ਜਲੰਧਰ (ਜਤਿੰਦਰ ,ਭਾਰਦਵਾਜ) -ਸੈਸ਼ਨ ਕੋਰਟ ਜਲੰਧਰ ਦੀਆਂ ਵੱਖ-ਵੱਖ ਅਦਾਲਤਾਂ ਦੇ ਚਾਰ ਜੱਜ ਕੋਰੋਨਾ ਪਾਜ਼ੇਟਿਵ ਪਾਏ ਗਏ। ਇਸ ਕਾਰਨ ਮਾਣਯੋਗ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਦੇ ਹੁਕਮਾਂ ਮੁਤਾਬਕ ਅਤੇ ਸਿਹਤ ਵਿਭਾਗ ਦੀ ਗਾਈਡਲਾਈਨ ਨੂੰ ਮੱਦੇਨਜ਼ਰ ਰੱਖਦੇ ਹੋਏ। ਇਨ੍ਹਾਂ ਚਾਰ ਜੱਜਾਂ ਨੂੰ ਘਰ ਵਿੱਚ ਹੀ ਇਕਾਂਤਵਾਸ ਵਿਚ ਰਹਿਣ ਲਈ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿਚ ਤ੍ਰਿਪਤਜੋਤ ਕੌਰ ਐਡੀਸ਼ਨਲ ਸੈਸ਼ਨ ਜੱਜ ਕੋਰੋਨਾ ਟੈਸਟਿੰਗ ਕਰਵਾਉਣ ਤੇ ਕੋਰੋਨਾ ਪਾਜ਼ੇਟਿਵ ਪਾਏ ਗਏ।
ਇਹ ਵੀ ਪੜ੍ਹੋ-ਅਮਰੀਕਾ ਰੂਸ ਨਾਲ ਸੰਘਰਸ਼ ਨਹੀਂ ਚਾਹੁੰਦਾ : ਬਾਈਡੇਨ
ਇਸੇ ਤਰ੍ਹਾਂ ਮਨਜਿੰਦਰ ਸਿੰਘ ਅਡੀਸ਼ਨਲ ਸੈਸ਼ਨ ਜੱਜ ਦੇ ਛੋਟੇ ਪੁੱਤਰ ਦੇ ਕੋਰੋਨਾ ਪਾਜ਼ੇਟਿਵ ਆਉਣ 'ਤੇ ਘਰ ਵਿੱਚ ਇਕਾਂਤਵਾਸ ਕੀਤਾ ਹੈ। ਸੁਸ਼ਮਾ ਦੇਵੀ ਏ.ਸੀ.ਜੀ.ਐੱਮ ਜੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਕਾਰਨ ਘਰ ਵਿੱਚ ਹੀ ਇਕਾਂਤਵਾਸ ਕੀਤਾ ਗਿਆ ਹੈ। ਗਗਨਦੀਪ ਸਿੰਘ ਸੀ.ਜੀ.ਐਮ. ਐਨ.ਆਰ.ਆਈ ਕੋਰਟ ਦੀ ਵੀ ਰਿਪੋਰਟ ਪਾਜ਼ੇਟਿਵ ਆਉਣ ਕਾਰਨ ਆਪਣੇ ਘਰ ਵਿੱਚ ਹੀ ਇਕਾਂਤਵਾਸ ਵਿਚ ਹਨ।
ਤੁਹਾਨੂੰ ਇਹ ਖਬਰ ਕਿਹੋ ਜਿਹੀ ਲੱਗੀ ਸਾਨੂੰ ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।
ਦੁਕਾਨਦਾਰ 'ਤੇ ਹਮਲਾ ਕਰਨ ਵਾਲੇ ਕਥਿਤ ਦੋਸ਼ੀ ਨਿਹੰਗਾਂ ਵਿਰੁੱਧ ਮਾਮਲਾ ਦਰਜ
NEXT STORY