ਬਾਬਾ ਬਕਾਲਾ ਸਾਹਿਬ (ਅਠੌਲਾ) : ਸਬ-ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਸਠਿਆਲਾ ਦੀਆਂ ਚਾਰ ਗ੍ਰਾਮ ਪੰਚਾਇਤਾਂ ਵੱਲੋਂ ਪਿੰਡਾਂ ਵਿਚ ਰਹਿ ਰਹੇ ਪ੍ਰਵਾਸੀਆਂ ਨੂੰ ਪੰਚਾਇਤੀ ਤੌਰ ’ਤੇ ਜ਼ਮੀਨ ਜਾਂ ਹੋਰ ਜਾਇਦਾਦ ਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਗ੍ਰਾਮ ਪੰਚਾਇਤ ਸਠਿਆਲਾ ਦੇ ਸਰਪੰਚ ਚਰਨਜੀਤ ਸਿੰਘ ਭੱਟੀ, ਗ੍ਰਾਮ ਪੰਚਾਇਤ ਗੁਰੂ ਤੇਗ ਬਹਾਦਰ ਨਗਰ ਦੇ ਸਰਪੰਚ ਦਲਬੀਰ ਸਿੰਘ ਬੱਲ, ਗ੍ਰਾਮ ਪੰਚਾਇਤ ਬੁੱਧ ਸਿੰਘ ਨਗਰ ਦੇ ਸਰਪੰਚ ਜਸਬੀਰ ਸਿੰਘ ਡਿੰਪਾ ਅਤੇ ਗ੍ਰਾਮ ਪੰਚਾਇਤ ਨਾਨਕਸਰ ਨਗਰ ਦੇ ਸਰਪੰਚ ਗੁਰਜਿੰਦਰ ਸਿੰਘ ਗਿੰਦਾ ਪ੍ਰਧਾਨ ਨੇ ਨੰਬਰਦਾਰਾਂ, ਪੰਚਾਂ, ਸਰਪੰਚਾਂ ਤੇ ਬੀ.ਐੱਲ.ਓਜ਼. ਨੂੰ ਅਪੀਲ ਕੀਤੀ ਹੈ ਕਿ ਪਰਵਾਸੀ ਨੂੰ ਤਸਦੀਕ ਨਾ ਕੀਤਾ ਜਾਵੇ ਤੇ ਨਾ ਹੀ ਪਿੰਡ ’ਚ ਵੋਟ ਬਣਾਈ ਜਾਵੇ।
ਇਹ ਵੀ ਪੜ੍ਹੋ- ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜਾਇਦਾਦ ਸਬੰਧੀ ਮਾਮਲਿਆਂ ਨੂੰ ਪਿੰਡ ਦੀਆਂ ਸਥਾਨਕ ਲੋੜਾਂ, ਕਾਨੂੰਨੀ ਨਿਯਮਾਂ ਅਤੇ ਪੰਚਾਇਤੀ ਪ੍ਰਬੰਧ ਨੂੰ ਧਿਆਨ ਵਿੱਚ ਰੱਖਦਿਆਂ ਹੀ ਵਿਚਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਵੱਲੋਂ ਲਏ ਗਏ ਫ਼ੈਸਲੇ ਦਾ ਮਕਸਦ ਪਿੰਡਾਂ ਦੇ ਪ੍ਰਬੰਧ ਅਤੇ ਸਥਾਨਕ ਹਿੱਤਾਂ ਨੂੰ ਧਿਆਨ ਵਿੱਚ ਰੱਖਣਾ ਹੈ। ਇਸ ਮੌਕੇ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀ ਇੰਸ. ਸਰਬਜੀਤ ਸਿੰਘ ਬੱਲ, ਹਰਪਾਲ ਸਿੰਘ ਤੇ ਪ੍ਰਭਜੀਤ ਸਿੰਘ ਘੁੱਗਾ ਨੇ ਕਿਹਾ ਕਿ ਪੰਚਾਇਤ ਵੱਲੋਂ ਲਿਆ ਗਿਆ ਇਹ ਫ਼ੈਸਲਾ ਅਮਨ-ਸ਼ਾਂਤੀ ਬਹਾਲ ਰੱਖਣ ਲਈ ਸ਼ਲਾਘਾਯੋਗ ਕਦਮ ਹੈ।
ਇਹ ਵੀ ਪੜ੍ਹੋ- ਕਤਲ ਕੀਤੇ ਇਨਫਲੂਐਂਸਰ ਮੈਡ ਸੰਧੂ ਦਾ ਪੋਸਟਮਾਰਟਮ ਮਗਰੋਂ ਹੋਇਆ ਅੰਤਿਮ ਸੰਸਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਮੈਡ ਸੰਧੂ ਦਾ ਨਹੀਂ, ਇਹ ਲਾਅ ਐਂਡ ਆਰਡਰ ਦਾ ਕਤਲ : ਸੰਸਦ ਮੈਂਬਰ ਔਜਲਾ
NEXT STORY