Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    1:55:12 PM

  • harcharan singh bhullar

    ਸਾਬਕਾ DIG ਭੁੱਲਰ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ...

  • mad sandhu social media influencer

    ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ...

  • jalandhar city railway station

    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ...

  • transfers in punjab

    ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੌ ਸਾਲਾ ਸਥਾਪਨਾ ਦਿਹਾੜਾ : ਸਿੱਖ ਪੰਥ ਵੱਲੋਂ ਸ਼੍ਰੋਮਣੀ ਕਮੇਟੀ ਦੀ ਸਥਾਪਨਾ 20ਵੀਂ ਸਦੀ ਦੀ ਇਕ ਅਹਿਮ ਪ੍ਰਾਪਤੀ

PUNJAB News Punjabi(ਪੰਜਾਬ)

ਸੌ ਸਾਲਾ ਸਥਾਪਨਾ ਦਿਹਾੜਾ : ਸਿੱਖ ਪੰਥ ਵੱਲੋਂ ਸ਼੍ਰੋਮਣੀ ਕਮੇਟੀ ਦੀ ਸਥਾਪਨਾ 20ਵੀਂ ਸਦੀ ਦੀ ਇਕ ਅਹਿਮ ਪ੍ਰਾਪਤੀ

  • Edited By Rajwinder Kaur,
  • Updated: 17 Nov, 2020 11:43 AM
Jalandhar
foundation day  sikh panth  shiromani committee
  • Share
    • Facebook
    • Tumblr
    • Linkedin
    • Twitter
  • Comment

ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਅਨੇਕਾਂ ਕੁਰਬਾਨੀ ਅਤੇ ਸ਼ਹਾਦਤਾਂ ਸਦਕਾ 15 ਨਵੰਬਰ 1920 ਨੂੰ ਹੋਂਦ ਵਿਚ ਆਈ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ 20ਵੀਂ ਸਦੀ ਦੀ ਇਕ ਵਿਸ਼ੇਸ਼ ਪ੍ਰਾਪਤੀ ਹੈ। ਸਿੱਖ ਸਭਿਆਚਾਰ, ਸਿੱਖੀ ਸਿਧਾਂਤ ਅਤੇ ਸਿੱਖ ਇਤਿਹਾਸ ’ਚ ਅਹਿਮ ਯੋਗਦਾਨ ਪਾਉਂਦਿਆਂ 100 ਸਾਲਾਂ ’ਚ ਆਏ ਅਨੇਕਾਂ ਉਤਰਾਅ -ਚੜ੍ਹਾਅ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਦੇਸ਼-ਵਿਦੇਸ਼ ਦੇ ਸਿੱਖ ਭਾਈਚਾਰੇ ਦੀ ਇਕ ਪ੍ਰਤੀਨਿਧ ਸੰਸਥਾ ਅਤੇ ਸਿੱਖਾਂ ਦੀ ਪਾਰਲੀਮੈਂਟ ਵਜੋਂ ਆਪਣੀ ਵਿਲੱਖਣ ਪਛਾਣ ਹਾਸਲ ਕਰ ਚੁੱਕੀ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਦੇ ਕਲਿਆਣ ਹਿੱਤ ‘ਨਿਰਮਲ ਪੰਥ’ ਪ੍ਰਗਟ ਕਰਦਿਆਂ ਸਰਬ ਸਾਂਝੀਵਾਲਤਾ ਲਈ ‘ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ’ ਦਾ ਹੋਕਾ ਦਿੱਤਾ। ਥਾਂ-ਥਾਂ ਧਰਮ ਦਾ ਪ੍ਰਚਾਰ ਕੀਤਾ ਅਤੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਉਪਦੇਸ਼ ਦਿੱਤਾ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਰੱਬੀ ਰਜ਼ਾ ਵਿਚ ਸ਼ਾਂਤਮਈ ਰਹਿ ਕੇ ਸ਼ਹਾਦਤ ਦਿੱਤੀ ਤਾਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਹਿੰਦੂ ਧਰਮ ਦੀ ਤਿਲਕ ਜੰਞੂ ਦੀ ਰੱਖਿਆ ਲਈ ਦਿੱਲੀ ’ਚ ਸਾਕਾ ਵਰਤਾਇਆ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਜ਼ੁਲਮ ਖ਼ਿਲਾਫ਼ ਮੀਰੀ-ਪੀਰੀ ਦੀਆਂ ਦੋ ਤਲਵਾਰਾਂ ਪਹਿਨੀਆਂ ਤਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਸਾਜ਼ ਕੇ ਸਰਬੰਸ ਵਾਰਦਿਆਂ ਸੰਸਾਰ ਸਾਹਮਣੇ ‘ਖ਼ਾਲਸੇ’ ਦੇ ਸਰੂਪ ਨੂੰ ਉਜਾਗਰ ਕੀਤਾ। ਗੁਰੂ ਸਾਹਿਬਾਨ ਨੇ ਜਿਸ ਵੀ ਧਰਤੀ ਨੂੰ ਆਪਣੀ ਚਰਨ ਛੋਹ ਨਾਲ ਨਿਵਾਜਿਆ, ਸਿੱਖ ਸੰਗਤ ਨੇ ਉਨ੍ਹਾਂ ਪਵਿੱਤਰ ਸਥਾਨਾਂ 'ਤੇ ਗੁਰਦੁਆਰਾ ਸਾਹਿਬਾਨ ਉਸਾਰ ਕੇ ਗੁਰੂ ਸਾਹਿਬਾਨ ਦੀਆਂ ਯਾਦਾਂ ਨੂੰ ਸਦਾ ਲਈ ਸੰਭਾਲਿਆ।

