ਭਵਾਨੀਗੜ੍ਹ (ਵਿਕਾਸ) : ਫੋਨ ਵੈਰੀਫਿਕੇਸ਼ਨ ਦੇ ਨਾਂ 'ਤੇ ਸਾਈਬਰ ਠੱਗਾਂ ਨੇ ਇਕ ਵਿਅਕਤੀ ਦੇ ਖਾਤੇ 'ਚੋਂ ਲਗਭਗ 57 ਹਜ਼ਾਰ ਰੁਪਏ ਉਡਾ ਲਏ। ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਸੱਜਣ ਸਿੰਘ ਪੁੱਤਰ ਭਾਨ ਸਿੰਘ ਵਾਸੀ ਭੱਟੀਵਾਲ ਕਲਾਂ ਨੇ ਐੱਸ. ਐੱਸ. ਪੀ. ਸੰਗਰੂਰ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 22-07-21 ਨੂੰ ਉਸਦੇ ਨੰਬਰ ’ਤੇ ਫੋਨ ਆਇਆ ਕਿ ਤੁਹਾਡੇ ਨੰਬਰ ਦੀ ਵੈਰੀਫਿਕੇਸ਼ਨ ਕਰਨੀ ਹੈ ਅਤੇ ਇਸਦੀ ਫੀਸ 10 ਰੁਪਏ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਫੋਨ ਕਰਨ ਵਾਲੇ ਵਿਅਕਤੀ ਨੇ ਉਸਦੇ ਦੋ ਖਾਤਿਆਂ ਐੱਸ. ਬੀ. ਆਈ. ਤੇ ਪੀ. ਐੱਨ. ਬੀ. ਦੇ ਏ. ਟੀ. ਐੱਮ. ਕਾਰਡਾਂ ਦੀ ਜਾਣਕਾਰੀ ਦੇ ਦਿੱਤੀ ਅਤੇ ਮੋਬਾਇਲ ’ਤੇ ਪ੍ਰਾਪਤ ਹੋਇਆ ਕੋਡ ਵੀ ਸਾਂਝਾ ਕਰ ਦਿੱਤਾ।
ਇਹ ਵੀ ਪੜ੍ਹੋ : ਕੈਨੇਡਾ ਪਹੁੰਚ ਕੇ ਨੂੰਹ ਨੇ ਬਦਲੇ ਰੰਗ, ਕਰਤੂਤਾਂ ਦੇਖ ਸਹੁਰਿਆਂ ਦੇ ਉੱਡ ਗਏ ਹੋਸ਼
ਸੱਜਣ ਸਿੰਘ ਨੇ ਦੱਸਿਆ ਕਿ ਇਸ ਉਪਰੰਤ ਉਸਦੇ ਖਾਤਿਆਂ ’ਚੋਂ ਕੁੱਲ 56 ਹਜ਼ਾਰ 900 ਰੁਪਏ ਨਿਕਲ ਗਏ ਅਤੇ ਬਾਅਦ ਵਿਚ ਉਸਨੂੰ ਅਹਿਸਾਸ ਹੋਇਆ ਕਿ ਸਾਈਬਰ ਠੱਗਾਂ ਨੇ ਉਸਦੇ ਨਾਲ ਧੋਖਾ ਕੀਤਾ ਹੈ। ਜਿਸ ਸਬੰਧੀ ਉਸ ਵੱਲੋਂ ਜ਼ਿਲ੍ਹਾ ਪੁਲਸ ਮੁਖੀ ਨੂੰ ਸ਼ਿਕਾਇਤ ਦੇ ਕੇ ਠੱਗਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਮਾਮਲੇ ਸਬੰਧੀ ਐੱਸ.ਐੱਸ.ਪੀ. ਸੰਗਰੂਰ ਦੇ ਹੁਕਮਾਂ ’ਤੇ ਪੁਲਸ ਨੇ ਥਾਣਾ ਭਵਾਨੀਗੜ੍ਹ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧੋਖਾਦੇਹੀ ਦਾ ਮੁਕੱਦਮਾ ਦਰਜ ਕਰਦਿਆਂ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਅਗਲੇ ਪੰਜ ਦਿਨਾਂ ਦੌਰਾਨ ਕੜਾਕੇ ਦੀ ਠੰਡ ਪੈਣ ਦਾ ਖ਼ਦਸ਼ਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ 'ਚ 'ਕੋਰੋਨਾ' ਨੂੰ ਲੈ ਕੇ 'ਮੌਕ ਡਰਿੱਲ' ਸ਼ੁਰੂ, ਨਵੀਆਂ ਪਾਬੰਦੀਆਂ ਲਾਉਣ ਬਾਰੇ ਜਾਣੋ ਕੀ ਬੋਲੇ ਸਿਹਤ ਮੰਤਰੀ
NEXT STORY