ਫਿਰੋਜ਼ਪੁਰ(ਮਲਹੋਤਰਾ)-2 ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਤੋਂ 2-2 ਲੱਖ ਰੁਪਏ ਠੱਗਣ ਵਾਲੇ ਤਿੰਨ ਦੋਸ਼ੀਆਂ ਖਿਲਾਫ ਪੁਲਸ ਨੇ ਜਾਂਚ ਤੋਂ ਬਾਅਦ ਪਰਚਾ ਦਰਜ ਕੀਤਾ ਹੈ। ਪਿੰਡ ਲਹਿਰਾ ਬੇਟ ਵਾਸੀ ਸੁਖਦੇਵ ਸਿੰਘ ਪੁੱਤਰ ਮੁਖਤਿਆਰ ਸਿੰਘ ਨੇ ਅਗਸਤ 2017 'ਚ ਜ਼ਿਲਾ ਪੁਲਸ ਨੂੰ ਸ਼ਿਕਾਇਤ 'ਚ ਦੱਸਿਆ ਸੀ ਕਿ ਉਸਨੂੰ ਤੇ ਉਸਦੇ ਇਕ ਹੋਰ ਰਿਸ਼ਤੇਦਾਰ ਚਰਨਜੀਤ ਸਿੰਘ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਗੁਰਮੀਤ ਸਿੰਘ, ਉਸਦੀ ਪਤਨੀ ਸਿਮਰਨਜੀਤ ਕੌਰ ਤੇ ਮਾਂ ਪਰਮਜੀਤ ਕੌਰ ਨੇ ਉਨ੍ਹਾਂ ਤੋਂ 2-2 ਲੱਖ ਰੁਪਏ ਲੈ ਲਏ। ਸ਼ਿਕਾਇਤਕਰਤਾ ਨੇ ਦੋਸ਼ ਲਾਏ ਸੀ ਕਿ ਪੈਸੇ ਦੇਣ ਦੇ ਬਾਵਜੂਦ ਜਦੋਂ ਦੋਸ਼ੀਆਂ ਨੇ ਨਾ ਤਾਂ ਉਨ੍ਹਾਂ ਨੂੰ ਬਾਹਰ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ ਤਾਂ ਉਨ੍ਹਾਂ ਪੁਲਸ ਨੂੰ ਸ਼ਿਕਾਇਤ ਦਿੱਤੀ। ਪੁਲਸ ਨੇ ਤਿੰਨਾਂ ਖਿਲਾਫ ਪਰਚਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਟਰੇਨ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਦੀ ਮੌਤ
NEXT STORY