ਗੁਰੂ ਕਾਲ ਤੋਂ ਬਾਅਦ 18ਵੀਂ ਅਤੇ 19ਵੀਂ ਸਦੀ ਦਾ ਅੱਧ ਸਿੱਖ ਕੌਮ ਲਈ ਆਪਣੀ ਹੋਂਦ ਬਚਾਉਣ ਤੋਂ ਇਲਾਵਾ ਆਪਣੀ ਸਵੈ ਪਛਾਣ, ਰਾਜਸੀ ਪਿੜ ਨੂੰ ਪਕੇਰਿਆਂ ਕਰਨ ਅਤੇ ਇਸ ਨੂੰ ਵਿਸਥਾਰ ਦੇਣ ਲਈ ਸੰਘਰਸ਼ ਦਾ ਸਮਾਂ ਰਿਹਾ। ਦਿੱਲੀ, ਕਾਬਲ ਕੰਧਾਰ, ਲੇਹ ਲਦਾਖ਼ ਆਦਿ ਨੂੰ ਫ਼ਤਿਹ ਕਰਨ ਦੇ ਦੌਰਾਨ ਜਦ ਵੀ ਮੌਕਾ ਮਿਲਿਆ, ਸਿੱਖ ਪੰਥ ਨੇ ਗੁਰਧਾਮਾਂ ਦੀ ਉਸਾਰੀ ਅਤੇ ਇਸ ਦੀ ਮਹੱਤਤਾ ਨੂੰ ਵਧਾਉਣ ਵਲ ਵਿਸ਼ੇਸ਼ ਧਿਆਨ ਦਿੱਤਾ। ਮਿਸਾਲ ਵਜੋਂ ਜੱਸਾ ਸਿੰਘ ਆਹਲੂਵਾਲੀਆ ਆਦਿ ਦੀ ਅਗਵਾਈ ’ਚ ਦਿੱਲੀ ਨੂੰ ਜਿੱਤਣ ਉਪਰੰਤ ਸ. ਬਘੇਲ ਸਿੰਘ ਦੀ ਅਗਵਾਈ ’ਚ ਦਿੱਲੀ ਵਿਖੇ ਗੁਰਧਾਮਾਂ ਦੀ ਉਸਾਰੀ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ’ਤੇ ਸੋਨੇ ਦੀ ਚੜ੍ਹਤ ਚੜ੍ਹਾਉਣ ਦੀ ਸੇਵਾ ਆਦਿ। ਖ਼ਾਲਸਾ ਰਾਜ ਦੇ ਖ਼ਾਤਮੇ ਤੋਂ ਬਾਅਦ ਅੰਗਰੇਜ਼ ਹਕੂਮਤ ਨੂੰ ਸਿੱਖਾਂ ਦੇ ਇਤਿਹਾਸਕ ਗੁਰਧਾਮਾਂ ਦੀ ਭਗਤੀ ਤੇ ਸ਼ਕਤੀ ਦੇ ਸੋਮੇ ਅਤੇ ਕੇਂਦਰੀ ਧੁਰੇ ਵਜੋਂ ਅਹਿਮੀਅਤ ਦਾ ਅਹਿਸਾਸ ਹੋਇਆ, ਇਸ ਲਈ ਉਨ੍ਹਾਂ ਨੇ ਇਸਾਈ ਮਿਸ਼ਨਰੀਆਂ ਅਤੇ ਪਾਦਰੀਆਂ ਨੂੰ ਉਤਸ਼ਾਹਿਤ ਕੀਤਾ। 1873 ’ਚ ਜਦ ਅੰਮ੍ਰਿਤਸਰ ਮਿਸ਼ਨ ਸਕੂਲ ਦੇ ਚਾਰ ਸਿੱਖ ਵਿਦਿਆਰਥੀਆਂ ਨੇ ਕੇਸ ਕਤਲ ਕਰ ਕੇ ਇਸਾਈ ਧਰਮ ਧਾਰਨ ਕਰਨ ਪ੍ਰਤੀ ਸ਼ਰੇਆਮ ਐਲਾਨ ਕੀਤਾ ਤਾਂ ਸੁਚੇਤ ਕੌਮੀ ਲੀਡਰਸ਼ਿਪ ਨੀਂਦ ’ਚੋਂ ਜਾਗ ਉੱਠੀ, ਜਿਸ ਨਾਲ ਸਿੰਘ ਸਭਾ ਲਹਿਰ ਅਤੇ ਚੀਫ਼ ਖ਼ਾਲਸਾ ਦੀਵਾਨ ਦਾ ਆਗਾਜ਼ ਹੋਇਆ। ਅੰਗਰੇਜ਼ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧ ਆਪਣੇ ਹੱਥਾਂ ’ਚ ਰੱਖਣ ਲਈ ਸਰਬਰਾਹੀ ਸਿਸਟਮ ਲਾਗੂ ਕਰਦਿਆਂ ਇਕ ਕਮੇਟੀ ਅਤੇ ਸਰਬਰਾਹ ਨਿਯੁਕਤ ਕੀਤਾ ਗਿਆ। ਸਰਬ ਸਾਂਝੀਵਾਲਤਾ ਦੇ ਗੁਰ ਅਸਥਾਨਾਂ ’ਤੇ ਛੂਤਛਾਤ ਵੀ ਭਾਰੂ ਹੋਣ ਲਗਾ। ਧਾਰਮਿਕ ਨਿਜ਼ਾਮ ਦੀ ਵਿਗੜੀ ਹਾਲਤ ਦੇਖ ਸਿੱਖ ਹਿਰਦਿਆਂ ਨੂੰ ਠੇਸ ਪਹੁੰਚੀ ਤੇ ਉਨ੍ਹਾਂ ’ਚ ਫ਼ਿਕਰਮੰਦੀ ਵੀ ਵਧੀ। ਉਸ ਵਕਤ ਸਿੱਖਾਂ ’ਚ ਆਈ ਜਾਗ੍ਰਿਤੀ ਕਾਰਣ ਗੁਰਦੁਆਰਾ ਸੁਧਾਰ ਲਹਿਰ, ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਜਨਮ ਲਿਆ।

