ ਦੱਸਿਆ ਕਿ ਬੂਟਾ ਸਿੰਘ ਪੁੱਤਰ ਦੇਵ ਸਿੰਘ (35) ਖੇਤ ਮਜ਼ਦੂਰ ਸੀ ਅਤੇ ਇਕ ਸਾਲ ਪਹਿਲਾਂ ਉਸ ਦੀ ਸੜਕ ਹਾਦਸੇ ਦੌਰਾਨ ਲੱਤ ਟੁੱਟ ਗਈ ਸੀ। ਗਰੀਬੀ ਕਾਰਨ ਸਹੀ ਇਲਾਜ ਨਾ ਹੋਣ ਕਰਕੇ ਉਸ ਦੇ ਸਰੀਰ 'ਚ ਇਨਫੈਕਸ਼ਨ ਫੈਲ ਗਈ ਸੀ। ਇਕ ਸਾਲ ਤੋਂ ਮਜ਼ਦੂਰੀ ਨਾ ਕੀਤੇ ਜਾਣ ਕਾਰਨ ਉਹ ਆਪਣਾ ਇਲਾਜ ਅਤੇ ਘਰੇਲੂ ਖਰਚਾ ਉਧਾਰ ਪੈਸੇ ਲੈ ਕੇ ਚਲਾ ਰਿਹਾ ਸੀ, ਜਿਸ ਦੌਰਾਨ ਉਸ 'ਤੇ ਕਰਜ਼ੇ ਦਾ ਬੋਝ ਦਿਨੋਂ-ਦਿਨ ਵੱਧ ਰਿਹਾ ਸੀ ਅਤੇ ਹੁਣ ਇਹ ਕਰਜ਼ਾ 4 ਲੱਖ ਰੁਪਏ ਤੋਂ ਉਪਰ ਹੋ ਚੁੱਕਾ ਸੀ। ਇਸੇ ਪ੍ਰੇਸ਼ਾਨੀ ਨਾਲ ਸੋਮਵਾਰ ਨੂੰ ਉਸ ਨੇ ਕੋਈ ਕੀਟਨਾਸ਼ਕ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਪ੍ਰਧਾਨ ਨੇ ਦੱਸਿਆ ਕਿ ਉਸ ਦਾ ਪਰਿਵਾਰ ਬਹੁਤ ਹੀ ਗਰੀਬੀ ਦੇ ਹਾਲਾਤ 'ਚੋਂ ਲੰਘ ਰਿਹਾ ਹੈ। ਇਸ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਇਸ ਮਜ਼ਦੂਰ ਦੇ ਪਰਿਵਾਰ ਦੀ ਵੱਧ ਤੋਂ ਵੱਧ ਆਰਥਿਕ ਸਹਾਇਤਾ ਕੀਤੀ ਜਾਵੇ ਤਾਂ ਜੋ ਇਹ ਪਰਿਵਾਰ ਦੁਬਾਰਾ ਆਪਣੇ ਪੈਰਾਂ 'ਤੇ ਖੜ੍ਹਾ ਹੋ ਸਕੇ।
ਦਰਦਨਾਕ ਸੜਕ ਹਾਦਸੇ 'ਚ ਇਕ ਦੀ ਮੌਤ
NEXT STORY