ਜਲੰਧਰ (ਸੋਨੂੰ)- ਜਲੰਧਰ ਵਿਚ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਦਰਮਿਆਨ ਥਾਣਾ ਨਵੀਂ ਬਾਰਾਂਦਰੀ ਦੀ ਪੁਲਸ ਨੇ ਇਕ ਅਜਿਹੇ ਗਿਰੋਹ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ ਜੋ ਨਕਲੀ ਪੁਲਸ ਕਰਮਚਾਰੀ ਬਣ ਕੇ ਸ਼ਹਿਰ ਵਿੱਚ ਲੁੱਟਾਂ-ਖੋਹਾਂ ਕਰਦੇ ਸਨ। ਪੁਲਸ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8 ਮੋਬਾਇਲ ਫ਼ੋਨ, 3 ਮੋਟਰਸਾਈਕਲ ਅਤੇ ਇਕ ਦਾਤਰ ਬਰਾਮਦ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ
ਪੁਲਸ ਅਨੁਸਾਰ ਫੜੇ ਗਏ ਮੁਲਜ਼ਮਾਂ ਦੀ ਪਛਾਣ ਕਰਨਵੀਰ ਸਿੰਘ ਉਰਫ਼ ਕਰਨ, ਸਰਬਜੀਤ ਸਿੰਘ ਸ਼ੈਂਟੀ, ਅਮਨਪਾਲ ਸਿੰਘ ਰਿੰਕੂ ਅਤੇ ਮਨਪ੍ਰੀਤ ਸਿੰਘ ਉਰਫ਼ ਮੰਤਰ ਵਜੋਂ ਹੋਈ ਹੈ। ਇਹ ਚਾਰੇ ਮੁਲਜ਼ਮ ਕੋਟ ਬਾਬਾ ਦੀਪ ਸਿੰਘ ਨਗਰ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ: SGPC ਗੁਰਦੁਆਰਾ ਸਾਹਿਬਾਨਾਂ ਦੀਆਂ ਜ਼ਮੀਨਾਂ ਦੀ ਕੇਅਰ ਟੇਕਰ ਹੈ ਮਾਲਕ ਨਹੀਂ : ਗਿਆਨੀ ਹਰਪ੍ਰੀਤ ਸਿੰਘ
ਇੰਝ ਦਿੰਦੇ ਸਨ ਵਾਰਦਾਤਾਂ ਨੂੰ ਅੰਜਾਮ
ਪੁਲਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਰਾਤ ਦੇ ਸਮੇਂ ਮੋਟਰਸਾਈਕਲ 'ਤੇ ਨਿਕਲਦੇ ਸਨ ਅਤੇ ਇਕੱਲੇ ਰਾਹਗੀਰਾਂ ਨੂੰ ਡਰਾ-ਧਮਕਾ ਕੇ ਲੁੱਟ ਲੈਂਦੇ ਸਨ। ਖ਼ਾਸ ਗੱਲ ਇਹ ਹੈ ਕਿ ਮੁਲਜ਼ਮ ਖ਼ਾਕੀ ਪੱਗਾਂ ਬੰਨ੍ਹ ਕੇ ਅਤੇ ਥਾਣੇਦਾਰਾਂ ਵਾਲੇ ਜੁੱਤੀਆਂ ਪਾ ਕੇ ਪੁਲਸ ਮੁਲਾਜ਼ਮ ਹੋਣ ਦਾ ਭੁਲੇਖਾ ਪਾਉਂਦੇ ਸਨ। ਕਰਨਵੀਰ ਅਤੇ ਅਮਨਪਾਲ ਅਕਸਰ ਵਰਦੀ ਵਾਲੀਆਂ ਪੱਗਾਂ ਅਤੇ ਜੁੱਤੀਆਂ ਪਾ ਕੇ ਉੱਪਰੋਂ ਜੈਕਟ ਪਾ ਲੈਂਦੇ ਸਨ, ਜਦਕਿ ਸਰਬਜੀਤ ਸਾਦੇ ਕੱਪੜਿਆਂ ਵਿੱਚ ਹੁੰਦਾ ਸੀ।
13 ਜਨਵਰੀ ਦੀ ਘਟਨਾ ਨੇ ਖੋਲ੍ਹੀ ਪੋਲ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ 13 ਜਨਵਰੀ ਦੀ ਰਾਤ ਨੂੰ ਕਰੀਬ ਪੌਣੇ ਇਕ ਵਜੇ ਰਾਜ ਕੁਮਾਰ ਸ਼ਰਮਾ ਅਤੇ ਉਸ ਦਾ ਦੋਸਤ ਦਿੱਲੀ ਤੋਂ ਰੇਲਵੇ ਸਟੇਸ਼ਨ ਪਹੁੰਚੇ ਸਨ। ਜਦੋਂ ਉਹ ਪੈਦਲ ਬੱਸ ਅੱਡੇ ਵੱਲ ਜਾ ਰਹੇ ਸਨ ਤਾਂ ਲਾਡੋਵਾਲੀ ਰੋਡ 'ਤੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਲਿਆ। ਨਕਲੀ ਪੁਲਸ ਵਾਲਿਆਂ ਨੇ ਦੇਰ ਰਾਤ ਘੁੰਮਣ ਦਾ ਕਾਰਨ ਪੁੱਛਦਿਆਂ ਉਨ੍ਹਾਂ ਨੂੰ ਡਰਾਇਆ ਅਤੇ 9660 ਰੁਪਏ ਅਤੇ ਇਕ ਆਈਫੋਨ ਖੋਹ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ: Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ 'ਤੇ ਕਰ 'ਤਾ ਵੱਡਾ ਕਾਂਡ