ਸਿੱਖ ਕੌਮ ਵੱਲੋਂ 15 ਨਵੰਬਰ 1920 ਨੂੰ ਸਰਬੱਤ ਖ਼ਾਲਸਾ ਇਕੱਠ ਕੀਤਾ ਗਿਆ ਅਤੇ 175 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿਚ ਸਰਕਾਰ ਨਾਲ ਟੱਕਰ ਨੂੰ ਟਾਲਣ ਲਈ ਸਰਕਾਰ ਵੱਲੋਂ ਐਲਾਨ ਕੀਤੇ ਉਹ ਮੈਂਬਰ ਵੀ ਸ਼ਾਮਿਲ ਕਰ ਲਏ ਗਏ ਜਿਨ੍ਹਾਂ ਦੀ ਚੋਣ ਇਕੱਠ ’ਚ ਨਹੀਂ ਸੀ ਕੀਤੀ ਗਈ। ਉਕਤ ਚੋਣ ਉਪਰੰਤ ਅੰਗਰੇਜ਼ ਹਕੂਮਤ ਸਿੱਖਾਂ ਨਾਲ ਫਿਰ ਮੁੱਕਰ ਗਈ। ਨਤੀਜੇ ਵਜੋਂ ਮਹੰਤਾਂ ਤੋਂ ਗੁਰਧਾਮਾਂ ਨੂੰ ਅਜ਼ਾਦ ਕਰਵਾ ਕੇ ਪੰਥਕ ਪ੍ਰਬੰਧ ਅਧੀਨ ਲਿਆਉਣ ਲਈ ਗੁਰਦੁਆਰਾ ਸੁਧਾਰ ਲਹਿਰ ਦੀ ਆਰੰਭਤਾ ਹੋਈ। ਸਿੱਖ ਕੌਮ ਨੇ ਗੁਰਦੁਆਰਿਆਂ ਨੂੰ ਪੰਥਕ ਪ੍ਰਬੰਧ ਹੇਠ ਲਿਆਉਣ ਲਈ ਖ਼ੂਨ ਡੋਲਵਾਂ ਸੰਘਰਸ਼ ਕੀਤਾ, ਮੋਰਚੇ ਲਾਏ, ਸਾਕੇ ਵਰਤਾਏ, ਡਾਂਗਾਂ ਵਰ੍ਹੀਆਂ, ਗੋਲੀਆਂ ਖਾਧੀਆਂ, 500 ਤੋਂ ਵੱਧ ਸ਼ਹੀਦੀਆਂ, ਹਜ਼ਾਰਾਂ ਅੰਗਹੀਣ, ਤੀਹ ਹਜ਼ਾਰ ਗ੍ਰਿਫ਼ਤਾਰੀਆਂ ਅਤੇ ਲੱਖਾਂ ਦਾ ਨੁਕਸਾਨ ਹੋਇਆ। ਇਸੇ ਜ਼ਬਰਦਸਤ ਜਦੋ-ਜਹਿਦ ਦੇ ਨਤੀਜੇ ਵਜੋਂ 1 ਨਵੰਬਰ 1925 ਨੂੰ ‘ਗੁਰਦੁਆਰਾ ਐਕਟ’ ਬਣ ਕੇ ਲਾਗੂ ਕੀਤਾ ਗਿਆ ਅਤੇ ਸਿੱਖ ਬੀਬੀਆਂ ਨੂੰ ਵੋਟ ਦਾ ਅਧਿਕਾਰ ਦਿੰਦਿਆਂ ਭਾਰਤੀ ਚੋਣ ਦੇ ਇਤਿਹਾਸ ’ਚ ਪਹਿਲੀ ਵਾਰ ਇਸਤਰੀ ਵਰਗ ਨੂੰ ਵੋਟ ਦਾ ਅਧਿਕਾਰ ਦਿੱਤਾ ਗਿਆ। ਇਸ ਐਕਟ ਤਹਿਤ ਗੁਰਦੁਆਰਿਆਂ ਦਾ ਪ੍ਰਬੰਧ ਵੋਟਾਂ ਰਾਹੀਂ ਚੁਣੇ ਹੋਏ ਨੁਮਾਇੰਦਿਆਂ ਨੂੰ ਸੌਂਪਿਆ ਗਿਆ। ਇਸ ਕਮੇਟੀ ਦਾ ਨਾਮ ਪਹਿਲਾਂ ‘ਸੈਂਟਰਲ ਬੋਰਡ’ ਰੱਖਿਆ ਜੋ ਕਿ ਬਾਅਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣੀ। ਭਾਵੇਂ ਕਿ ਗੁਰਧਾਮਾਂ ਪ੍ਰਤੀ ਚੇਤਨਾ ਲਹਿਰ ਦੀ ਸ਼ੁਰੂਆਤ ਗੁਰਦੁਆਰਾ ਰਕਾਬ ਗੰਜ ਸਾਹਿਬ, ਨਵੀਂ ਦਿਲੀ ਦੀ ਢਾਹੇ ਗਏ ਦੀਵਾਰ ਦੀ ਮੁੜ ਉਸਾਰੀ ਲਈ ਜੁਲਾਈ-ਅਗਸਤ 1920 'ਚ ਸਿਖ਼ਰਾਂ ਨੂੰ ਪਹੁੰਚ ਚੁੱਕੇ ਮੋਰਚੇ ਨਾਲ ਹੋ ਚੁੱਕੀ ਸੀ। ਇਸੇ ਤਰ੍ਹਾਂ ਸਿੱਖ ਸੰਗਤ ਨੇ 27 ਸਤੰਬਰ 1920 ਨੂੰ ਗੁਰਦੁਆਰਾ ਚੁਮਾਲਾ ਸਾਹਿਬ, ਪਾਤਿਸ਼ਾਹੀ ਛੇਵੀਂ, ਲਾਹੌਰ ਦਾ ਮਹੰਤਾਂ ਤੋਂ ਛੁਡਵਾਇਆ ਗਿਆ ਕਬਜ਼ਾ ਗੁਰਦੁਆਰਾ ਸੁਧਾਰ ਲਹਿਰ ਦਾ ਪਹਿਲਾ ਪ੍ਰਬੰਧ ਹਾਸਲ ਕੀਤਾ। ਇਸੇ ਦੌਰਾਨ ਗੁਰਦੁਆਰਾ ਬਾਬੇ ਦੀ ਬੇਰ, ਸਿਆਲ ਕੋਟ ਦਾ ਪ੍ਰਬੰਧ ਹਾਸਲ ਕੀਤਾ ਗਿਆ। ਗੁਰਦੁਆਰਾ ਪੰਜਾ ਸਾਹਿਬ ਨੂੰ 19 ਨਵੰਬਰ 1920 ਨੂੰ ਪੂਰੀ ਜਦੋਂ-ਜਹਿਦ ਨਾਲ ਆਜ਼ਾਦ ਕਰਾਇਆ ਗਿਆ। ਗੁਰਦੁਆਰਾ ਤਰਨਤਾਰਨ ਦਰਬਾਰ ਸਾਹਿਬ ਦੇ ਕਬਜ਼ੇ ਨੂੰ ਲੈ ਕੇ 25 ਜਨਵਰੀ 1921 ਵਾਲੇ ਦਿਨ ਮਹੰਤਾਂ ਵੱਲੋਂ ਸਾਜ਼ਿਸ਼ ਤਹਿਤ ਕੀਤੇ ਗਏ ਹਮਲੇ ਦੌਰਾਨ ਭਾਈ ਹਜ਼ਾਰਾ ਸਿੰਘ ਅਲਾਦੀਨ ਪੁਰ ਅਤੇ ਭਾਈ ਹੁਕਮ ਸਿੰਘ ਵਸਾਊ ਕੋਟ ਦੀਆਂ ਸ਼ਹਾਦਤਾਂ ਨਾਲ ਇਸ ਲਹਿਰ ’ਚ ਪਹਿਲੀਆਂ ਸ਼ਹੀਦੀਆਂ ਦਾ ਯੋਗਦਾਨ ਪਿਆ। ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ’ਚ ਭਾਈ ਲਛਮਣ ਸਿੰਘ ਧਾਰੋਵਾਲੀ ਅਤੇ ਭਾਈ ਦਲੀਪ ਸਿੰਘ ਦੀ ਅਗਵਾਈ ’ਚ ਸ਼ਹੀਦੀ ਜਥੇ ਵੱਲੋਂ ਦਿੱਤੀਆਂ ਗਈਆਂ ਲਾਸਾਨੀ ਸ਼ਹਾਦਤਾਂ ਨੇ ਪੂਰੇ ਵਿਸ਼ਵ ਦਾ ਧਿਆਨ ਆਪਣੇ ਵਲ ਖਿੱਚਿਆ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਤੋਸ਼ੇ ਖਾਨੇ ਦੀਆਂ ਚਾਬੀਆਂ ਦਾ ਜਿੱਤਿਆ ਗਿਆ ਮੋਰਚਾ ਮਹਾਤਮਾ ਗਾਂਧੀ ਲਈ ‘ਭਾਰਤ ਦੀ ਅਜ਼ਾਦੀ ਲਈ ਜਿੱਤੀ ਗਈ ਪਹਿਲੀ ਲੜਾਈ ਸੀ।’ ਇਸੇ ਦੌਰਾਨ ਗੁਰੂ ਕਾ ਬਾਗ ਦੇ ਮੋਰਚੇ ਨੇ ਸ਼ਾਂਤਮਈ ਸੰਘਰਸ਼ ਦੀਆਂ ਕਦਰਾਂ ਕੀਮਤਾਂ ਵਿਸ਼ਵ ਦੇ ਸਾਹਮਣੇ ਰੱਖੀਆਂ। ਅਸੰਭਵ ਨੂੰ ਸੰਭਵ ਕਰਨ ਵਾਲਾ ਸਾਕਾ ਗੁ: ਪੰਜਾ ਸਾਹਿਬ, ਨਾਭਾ ਐਜੀਟੇਸ਼ਨ ਤੋਂ ਗੰਗਸਰ ਜੈਤੋ ਦਾ ਮੋਰਚਾ ਵੀ ਆਪਣੇ ਆਪ ’ਚ ਮਿਸਾਲ ਸੀ। ਇਸੇ ਲਹਿਰ ਤਹਿਤ ਭਾਈ ਜੋਗਾ ਸਿੰਘ ਦਾ ਗੁਰਦੁਆਰਾ, ਗੁ: ਬਾਬਾ ਅਵਿਨਾਸ਼ਾ ਸਿੰਘ, ਤੇਜੇ ਜ਼ਿਲ੍ਹਾ ਵਜੀਰਾਬਾਦ, ਗੁ: ਗੁਰੂ ਅਰਜਨ ਸਾਹਿਬ ਹੋਠੀਆਂ, ਗੁਰਦਾਸਪੁਰ, ਗੁ: ਬਾਬੇ ਕੀ ਬੇਰ ਸੁਲਤਾਨਪੁਰ, ਫ਼ਰੀਦਕੋਟ ਰਿਆਸਤ ਦੇ ਗੁਰਦੁਆਰੇ, ਗੁ: ਕਮਲੀਆ, ਗੁਰੂ ਸਰ ਸਤਲਾਨੀ, ਗੁਰਦੁਆਰਾ ਕੇਰ ਸਾਹਿਬ, ਮਾਛੀ ਕੇ, ਸ਼ੇਖ਼ੂਪੁਰਾ ਤੇ ਖਡੂਰ ਸਾਹਿਬ, ਮੁਕਤਸਰ ਸਾਹਿਬ ਤੇ ਅਨੰਦਪੁਰ ਸਾਹਿਬ ਆਦਿ ਆਜ਼ਾਦ ਕਰਾਏ ਗਏ। ਇਸ ਸੰਘਰਸ਼ ਦੀ ਅਗਵਾਈ ਕਰਨ ਵਾਲੇ ਜਥੇ: ਕਰਤਾਰ ਸਿੰਘ ਝੱਬਰ, ਜਥੇ: ਤੇਜਾ ਸਿੰਘ ਭੁੱਚਰ, ਪ੍ਰਿੰਸੀਪਲ ਤੇਜਾ ਸਿੰਘ, ਹਰਬੰਸ ਸਿੰਘ ਅਟਾਰੀ, ਮੋਤਾ ਸਿੰਘ ਅਤੇ ਜਥੇ: ਤੇਜਾ ਸਿੰਘ ਸਮੁੰਦਰੀ ਆਦਿ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।

