ਫਿਰੋਜ਼ਪੁਰ(ਕੁਮਾਰ, ਆਵਲਾ)—ਕਥਿਤ ਰੂਪ ਵਿਚ ਇਕ ਵਿਅਕਤੀ ਨੂੰ ਵਰਕ ਪਰਮਿਟ 'ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 16 ਲੱਖ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ ਇਕ ਵਿਅਕਤੀ ਖਿਲਾਫ ਪਰਚਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸੁਰਜੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਚੱਕ ਟਾਹਲੀ ਵਾਲਾ ਨੇ ਦੋਸ਼ ਲਾਇਆ ਕਿ ਕੁਲਦੀਪ ਬਰਾੜ ਨੇ ਉਸਨੂੰ ਵਰਕ ਪਰਮਿਟ 'ਤੇ ਵਿਦੇਸ਼ ਭੇਜਣ ਦਾ ਭਰੋਸਾ ਦੇ ਕੇ ਉਸ ਕੋਲੋਂ 16 ਲੱਖ ਰੁਪਏ ਲਏ ਸਨ ਪਰ ਨਾਮਜ਼ਦ ਵਿਅਕਤੀ ਨੇ ਨਾ ਤਾਂ ਉਸਨੂੰ ਵਿਦੇਸ਼ ਭੇਜਿਆ ਤੇ ਨਾ ਹੀ ਉਸਦੇ ਪੈਸੇ ਵਾਪਿਸ ਕੀਤੇ ਹਨ। ਪੁਲਸ ਨੇ ਨਾਮਜ਼ਦ ਵਿਅਕਤੀ ਦੇ ਖਿਲਾਫ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੋਟਰਸਾਈਕਲ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਦੀ ਮੌਤ, 2 ਜ਼ਖ਼ਮੀ
NEXT STORY