ਬਠਿੰਡਾ(ਸੁਖਵਿੰਦਰ)-ਸਿਵਲ ਲਾਈਨ ਪੁਲਸ ਨੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਦੇਹੀ ਕਰਨ ਵਾਲੇ ਇਕ ਅਣਪਛਾਤੇ ਵਿਅਕਤੀ ਸਮੇਤ 5 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪਰਮਿੰਦਰ ਬਾਂਸਲ ਵਾਸੀ ਬਠਿੰਡਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਨੀਰਜ ਕੁਮਾਰ, ਮਨੀਸ਼ ਕੁਮਾਰ, ਰਜਨੀਸ਼ ਕੁਮਾਰ, ਅਵਿਨਾਸ਼ ਅਤੇ ਇਕ ਅਣਪਛਾਤੇ ਵਿਅਕਤੀ ਵੱਲੋਂ ਵਿਦੇਸ਼ ਭੇਜਣ ਲਈ ਅਜੀਤ ਰੋਡ 'ਤੇ ਇਕ ਇਮੀਗ੍ਰੇਸ਼ਨ ਦਫ਼ਤਰ ਖੋਲ੍ਹਿਆ ਹੋਇਆ ਹੈ ਜਿਥੇ ਉਕਤ ਵਿਅਕਤੀ ਲੋਕਾਂ ਨੂੰ ਵਿਦੇਸ਼ ਵਿਚ ਪੀ. ਆਰ. ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰ ਰਹੇ ਹਨ। ਪਿੰਡਾਂ ਦੇ ਭੋਲੇ-ਭਾਲੇ ਲੋਕ ਉਨ੍ਹਾਂ ਦੀਆਂ ਗੱਲਾਂ ਵਿਚ ਆ ਕੇ ਠੱਗੀ ਦਾ ਸ਼ਿਕਾਰ ਹੋ ਰਹੇ ਹਨ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦਾਜ ਲਈ ਤੰਗ–ਪ੍ਰੇਸ਼ਾਨ ਕਰਨ ਸਬੰਧੀ ਪਤੀ ਅਤੇ ਸੱਸ ਖਿਲਾਫ਼ ਮਾਮਲਾ ਦਰਜ
NEXT STORY