ਫ਼ਿਰੋਜ਼ਪੁਰ(ਕੁਮਾਰ, ਮਲਹੋਤਰਾ)—ਪਤੀ-ਪਤਨੀ ਨੂੰ ਆਸਟ੍ਰੇਲੀਆ (ਵਿਦੇਸ਼) ਭੇਜਣ ਦਾ ਝਾਂਸਾ ਦੇ ਕੇ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਇਕ ਔਰਤ ਸਮੇਤ 5 ਲੋਕਾਂ ਦੇ ਖਿਲਾਫ ਧੋਖਾਧੜੀ ਜੁਰਮਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਤੇ ਬਿਆਨਾਂ ਵਿਚ ਦਲਜੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਰੋਡੇਵਾਲਾ ਨੇ ਦੋਸ਼ ਲਾਇਆ ਕਿ ਜੀਵਨਜੋਤ ਸਿੰਘ, ਗਗਨਦੀਪ ਕੌਰ, ਮੇਹਰ ਸਿੰਘ, ਤਜਿੰਦਰ ਕਾਲੜਾ ਤੇ ਭੁਪਿੰਦਰ ਕਾਲੜਾ ਨੇ ਉਸਦੇ ਲੜਕੇ ਮਲਕੀਤ ਸਿੰਘ ਤੇ ਨੂੰਹ ਰਮਨਦੀਪ ਕੌਰ ਨੂੰ ਆਸਟ੍ਰੇਲੀਆ ਭੇਜਣ ਦੇ ਨਾਂ 'ਤੇ 12 ਲੱਖ ਰੁਪਏ ਲਏ ਸਨ ਪਰ ਨਾਮਜ਼ਦ ਲੋਕਾਂ ਨੇ ਨਾ ਤਾਂ ਉਸਦੇ ਪੁੱਤਰ-ਨੂੰਹ ਨੂੰ ਵਿਦੇਸ਼ ਭੇਜਿਆ ਹੈ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦ ਲੋਕਾਂ ਦੇ ਖਿਲਾਫ ਮੁਕੱਦਮਾ ਦਰਜ ਕਰਦੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਕੂਲ 'ਚ ਖੜ੍ਹੇ ਪਾਣੀ ਕਰ ਕੇ ਲੋਕਾਂ ਨੇ ਦਿੱਤਾ ਧਰਨਾ
NEXT STORY