ਸ਼੍ਰੋਮਣੀ ਕਮੇਟੀ ਦਾ ਪਪਿਹਲੇ ਪ੍ਰਧਾਨ ਚੁਣੇ ਜਾਣ ਦਾ ਮਾਣ ਸ: ਸੁੰਦਰ ਸਿੰਘ ਮਜੀਠੀਆ ਨੂੰ ਮਿਲਿਆ ਤਾਂ ਪੰਥ ਰਤਨ ਮਾਸਟਰ ਤਾਰਾ ਸਿੰਘ ਨੇ ਪੰਥਕ ਅਤੇ ਕੌਮੀ ਰਾਜਨੀਤੀ ’ਚ ਆਪਣੀ ਪਛਾਣ ਸਥਾਪਿਤ ਕੀਤੀ। ਬਾਬਾ ਖੜਕ ਸਿੰਘ, ਸੁੰਦਰ ਸਿੰਘ ਰਾਮਗੜ੍ਹੀਆ, ਬਹਾਦਰ ਮਹਿਤਾਬ ਸਿੰਘ, ਮੰਗਲ ਸਿੰਘ, ਗੋਪਾਲ ਸਿੰਘ ਕੌਮੀ, ਪ੍ਰਤਾਪ ਸਿੰਘ ਸ਼ੰਕਰ, ਜਥੇ: ਮੋਹਨ ਸਿੰਘ ਨਾਗੋਕੇ, ਜਥੇ: ਊਧਮ ਸਿੰਘ ਨਾਗੋਕੇ, ਚਰਨ ਸਿੰਘ ਉਰਾੜਾ, ਜਥੇ: ਈਸ਼ਰ ਸਿੰਘ ਮਝੈਲ, ਬਾਵਾ ਹਰਿਕਿਸ਼ਨ ਸਿੰਘ, ਪ੍ਰੇਮ ਸਿੰਘ ਲਾਲਪੁਰਾ, ਅਜੀਤ ਸਿੰਘ ਬਾਲਾ, ਕ੍ਰਿਪਾਲ ਸਿੰਘ ਚੱਕ ਸ਼ੇਰੇਵਾਲਾ, ਸੰਤ ਚੰਨਣ ਸਿੰਘ, ਬਲਦੇਵ ਸਿੰਘ ਸਿਬੀਆ, ਬੀਬੀ ਜਗੀਰ ਕੋਰ, ਜ: ਜਗਦੇਵ ਸਿੰਘ ਤਲਵੰਡੀ, ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ, ਜਥੇ: ਅਵਤਾਰ ਸਿੰਘ ਮੱਕੜ ਨੇ ਵੀ ਇਸ ਸੰਸਥਾ ਦੇ ਪ੍ਰਬੰਧ ਨੂੰ ਉੱਚ ਮੁਕਾਮ ਤੱਕ ਪਹੁੰਚਾਉਣ ’ਚ ਅਹਿਮ ਰੋਲ ਨਿਭਾਇਆ। ਉੱਥੇ ਹੀ ਪੰਥ ਰਤਨ ਜਥੇ: ਗੁਰਚਰਨ ਸਿੰਘ ਟੌਹੜਾ ਨੇ ਸ਼੍ਰੋਮਣੀ ਕਮੇਟੀ ਦੀ 27 ਸਾਲ ਦੀ ਸੇਵਾ ਕਾਲ ਦੌਰਾਨ ਪੰਥ ਪ੍ਰਤੀ ਸਮਰਪਿਤ ਰਹਿ ਕੇ ਸਿੱਖੀ ਸਿਧਾਂਤਾਂ ’ਤੇ ਪਹਿਰਾ ਦਿੱਤਾ।

