ਮੋਗਾ, (ਅਜ਼ਾਦ)- ਨਸ਼ੀਲੇ ਪਦਾਰਥਾਂ ਖਿਲਾਫ ਚਲਾਈ ਮੁਹਿੰਮ ਤਹਿਤ ਮੋਗਾ ਪੁਲਸ ਨੇ ਹੈਰੋਇਨ ਅਤੇ ਚੂਰਾ ਪੋਸਤ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਜਦਕਿ ਇਕ ਭੱਜਣ 'ਚ ਸਫਲ ਹੋ ਗਿਆ। ਥਾਣਾ ਬਾਘਾਪੁਰਾਣਾ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੇ ਸਨ ਤਾਂ ਗੁਰਪ੍ਰੀਤ ਸਿੰਘ ਅਤੇ ਜਗਦੇਵ ਸਿੰਘ ਦੋਨੋਂ ਨਿਵਾਸੀ ਪਿੰਡ ਰਾਮੂਵਾਲਾ ਕਲਾਂ ਨੂੰ ਕਾਬੂ ਕਰ ਕੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਜਦਕਿ ਉਨ੍ਹਾਂ ਦਾ ਇਕ ਸਾਥੀ ਹੀਪਾ ਨਿਵਾਸੀ ਕੋਟਲਾ ਮੇਹਰ ਸਿੰਘ ਵਾਲਾ ਪੁਲਸ ਪਾਰਟੀ ਨੂੰ ਦੇਖ ਕੇ ਭੱਜਣ 'ਚ ਸਫਲ ਹੋ ਗਿਆ। ਧਰਮਕੋਟ ਦੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪਿੰਡ ਨੂਰਪੁਰ ਹਕੀਮਾਂ ਕੋਲ ਜਾ ਰਹੇ ਸੀ ਤਾਂ ਪਵਨ ਕੁਮਾਰ ਅਤੇ ਗੁਲਸ਼ਨ ਕੁਮਾਰ ਦੋਨੋਂ ਨਿਵਾਸੀ ਬੱਧਨੀ ਕਲਾਂ ਨੂੰ ਕਾਬੂ ਕਰ ਕੇ 8 ਕਿਲੋ ਚੂਰਾ ਪੋਸਤ ਬਰਾਮਦ ਕੀਤਾ। ਸਾਰੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਯਾਤਰੀਆਂ ਦੀ ਸੁਰੱਖਿਆ ਲਈ ਸਟੇਸ਼ਨ 'ਤੇ ਚੈਕਿੰਗ ਵਧਾਈ
NEXT STORY