ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕਰਦੇ ਹੋਏ, 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਮੁਲਜ਼ਮਾਂ ਕੋਲੋਂ 10 ਕਿਲੋ ਹੈਰੋਇਨ ਅਤੇ 10 ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਗਏ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ 'ਤੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ ਲੱਗ ਗਈ ਅੱਗ
ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਹਨ ਅਤੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਪ੍ਰਾਪਤੀ 'ਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਅੰਮ੍ਰਿਤਸਰ ਦੇ ਥਾਣਾ ਘਰਿੰਡਾ ਵਿਖੇ ਦੋ ਵੱਖ-ਵੱਖ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਪਿਛਲੇ ਅਤੇ ਅਗਲੇ ਸਬੰਧਾਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ-ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਆਰਮੀ ਕੈਂਪ ਵਿਚ ਫ਼ੌਜੀ ਦੀ ਪਤਨੀ ਨਾਲ ਦਰਿੰਦਗੀ! ਹੈਰਾਨ ਕਰੇਗਾ ਪੂਰਾ ਮਾਮਲਾ
NEXT STORY