ਗੁਰਦੁਆਰਾ ਸੁਧਾਰ ਅਕਾਲੀ ਲਹਿਰ ਨੇ ਅੱਗੇ ਚੱਲ ਕੇ ਦੇਸ਼ ਦੀ ਆਜ਼ਾਦੀ ਲਈ ਵੀ ਅਹਿਮ ਰੋਲ ਅਦਾ ਕੀਤਾ। ਆਜ਼ਾਦੀ ਉਪਰੰਤ ਪੰਜਾਬੀ ਸੂਬਾ ਮੋਰਚਾ ਅਤੇ 1975 ਦੀ ਐਮਰਜੈਂਸੀ ਦੌਰਾਨ ਰਾਸ਼ਟਰ ਵਿਆਪੀ ਸਰਕਾਰ ਵਿਰੋਧੀ ਅੰਦੋਲਨ ਹੋਵੇ ਜਾਂ ਫਿਰ ਪੰਜਾਬ ਅਤੇ ਸਿੱਖ ਹਿਤਾਂ ਲਈ 1982 ’ਚ ਲਾਏ ਗਏ ਧਰਮਯੁੱਧ ਮੋਰਚੇ ਵਿਚ ਸੰਤ ਹਰਚੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਨੇ ਅਹਿਮ ਭੂਮਿਕਾ ਨਿਭਾਈ।

