ਮੋਗਾ (ਆਜ਼ਾਦ)— ਮੋਗਾ ਪੁਲਸ ਵਲੋਂ ਮਾਮਾ-ਭਾਣਜੇ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 26 ਲੱਖ ਰੁਪਏ ਦੀ ਧੋਖਾਦੇਹੀ ਦੇ ਮਾਮਲੇ 'ਚ ਸ਼ਾਮਲ ਕਥਿਤ ਦੋਸ਼ੀ ਵਿਜੇ ਕੁਮਾਰ ਨਿਵਾਸੀ ਸੂਰਤ (ਗੁਜਰਾਤ) ਨੂੰ ਮੁੰਬਈ ਏਅਰਪੋਰਟ ਤੋਂ ਕਾਬੂ ਕੀਤਾ ਗਿਆ ਹੈ, ਜੋ ਮਲੇਸ਼ੀਆ ਜਾ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਂਟੀ ਹਿਊਮਨ ਟ੍ਰੈਫੀਕਿੰਗ ਸੈੱਲ ਮੋਗਾ ਦੇ ਇੰਚਾਰਜ ਵੇਦ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਥਾਣਾ ਸਿਟੀ ਮੋਗਾ 'ਚ ਜਗਸੀਰ ਸਿੰਘ ਨਿਵਾਸੀ ਪਿੰਡ ਘੱਲ ਕਲਾਂ ਦੀ ਸ਼ਿਕਾਇਤ 'ਤੇ 2 ਅਗਸਤ, 2019 ਨੂੰ ਵਿਜੇ ਕੁਮਾਰ ਨਿਵਾਸੀ ਸੂਰਤ (ਗੁਜਰਾਤ), ਕੁਲਵਿੰਦਰ ਸਿੰਘ, ਜਸਕਰਨਪ੍ਰੀਤ ਕੌਰ ਨਿਵਾਸੀ ਮੋਗਾ ਅਤੇ ਅਭਿਸ਼ੇਕ ਮੋਦਗਿੱਲ ਨਿਵਾਸੀ ਭਵਾਨੀਗੜ੍ਹ ਸੰਗਰੂਰ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ 'ਚ ਜਗਸੀਰ ਸਿੰਘ ਨੇ ਕਿਹਾ ਸੀ ਕਿ ਕਥਿਤ ਦੋਸ਼ੀਆਂ ਨੇ ਉਸ ਨੂੰ ਅਤੇ ਉਸ ਦੇ ਮਾਮੇ ਬਲਵੀਰ ਸਿੰਘ ਨਿਵਾਸੀ ਪਿੰਡ ਦੌਲਤਪੁਰਾ ਨੂੰ ਵਰਕ ਪਰਮਿਟ ਦੇ ਆਧਾਰ ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 26 ਲੱਖ ਰੁਪਏ ਦੀ ਠੱਗੀ ਕੀਤੀ ਹੈ, ਜਿਸ 'ਤੇ ਜਾਂਚ ਤੋਂ ਬਾਅਦ ਉਕਤ ਮਾਮਲਾ ਦਰਜ ਕੀਤਾ ਗਿਆ ਸੀ।
ਵੇਦ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਉਕਤ ਮਾਮਲੇ 'ਚ ਸਾਰੇ ਏਅਰਪੋਰਟਾਂ ਨੂੰ ਇਸ ਦੀ ਸੂਚਨਾ ਦਿੱਤੀ ਗਈ ਸੀ ਤਾਂ ਕਿ ਕਥਿਤ ਦੋਸ਼ੀ ਵਿਦੇਸ਼ ਨਾ ਭੱਜ ਸਕਣ। ਇਸ ਮਾਮਲੇ 'ਚ ਕੁਲਵਿੰਦਰ ਸਿੰਘ ਅਤੇ ਅਭਿਸ਼ੇਕ ਮੋਦਗਿੱਲ ਨੂੰ ਕਾਬੂ ਕੀਤਾ ਗਿਆ ਸੀ, ਜੋ ਜ਼ਮਾਨਤ 'ਤੇ ਰਿਹਾਅ ਹੋ ਗਏ ਸਨ, ਜਦਕਿ ਜਸਕਰਨਪ੍ਰੀਤ ਕੌਰ ਅਤੇ ਵਿਜੇ ਕੁਮਾਰ ਦੀ ਗ੍ਰਿਫਤਾਰੀ ਬਾਕੀ ਸੀ। ਮੋਗਾ ਪੁਲਸ ਨੂੰ ਮੁੰਬਈ ਏਅਰਪੋਰਟ ਇਮੀਗ੍ਰੇਸ਼ਨ ਅਥਾਰਟੀ ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਵਿਜੇ ਕੁਮਾਰ ਨੂੰ ਕਾਬੂ ਕੀਤਾ ਗਿਆ ਹੈ, ਜਿਸ 'ਤੇ ਅਸੀਂ ਐਂਟੀ ਹਿਊਮਨ ਟ੍ਰੈਫੀਕਿੰਗ ਸੈੱਲ ਦੇ ਸਹਾਇਕ ਥਾਣੇਦਾਰ ਮੋਹਨ ਲਾਲ ਦੀ ਅਗਵਾਈ ਹੇਠ ਇਕ ਵਿਸ਼ੇਸ਼ ਟੀਮ ਮੁੰਬਈ ਏਅਰਪੋਰਟ 'ਤੇ ਭੇਜੀ, ਜਿਸ ਨੇ ਵਿਜੇ ਕੁਮਾਰ ਨੂੰ ਆਪਣੀ ਹਿਰਾਸਤ 'ਚ ਲੈ ਲਿਆ, ਜਿਸ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਕਥਿਤ ਦੋਸ਼ੀ ਟਰੈਵਲ ਏਜੰਟ ਦਾ ਦੋ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ। ਜਸਕਰਨਪ੍ਰੀਤ ਕੌਰ ਦੀ ਗ੍ਰਿਫਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ।
ਸ਼ਾਰਟ ਸਰਕਟ ਕਾਰਨ ਇੰਸਟੀਚਊਟ 'ਚ ਲੱਗੀ ਅੱਗ, ਮੁਲਾਜ਼ਮ ਨੇ ਭੱਜ ਕੇ ਬਚਾਈ ਜਾਨ
NEXT STORY