ਬਠਿੰਡਾ (ਸੁਖਵਿੰਦਰ) : ਪੁਲਸ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਇੱਕ ਔਰਤ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਿਵਲ ਲਾਈਨ ਪੁਲਸ ਨੇ ਧੋਬੀਆਣਾ ਬਸਤੀ ਤੋਂ ਮੁਲਜ਼ਮ ਪੰਕਜ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 6.79 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਸਦਰ ਪੁਲਸ ਨੇ ਗਰੋਥ ਸੈਂਟਰ ਤੋਂ ਇੱਕ ਔਰਤ ਰਾਜਰਾਣੀ ਵਾਸੀ ਜੱਸੀ ਪੌ ਵਾਲੀ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 6.97 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਸ ਦੌਰਾਨ ਸਦਰ ਪੁਲਸ ਨੇ ਜੋਧਪੁਰ ਰੋਮਾਣਾ ਪਾਸੋਂ ਮੁਲਜ਼ਮ ਰਾਹੁਲ ਕੁਮਾਰ ਵਾਸੀ ਬਠਿੰਡਾ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਦੇ ਇਸ ਇਲਾਕੇ 'ਚ 3 ਦਿਨ ਇਹ ਦੁਕਾਨਾਂ ਰਹਿਣਗੀਆਂ ਬੰਦ, ਹੁਕਮ ਹੋ ਗਏ ਜਾਰੀ
NEXT STORY