ਸ਼੍ਰੋਮਣੀ ਕਮੇਟੀ ਦਾ ਮਕਸਦ ਗੁਰਧਾਮਾਂ ਦੀ ਸੁਯੋਗ ਸੇਵਾ ਸੰਭਾਲ ਅਤੇ ਸਿੱਖ ਧਰਮ ਦਾ ਪ੍ਰਚਾਰ ਪ੍ਰਸਾਰ ਕਰਨਾ ਹੈ। ਅੰਮ੍ਰਿਤ ਸੰਚਾਰ ਰਾਹੀਂ ਗੁਰੂ ਵਾਲੇ ਬਣਾਉਣਾ, ਸਿੱਖ ਰਹਿਤ ਮਰਯਾਦਾ, ਸਿੱਖੀ ਸਿਧਾਂਤ ਅਤੇ ਧਾਰਮਿਕ ਸਭਿਆਚਾਰ ਨੂੰ ਹਰ ਇਕ ਸਿੱਖ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਉਪਰਾਲਾ ਕਰਨਾ ਹੈ। ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਕਰੀਬ 10 ਅਰਬ ਰੁਪੈ ਹੈ। ਜਿਸ ਨਾਲ ਕਮੇਟੀ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ’ਚ ਸੈਕਸ਼ਨ 85 ਅਧੀਨ 78 ਅਤੇ ਸੈਕਸ਼ਨ 87 ਅਧੀਨ 399 ਇਤਿਹਾਸਕ ਗੁਰਦੁਆਰਿਆਂ ਦਾ ਸੁਚਾਰੂ ਪ੍ਰਬੰਧ ਚਲਾਉਣ ਤੋਂ ਇਲਾਵਾ ਦੂਰੋਂ ਆਈਆਂ ਸੰਗਤਾਂ ਦੇ ਸਹੂਲਤ ਲਈ ਅਨੇਕਾਂ ਸਰਾਵਾਂ ਦੀ ਉਸਾਰੀ ਕਰਾਈ ਗਈ ਹੈ। ਸ਼੍ਰੋਮਣੀ ਕਮੇਟੀ ਨੇ ‘ਸਿੱਖ ਇਤਿਹਾਸ ਰੀਸਰਚ ਬੋਰਡ’ ਅਤੇ ‘ਸਿੱਖ ਰੈਫਰੈਂਸ ਲਾਇਬ੍ਰੇਰੀ’ ਵੀ ਸਥਾਪਿਤ ਕੀਤੀ ਹੋਈ ਹੈ। ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਅਲੱਗ-ਅਲੱਗ ਰਾਜਾਂ ਵਿਚ 11 ਸਿੱਖ ਮਿਸ਼ਨ ਅਤੇ ਕੇਂਦਰ, ਬੱਚਿਆਂ ਨੂੰ ਧਾਰਮਿਕ ਸਿੱਖਿਆ ਦੇਣ ਲਈ 19 ਮਿਸ਼ਨਰੀ ਕਾਲਜ ਤੇ ਵਿਦਿਆਲੇ ਅਤੇ ਮਿਸ਼ਨਰੀ ਤੇ ਗੁਰਮਤਿ ਸੰਗੀਤ ਕਾਲਜ ਚਲਾਏ ਜਾ ਰਹੇ ਹਨ।

