ਲੁਧਿਆਣਾ, (ਰਿਸ਼ੀ)- ਚੌਕੀ ਕੋਚਰ ਮਾਰਕੀਟ ਦੀ ਪੁਲਸ ਨੇ ਚੋਰੀਸ਼ੁਦਾ ਮੋਟਰਸਾਈਕਲ ਅਤੇ 4 ਮੋਬਾਇਲ ਫੋਨ ਸਮੇਤ ਇਕ ਦੋਸ਼ੀ ਨੂੰ ਕਾਬੂ ਕਰ ਕੇ ਥਾਣਾ ਡਵੀਜ਼ਨ ਨੰ. 5 'ਚ ਕੇਸ ਦਰਜ ਕੀਤਾ ਹੈ। ਚੌਕੀ ਇੰਚਾਰਜ ਕੁਲਵੰਤ ਚੰਦ ਅਨੁਸਾਰ ਪੁਲਸ ਨੂੰ ਜਵਾਹਰ ਨਗਰ ਕੈਂਪ ਦੇ ਰਹਿਣ ਵਾਲੇ ਰਾਜੀਵ ਕੁਮਾਰ ਨੇ ਸ਼ਿਕਾਇਤ ਦਿੱਤੀ ਸੀ ਕਿ ਘਰ ਤੋਂ ਕੋਈ 4 ਮੋਬਾਇਲ ਫੋਨ ਚੋਰੀ ਕਰ ਕੇ ਲੈ ਗਿਆ ਹੈ। ਜਾਂਚ ਦੌਰਾਨ ਪੁਲਸ ਨੇ ਇਸੇ ਇਲਾਕੇ ਦੇ ਰਹਿਣ ਵਾਲੇ ਸਾਜਨ ਨੂੰ ਗ੍ਰਿਫਤਾਰ ਕਰ ਕੇ ਪੁੱਛਗਿੱਛ ਕੀਤੀ ਤਾਂ ਚੋਰੀ ਦਾ ਮੋਬਾਇਲ ਅਤੇ ਮੋਟਰਸਾਈਕਲ ਬਰਾਮਦ ਹੋਇਆ। ਜਾਂਚ ਦੌਰਾਨ ਸਾਹਮਣੇ ਆਇਆ ਕਿ ਉਕਤ ਦੋਸ਼ੀ ਨਸ਼ਾ ਕਰਨ ਦਾ ਆਦੀ ਹੈ ਅਤੇ ਨਸ਼ੇ ਦੀ ਪੂਰਤੀ ਲਈ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ। ਦੋਸ਼ੀ ਖਿਲਾਫ ਪਹਿਲਾਂ ਵੀ ਥਾਣਾ ਮਾਡਲ ਟਾਊਨ 'ਚ ਚੋਰੀ ਦਾ ਕੇਸ ਦਰਜ ਹੈ।
ਹਾਈਟੈਂਸ਼ਨ ਵਾਇਰ ਦੇ ਜੰਪਰ ਸੜਨ ਨਾਲ ਲੁਧਿਆਣਾ 'ਚ ਬਲੈਕ ਆਊਟ
NEXT STORY