ਫਿਰੋਜ਼ਪੁਰ(ਕੁਮਾਰ, ਮਲਹੋਤਰਾ)—3 ਵਿਅਕਤੀਆਂ ਨੂੰ ਫੌਜ ਵਿਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 2 ਲੱਖ 85 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਇਕ ਵਿਅਕਤੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਪੁਲਸ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ਤੇ ਬਿਆਨਾਂ ਵਿਚ ਮਨਜੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਘੁਰਕਾ, ਜ਼ਿਲਾ ਫਾਜ਼ਿਲਕਾ ਨੇ ਦੋਸ਼ ਲਾਇਆ ਕਿ ਰਣਜੀਤ ਸਿੰਘ ਨੇ ਉਸ ਨੂੰ ਤੇ 2 ਹੋਰ ਵਿਅਕਤੀਆਂ ਨੂੰ ਫੌਜ ਵਿਚ ਭਰਤੀ ਕਰਵਾਉਣ ਦੇ ਨਾਂ 'ਤੇ 2 ਲੱਖ 85 ਹਜ਼ਾਰ ਰੁਪਏ ਲਏ ਸਨ ਪਰ ਨਾਮਜ਼ਦ ਵਿਅਕਤੀ ਨੇ ਨਾ ਤਾਂ ਉਨ੍ਹਾਂ ਨੂੰ ਭਰਤੀ ਕਰਵਾਇਆ ਹੈ ਤੇ ਨਾ ਹੀ ਪੈਸੇ ਵਾਪਸ ਕੀਤੇ ਹਨ। ਏ. ਐੱਸ. ਆਈ. ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਵਿਅਕਤੀ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਸਿਵਲ ਹਸਪਤਾਲ 'ਚ ਇਕ ਹੀ ਰੇਡੀਓਲੋਜਿਸਟ, ਉਹ ਵੀ ਛੁੱਟੀ 'ਤੇ
NEXT STORY