ਵਿਦੇਸ਼ਾਂ ਵਿਚ ਜਿੱਥੇ ਵੀ ਸਿੱਖ ਭਾਈਚਾਰੇ ਨੇ ਬਸੇਰਾ ਕੀਤਾ ਹੋਇਆ ਹੈ, ਉਨ੍ਹਾਂ ਮੁਲਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ’ਚ ਉਹ ਆਪਣੀ ਮਿਹਨਤ ਤੇ ਇਮਾਨਦਾਰੀ ਨਾਲ ਅਹਿਮ ਯੋਗਦਾਨ ਪਾ ਰਹੇ ਹਨ।

ਸ਼੍ਰੋਮਣੀ ਕਮੇਟੀ ਜੂਨ ਤੇ ਨਵੰਬਰ ’84 ਦੇ ਸਿੱਖ ਕਤਲੇਆਮ ਪੀੜਤਾਂ, ਜੋਧਪੁਰ ਦੇ ਕੈਦੀਆਂ ਅਤੇ ਧਰਮੀ ਫ਼ੌਜੀਆਂ ਦੀ ਮਦਦ ਲਈ ਤਤਪਰ ਰਹਿਣ ਤੋਂ ਇਲਾਵਾ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ, ਜੋਧਪੁਰ ਦੇ ਸਿੱਖ ਕੈਦੀਆਂ ਨੂੰ ਸਰਕਾਰ ਤੋਂ ਮੁਆਵਜ਼ਾ ਦਿਵਾਉਣ, ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ, ਵਿਦੇਸ਼ਾਂ ਵਿਚ ਰਹਿ ਰਹੇ ਸਿੱਖਾਂ ਦੀ ਕਾਲੀ ਸੂਚੀ ਖ਼ਤਮ ਕਰਨ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰ ਪੁਰ (ਪਾਕਿਸਤਾਨ) ਦੇ ਦਰਸ਼ਨਾਂ ਲਈ ਲਾਂਘਾ ਉਸਾਰਨ, ਗੁਰੂ ਨਾਨਕ ਦੇਵ ਜੀ ਦੀ ਯਾਦ ’ਚ ਹਰਿ ਕੀ ਪੌੜੀ, ਹਰਿਦੁਆਰ ( ਉਤਰਾਖੰਡ) ਵਿਖੇ ਇਤਿਹਾਸਕ ‘ਗੁਰਦੁਆਰਾ ਗਿਆਨ ਗੋਦੜੀ ਸਾਹਿਬ’ ਦੀ ਮੂਲ ਅਸਥਾਨ ’ਤੇ ਮੁੜ ਉਸਾਰੀ, ਗੁਰਦਵਾਰਾ ਗੁਰੂ ਡਾਂਗ ਮਾਰ ਸਾਹਿਬ, ਸਿੱਕਮ, ਗੁ: ਬਾਵਲੀ ਮੱਠ, ਮੰਗੂ ਮੱਠ, ਤੇ ਪੰਜਾਬੀ ਮੱਠ ਜਗਨਨਾਥ ਪੁਰੀ ਓਡਿਸਾ ਦੇ ਪ੍ਰਬੰਧ ਸਿੱਖ ਕੌਮ ਦੇ ਹਵਾਲੇ ਕਰਨ, ਅਨੰਦ ਕਾਰਜ ਐਕਟ ਨੂੰ ਪੂਰੇ ਦੇਸ਼ ਵਿਚ ਲਾਗੂ ਕਰਨ ਆਦਿ ਮਹੱਤਵਪੂਰਨ ਕਾਰਜ਼ਾਂ ਲਈ ਯਤਨਸੀਲ ਹੈ।