ਸੀ. ਸੀ. ਟੀ. ਵੀ. ਦੀ ਮਦਦ ਨਾਲ ਹੋਈ ਗ੍ਰਿਫ਼ਤਾਰੀ
ਥਾਣਾ ਨਵੀਂ ਬਾਰਾਂਦਰੀ ਦੇ ਐੱਸ. ਐੱਚ. ਓ. ਰਵਿੰਦਰ ਕੁਮਾਰ ਦੀ ਟੀਮ ਨੇ ਪੀੜਤ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ। ਮੁਲਜ਼ਮਾਂ ਦੇ ਮੋਟਰਸਾਈਕਲ 'ਤੇ ਨੰਬਰ ਪਲੇਟ ਨਹੀਂ ਸੀ। ਜਦੋਂ ਮੁਲਜ਼ਮ ਦੋਬਾਰਾ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਇਲਾਕੇ ਵਿੱਚ ਘੁੰਮ ਰਹੇ ਸਨ ਤਾਂ ਪੁਲਸ ਨੇ ਉਨ੍ਹਾਂ ਨੂੰ ਦਬੋਚ ਲਿਆ।
ਇਹ ਵੀ ਪੜ੍ਹੋ: Punjab 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਮੁੰਡੇ-ਕੁੜੀਆਂ ਫੜੇ, ਬੈੱਡਾਂ ਹੇਠ ਇਤਰਾਜ਼ਯੋਗ ਸਾਮਾਨ ਵੇਖ ਪੁਲਸ ਦੇ ਉੱਡੇ ਹੋਸ਼
ਨਸ਼ੇ ਦੀ ਪੂਰਤੀ ਲਈ ਬਣਾਇਆ ਸੀ ਗਿਰੋਹ
ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਪਹਿਲਾਂ ਘੁੰਮ-ਫਿਰ ਕੇ ਚਸ਼ਮੇ ਵੇਚਣ ਦਾ ਕੰਮ ਕਰਦੇ ਸਨ ਪਰ ਨਸ਼ੇ ਦੀ ਆਦਤ ਲੱਗਣ ਕਾਰਨ ਉਨ੍ਹਾਂ ਨੇ ਦੋ ਮਹੀਨੇ ਪਹਿਲਾਂ ਇਹ ਗਿਰੋਹ ਬਣਾ ਲਿਆ ਸੀ। ਮੁਲਜ਼ਮਾਂ ਨੇ ਕਬੂਲਿਆ ਹੈ ਕਿ ਉਹ ਪਿਛਲੇ ਦੋ ਮਹੀਨਿਆਂ ਵਿੱਚ ਕਈ ਵਾਰਦਾਤਾਂ ਕਰਕੇ ਚੁੱਕੇ ਹਨ। ਇਕ ਘਟਨਾ 'ਚ ਉਨ੍ਹਾਂ ਨੇ ਇਕ ਮਜ਼ਦੂਰ ਨੂੰ ਉਸ ਦੀ ਬਾਈਕ 'ਤੇ ਤਿੰਨ ਸਵਾਰੀਆਂ ਬਿਠਾਉਣ ਦੇ ਨਾਂ 'ਤੇ ਡਰਾਇਆ ਅਤੇ ਉਸ ਦੀ ਬਾਈਕ ਹੀ ਲੈ ਕੇ ਫਰਾਰ ਹੋ ਗਏ ਸਨ। ਪੁਲਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਮੁਲਜ਼ਮ ਕਿਸ ਕੋਲੋਂ ਨਸ਼ਾ ਖ਼ਰੀਦਦੇ ਸਨ ਅਤੇ ਕੀ ਉਹ ਅੱਗੇ ਵੀ ਨਸ਼ਾ ਵੇਚਣ ਦਾ ਕੰਮ ਕਰਦੇ ਸਨ। ਪੁਲਸ ਨੂੰ ਉਮੀਦ ਹੈ ਕਿ ਇਨ੍ਹਾਂ ਕੋਲੋਂ ਪੁੱਛਗਿੱਛ ਦੌਰਾਨ ਕਈ ਹੋਰ ਵੱਡੇ ਖ਼ੁਲਾਸੇ ਹੋ ਸਕਦੇ ਹਨ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ ਤੌਰ 'ਤੇ ਕਰੋ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਹੁਰਿਆਂ ਨੇ ਬੇਰਹਿਮੀ ਨਾਲ ਕਤਲ ਕੀਤੀ ਨੂੰਹ, ਭਰਾ ਕਹਿੰਦਾ ਸਾਡਾ ਤਾਂ ਫੋਨ ਚੱਕਣਾ ਵੀ ਬੰਦ ਕਰ 'ਤਾ
NEXT STORY