ਸੰਗਰੂਰ(ਵਿਵੇਕ ਸਿੰਧਵਾਨੀ, ਗੋਇਲ)- ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਢਾਈ ਲੱਖ ਦੀ ਠੱਗੀ ਮਾਰਨ ਦੇ ਦੋਸ਼ ਵਿਚ ਲੌਂਗੋਵਾਲ ਪੁਲਸ ਨੇ 2 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਥਾਣਾ ਲੌਂਗੋਵਾਲ ਦੇ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਬਲਦੀਪ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਨਮੋਲ ਨੇ ਐੱਸ. ਐੱਸ. ਪੀ. ਸੰਗਰੂਰ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਮਰ ਸਿੰਘ ਸਰਪੰਚ ਪੁੱਤਰ ਗਿਆਨ ਸਿੰਘ ਵਾਸੀ ਲਿਦੜਾਂ, ਗਗਨਜੋਤ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਸੰਗਰੂਰ ਨੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਕੋਲੋਂ 2.50 ਲੱਖ ਰੁਪਏ ਠੱਗ ਲਏੇ। ਨਾ ਤਾਂ ਉਕਤ ਵਿਅਕਤੀਆਂ ਨੇ ਨੌਕਰੀ ਦਿਵਾਈ ਅਤੇ ਨਾ ਹੀ ਪੈਸੇ ਵਾਪਸ ਕੀਤੇ। ਜਦੋਂ ਪੈਸੇ ਵਾਪਸ ਮੰਗੇ ਤਾਂ ਉਹ ਗਾਲ੍ਹਾਂ ਕੱਢਣ ਲੱਗੇ ਅਤੇ ਮਾਰਨ ਦੀਆਂ ਧਮਕੀਆਂ ਦੇਣ ਲੱਗੇ। ਬਲਦੀਪ ਸਿੰਘ ਦੇ ਬਿਆਨਾਂ 'ਤੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।
ਕੌਮੀ ਰਾਜ ਮਾਰਗ 'ਤੇ ਲੱਗੇ ਸਾਈਨ ਬੋਰਡਾਂ ਉਪਰ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ–ਸਤਿਕਾਰ ਮਿਲਣ ਦੀ ਉਮੀਦ ਬੱਝੀ
NEXT STORY