ਮੈਨੂੰ ਖ਼ੁਸ਼ੀ ਹੈ ਕਿ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਉਣ, ਸ਼ਹੀਦ ਭਾਈ ਤਾਰੂ ਸਿੰਘ ਜੀ ਦੀ 300 ਸਾਲਾ ਜਨਮ ਸ਼ਤਾਬਦੀ ਅਤੇ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਅਤੇ ਪੰਥ ਦੀ ਸੇਵਾ ਦਾ ਸੁਭਾਗ ਦਾਸ ਨੂੰ ਪ੍ਰਾਪਤ ਹੋਇਆ ਹੈ। ਅਗਲੇ ਸਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਸ਼ਤਾਬਦੀ ਆ ਰਹੀ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਇਸ ਦਾ 100 ਸਾਲਾ ਸਥਾਪਨਾ ਦਿਵਸ ਪੂਰਾ ਸਾਲ ਮਨਾਏ ਜਾਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ। ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪ-ਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਜਾ ਚੁੱਕਾ ਹੈ। ਅੱਜ 17 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ 100 ਸਾਲਾ ਸਥਾਪਨਾ ਦਿਵਸ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਹਾਨ ਗੁਰਮਤਿ ਸਮਾਗਮ ਕੀਤਾ ਜਾ ਰਿਹਾ ਹੈ। ਆਪ ਜੀ ਨੂੰ ਇਨ੍ਹਾਂ ਵਿਸ਼ੇਸ਼ ਪ੍ਰੋਗਰਾਮਾਂ ’ਚ ਵਧ -ਚੜ੍ਹ ਕੇ ਸ਼ਾਮਿਲ ਹੁੰਦਿਆਂ ਸ਼ਹੀਦਾਂ ਨੂੰ ਸਿੱਜਦਾ ਕਰਨ ਦੀ ਅਪੀਲ ਕਰਦਾ ਹਾਂ। ਅੰਤ ਵਿਚ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਦੀਆਂ ਸਮੁੱਚੇ ਖ਼ਾਲਸਾ ਪੰਥ ਨੂੰ ਬਹੁਤ ਬਹੁਤ ਮੁਬਾਰਕਾਂ।

-ਭਾਈ ਗੋਬਿੰਦ ਸਿੰਘ ਲੌਂਗੋਵਾਲ

ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,

ਸ੍ਰੀ ਅੰਮ੍ਰਿਤਸਰ।

  • Foundation Day
  • Sikh Panth
  • Shiromani Committee
  • 20th Century
  • ਸਥਾਪਨਾ ਦਿਹਾੜਾ
  • ਸਿੱਖ ਪੰਥ
  • ਸ਼੍ਰੋਮਣੀ ਕਮੇਟੀ

ਮਾਨਸਿਕ ਤੌਰ ’ਤੇ ਪਰੇਸ਼ਾਨ ਵਿਅਕਤੀ ਵੱਲੋਂ ਖੁਦਕੁਸ਼ੀ

NEXT STORY

Stories You May Like

  • royal group  foundation day
    ਰੌਇਲ ਗਰੁੱਪ ਆਫ਼ ਕਾਲਜਿਜ਼ ਵਿਖੇ ਐੱਨ.ਐੱਸ.ਐੱਸ. ਸਥਾਪਨਾ ਦਿਵਸ ਮਨਾਇਆ
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • shiromani committee celebrates baba farid ji
    ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
  • south asian american caucus
    ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ ਬਣੇ ਫਾਊਂਡਿੰਗ ਪ੍ਰੈਸੀਡੈਂਟ
  • sgpc preliminary report on the sri anandpur sahib matter tomorrow
    ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ
  • meeting between sgpc and district administration prakash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
  • hsgpc president holds a crucial meeting with the akal takht jathedar
    HSGPC ਪ੍ਰਧਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਅਹਿਮ ਮੁਲਾਕਾਤ, ਪੰਥ ਨੂੰ ਇਕੱਠਾ ਕਰਨ ਦੀ ਕੀਤੀ ਅਪੀਲ
  • shiromani akali dal holds election manifesto committee meeting
    27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਅਕਾਲੀ ਦਲ ਵੱਲੋਂ ਚੋਣ ਮੈਨੀਫ਼ੈਸਟੋ ਕਮੇਟੀ ਦੀ ਮੀਟਿੰਗ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
Trending
Ek Nazar
kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • dead body found
      ਪੀਰਮੁਛੱਲਾ ਦੇ ਨੇਚਰ ਪਾਰਕ 'ਚੋਂ ਮਿਲੀ ਸਿਰ ਕੱਟੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
    • supreme court cbi
      ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ...
    • two senior leaders from punjab could join the modi cabinet
      ਪੰਜਾਬ ਤੋਂ 2 ਵੱਡੇ ਆਗੂਆਂ ਦੀ ਮੋਦੀ ਕੈਬਨਿਟ 'ਚ ਹੋ ਸਕਦੀ ਹੈ ਐਂਟਰੀ! ਪੜ੍ਹੋ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • fir case
      ਹਾਲ-ਚਾਲ ਪੁੱਛਣ 'ਤੇ ਤਿੰਨ ਵਿਅਕਤੀਆਂ ਵੱਲੋਂ ਹਮਲਾ, ਨੌਜਵਾਨ ਦੀਆਂ ਕਾਪੇ ਨਾਲ...
    • khalistani slogans written in daljit dosanjh s native village dosanjh kalan
      ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
    • relieving news regarding the release of poor prisoners
      ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ
    • raids at 2 places against illegal mining
      ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
    • major decision by punjab and haryana highcourt regarding arms licenses
      ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਅਸਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +