ਬਮਿਆਲ (ਹਰਜਿੰਦਰ ਸਿੰਘ ਗੋਰਾਇਆ) : ਜਿੱਥੇ ਪਿਛਲੇ ਦੋ ਤਿੰਨ ਦਿਨਾਂ ਤੋਂ ਲਗਾਤਾਰ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵੱਧਣ ਕਾਰਨ ਕਈ ਇਲਾਕਿਆਂ ਅੰਦਰ ਹੜ੍ਹ ਦੀ ਸਥਿਤੀ ਬਣੀ ਹੋਈ ਸੀ, ਇਸੇ ਵਿਚਾਲੇ ਹੀ ਬੀਤੇ ਦਿਨੀਂ ਸਰਹੱਦੀ ਸੈਕਟਰ ਬਮਿਆਲ ਦੇ ਪਿੰਡ ਕੋਲੀਆਂ ਵਿਖੇ ਇੱਕ ਗੁੱਜਰ ਪਰਿਵਾਰ ਦੇ ਡੇਰੇ ਵਿੱਚ ਅਚਾਨਕ ਪਾਣੀ ਦਾ ਪੱਧਰ ਵੱਧਣ ਕਾਰਨ ਤਿੰਨ ਬੱਚਿਆਂ ਸਮੇਤ ਉਨ੍ਹਾਂ ਦੀ ਦਾਦੀ ਪਾਣੀ ਦੀ ਲਪੇਟ ਆ ਗਏ ਤੇ ਰੁੜ ਗਏ।

ਇਸ ਉਪਰੰਤ ਪ੍ਰਸ਼ਾਸਨ ਵੱਲੋਂ ਇਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ ਜਿਸ ਵਿੱਚੋਂ ਇੱਕ ਲੜਕੀ ਦੀ ਅੱਜ ਲਾਸ਼ ਬਰਾਮਦ ਹੋਈ ਹੈ ਅਤੇ ਦੋ ਲੜਕੇ ਅਤੇ ਉਨ੍ਹਾਂ ਦੀ ਦਾਦੀ ਦੀ ਭਾਲ ਅਜੇ ਜਾਰੀ ਹੈ। ਪੁਲਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਇਨ੍ਹਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਲਾਈਆਂ ਹੋਈਆਂ ਹਨ ਅਤੇ ਦਰਿਆ ਵਿੱਚੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਸਬੰਧੀ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸਵੇਰੇ 4 ਵਜੇ ਅਚਾਨਕ ਪਾਣੀ ਦਾ ਪੱਧਰ ਬਹੁਤ ਵੱਧ ਗਿਆ ਜਿਸ ਕਾਰਨ ਇਹ ਸਾਡੇ ਪਰਿਵਾਰਿਕ ਮੈਂਬਰ ਇਸ ਪਾਣੀ ਦੀ ਲਪੇਟ ਵਿੱਚ ਆ ਗਏ।

ਇਸ ਘਟਨਾ ਕਾਰਨ ਪੂਰੇ ਇਲਾਕੇ ਅੰਦਰ ਸੋਗ ਵਾਲੀ ਲਹਿਰ ਪਾਈ ਜਾ ਰਹੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਆਪ' ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਲਾਡੋ ਲਕਸ਼ਮੀ ਯੋਜਨਾ ਦੀਆਂ ਸ਼ਰਤਾਂ 'ਤੇ ਚੁੱਕੇ ਸਵਾਲ
NEXT STORY